ਡੀ ਸੀ ਵੱਲੋਂ ਕੰਬਾਈਨ ਮਾਲਕਾਂ ਨਾਲ ਮੀਟਿੰਗ
ਝੋਨੇ ਦਾ ਸੀਜ਼ਨ ਆਰੰਭ ਹੁੰਦਿਆਂ ਹੀ ਪ੍ਰਸ਼ਾਸਨ ਨੇ ਦੁਰਘਟਨਾਵਾਂ ਨੂੰ ਰੋਕਣ ਲਈ ਅੱਜ ਕੰਬਾਈਨ ਮਾਲਕਾਂ ਨਾਲ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਵਿਸ਼ੇਸ਼ ਮੀਟਿੰਗ ਕੀਤੀ। ਉਨ੍ਹਾਂ ਹਦਾਇਤ ਕੀਤੀ ਕਿ ਉਹ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ ਦੇ 6 ਵਜੇ ਤੱਕ...
Advertisement
ਝੋਨੇ ਦਾ ਸੀਜ਼ਨ ਆਰੰਭ ਹੁੰਦਿਆਂ ਹੀ ਪ੍ਰਸ਼ਾਸਨ ਨੇ ਦੁਰਘਟਨਾਵਾਂ ਨੂੰ ਰੋਕਣ ਲਈ ਅੱਜ ਕੰਬਾਈਨ ਮਾਲਕਾਂ ਨਾਲ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਵਿਸ਼ੇਸ਼ ਮੀਟਿੰਗ ਕੀਤੀ। ਉਨ੍ਹਾਂ ਹਦਾਇਤ ਕੀਤੀ ਕਿ ਉਹ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ ਦੇ 6 ਵਜੇ ਤੱਕ ਹੀ ਝੋਨੇ ਦੀ ਕਟਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਰਾਤ ਸਮੇਂ ਕੰਬਾਈਨਾਂ ਚੱਲਣ ਨਾਲ ਜਾਨੀ-ਮਾਲੀ ਨੁਕਸਾਨ ਹੋਣ ਅਤੇ ਦੁਰਘਟਨਾ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੰਬਾਇਨਾਂ ਰਾਤ ਵੇਲੇ ਹਰਾ ਝੋਨਾ, ਜੋ ਕਿ ਚੰਗੀ ਤਰ੍ਹਾਂ ਪੱਕਿਆ ਨਹੀਂ ਹੁੰਦਾ, ਕੱਚਾ ਦਾਣਾ ਹੀ ਕੱਟ ਦਿੰਦੀਆਂ ਹਨ, ਜਿਸ ਕਾਰਨ ਹਰਾ ਕੱਟਿਆ ਝੋਨਾ ਸੁੱਕਣ ’ਤੇ ਕਾਲਾ ਪੈ ਜਾਂਦਾ ਹੈ।
Advertisement
Advertisement