ਸ਼ਰਾਬ ਫੈਕਟਰੀ ਲਾਉਣ ਵਿਰੁੱਧ ਘੇਰਿਆ ਡੀਸੀ ਦਫ਼ਤਰ

ਪਿੰਡ ਹੀਰਾਂ ਵਾਲੀ ਤੇ ਆਲੇ ਦੁਆਲੇ ਦੇ ਤਿੰਨ ਦਰਜਨ ਪਿੰਡਾਂ ਦੇ ਵਾਸੀਆਂ ਵੱਲੋਂ ਰੋਸ ਦਾ ਪ੍ਰਗਟਾਵਾ

ਸ਼ਰਾਬ ਫੈਕਟਰੀ ਲਾਉਣ ਵਿਰੁੱਧ ਘੇਰਿਆ ਡੀਸੀ ਦਫ਼ਤਰ

ਫਾਜ਼ਿਲਕਾ ਦੇ ਡੀਸੀ ਦਫ਼ਤਰ ਅੱਗੇ ਸ਼ਰਾਬ ਫੈਕਟਰੀ ਵਿਰੁੱਧ ਧਰਨਾ ਦੇ ਕੇ ਨਾਅਰੇਬਾਜ਼ੀ ਕਰਕੇ ਹੋਏ ਲੋਕ।

ਪਰਮਜੀਤ ਸਿੰਘ

ਫਾਜ਼ਿਲਕਾ, 2 ਮਾਰਚ

ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਹੀਰਾਂ ਵਾਲੀ ’ਚ ਲੱਗਣ ਵਾਲੀ ਸ਼ਰਾਬ ਫੈਕਟਰੀ ਦੇ ਵਿਰੋਧ ’ਚ ਚੱਲ ਰਹੇ ਸੰਘਰਸ਼ ਤਹਿਤ ਅੱਜ ਪਿੰਡ ਹੀਰਾਂ ਵਾਲੀ ਤੇ ਆਲੇ ਦੁਆਲੇ ਦੇ ਲਗਪਗ ਤਿੰਨ ਦਰਜਨ ਪਿੰਡਾਂ ਦੇ ਵਾਸੀਆਂ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ, ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨਾਲ ਮਿਲ ਕੇ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕੀਤਾ ਅਤੇ ਡੀਸੀ ਦਫ਼ਤਰ ਦੇ ਗੇਟ ਦੇ ਸਾਹਮਣੇ ਸੜਕ ’ਤੇ ਧਰਨਾ ਲਗਾ ਕੇ ਜਿੱਥੇ ਆਵਾਜਾਈ ਠੱਪ ਕੀਤੀ ਉੱਥੇ ਪੰਜਾਬ ਸਰਕਾਰ ਅਤੇ ਖੇਡ ਮੰਤਰੀ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ।

ਧਰਨੇ ਦੌਰਾਨ ਸੰਬੋਧਨ ਕਰਦੇ ਹੋਏ ਹੀਰਾਂ ਵਾਲੀ ਦੇ ਸਰਪੰਚ ਅਨਿਲ ਝੀਂਝਾ, ਭਾਰਤੀ ਕਿਸਾਨ ਯੂਨੀਅਨ ਏਕਤਾ ਡੰਕੋਦਾ ਦੇ ਜ਼ਿਲਾ ਪ੍ਰਧਾਨ ਹਰੀਸ਼ ਨੱਢਾ, ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੁਪੁਰ ਤੋਂ ਭੁਪਿੰਦਰ ਸਿੰਘ, ਦਵਿੰਦਰ ਸਹਾਰਣ ਅਤੇ ਹੋਰਨਾਂ ਨੇ ਕਿਹਾ ਕਿ ਹੀਰਾਂ ਵਾਲੀ ਤੇ ਆਲੇ ਦੁਆਲੇ ਦੇ ਲਗਪਗ ਤਿੰਨ ਦਰਜ਼ਨ ਪਿੰਡਾਂ ਦੇ ਵਾਸੀ ਬੀਤੇ ਲਗਪਗ ਦੋ ਹਫਤਿਆਂ ਤੋਂ ਪਿੰਡ ਹੀਰਾਂ ਵਾਲੀ ’ਚ ਲੱਗਣ ਵਾਲੀ ਪ੍ਰਸਤਾਵਤ ਸ਼ਰਾਬ ਫੈਕਟਰੀ ਦੇ ਵਿਰੋਧ ’ਚ ਧਰਨੇ ਲਗਾ ਰਹੇ ਹਨ ਤੇ ਹਰ ਰੋਜ਼ ਪਿੰਡਾਂ ਦੇ ਵਾਸੀ ਭੁੱਖ ਹੜਤਾਲ ’ਤੇ ਬੈਠ ਰਹੇ ਹਨ। ਉਨ੍ਹਾਂ ਕਿਹਾ ਕਿ ਇਕ ਪਾਸੇ ਪੰਜਾਬ ਸਰਕਾਰ ਨਸ਼ਾ ਖ਼ਤਮ ਕਰਨ ਦੀ ਗੱਲ ਕਰ ਰਹੀ ਹੈ ਜਦੋਂਕਿ ਦੂਸਰੇ ਪਾਸੇ ਸ਼ਰਾਬ ਫੈਕਟਰੀਆਂ ਲਗਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਖੇਡ ਮੰਤਰੀ ਇਕ ਪਾਸੇ ਨੌਜਵਾਨਾਂ ਨੂੰ ਖੇਡਾਂ ਦੇ ਨਾਲ ਜੋੜਨ ਦੀਆਂ ਗੱਲਾਂ ਕਰਦੇ ਹਨ ਉੱਥੇ ਦੂਸਰੇ ਪਾਸੇ ਫਾਜ਼ਿਲਕਾ ਉਪ ਮੰਡਲ ਦੇ ਪਿੰਡ ਹੀਰਾਂ ਵਾਲੀ ’ਚ ਸ਼ਰਾਬ ਫੈਕਟਰੀ ਲਗਵਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇ ਇਸ ਸ਼ਰਾਬ ਫੈਕਟਰੀ ਦਾ ਨਿਰਮਾਣ ਕੀਤਾ ਜਾਂਦਾ ਹੈ ਤਾਂ ਇਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸ਼ਰਾਬ ਫੈਕਟਰੀ ਦੀ ਉਸਾਰੀ ਦਾ ਕੰਮ ਰੱਦ ਨਹੀਂ ਕੀਤਾ ਜਾਂਦਾ ਉਨ੍ਹਾਂ ਦਾ ਧਰਨਾ ਪ੍ਰਦਰਸ਼ਨ ਜਾਰੀ ਰਹੇਗਾ। ਇਸ ਮੌਕੇ ਪਿੰਡਾਂ ਦੇ ਵਾਸੀਆਂ ਅਤੇ ਕਿਸਾਨ ਯੂਨੀਅਨਾਂ ਵੱਲੋਂ ਫਾਜ਼ਿਲਕਾ ਦੇ ਡੀਸੀ ਦਫ਼ਤਰ ’ਚ ਮੰਗ ਪੱਤਰ ਵੀ ਸੋਂਪਿਆ ਗਿਆ।

ਇਸ ਮੌਕੇ ਸੁਰਿੰਦਰ ਝੀਂਝਾ, ਗੌਰਵ, ਦਵਿੰਦਰ ਕੁਮਾਰ, ਰਕੇਸ਼ ਕੁਮਾਰ ਬੱਬੂ, ਭਜਨ ਲਾਲ, ਸਾਹਿਲ ਕੁਮਾਰ, ਸੁਭਾਸ਼ ਚੰਦਰ, ਅਸ਼ੋਕ ਕੁਮਾਰ, ਅਕਾਸ਼ਦੀਪ, ਰਾਜ ਕੁਮਾਰ, ਅੰਕੁਸ਼ ਕੁਮਾਰ, ਸੂਰਜ ਕੁਮਾਰ, ਰਾਜ ਕੁਮਾਰ, ਮੀਤ ਬੁੱਟਰ, ਲਾਭ ਚੰਦ, ਦੀਵਾਨ ਚੰਦ ਮੌਜ਼ਮ, ਸੰਨੀ ਕੰਬੋਜ, ਬੂਟਾ ਸਰਪੰਚ ਅਤੇ ਵੱਡੀ ਗਿਣਤੀ ’ਚ ਪਿੰਡ ਵਾਸੀ ਅਤੇ ਕਿਸਾਨ ਹਾਜ਼ਰ ਸਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All