ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਡੀ ਸੀ ਨੇ ਨਵੀਆਂ ਸੜਕਾਂ ਦੀ ਜਾਂਚ ਦੇ ਹੁਕਮ ਦਿੱਤੇ

‘ਮਾੜਾ ਮੈਟੀਰੀਅਲ ਵਰਤਣ ਵਾਲਿਆਂ ਨਾਲ ਕੋਈ ਲਿਹਾਜ਼ ਨਹੀਂ’
ਸੜਕਾਂ ਦੀ ਜਾਂਚ ਕਰਦੇ ਹੋਏ ਡੀ ਸੀ ਨਵਜੋਤ ਕੌਰ ਅਤੇ ਵਿਧਾਇਕ ਡਾ. ਵਿਜੈ ਸਿੰਗਲਾ।
Advertisement

ਡੀ ਸੀ ਨਵਜੋਤ ਕੌਰ ਨੇ ਜ਼ਿਲ੍ਹੇ ਵਿੱਚ ਸੜਕਾਂ ਦੇ ਨਿਰਮਾਣ ਲਈ ਘਟੀਆ ਸਮੱਗਰੀ ਵਰਤਣ ਦੀਆਂ ਸ਼ਿਕਾਇਤਾਂ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਸਾਰੀਆਂ ਨਵੀਆਂ ਬਣੀਆਂ ਸੜਕਾਂ ਦੇ ਸੈਂਪਲ ਲੈ ਕੇ ਜਾਂਚ ਲਈ ਤੁਰੰਤ ਲੈਬ ਨੂੰ ਭੇਜ ਕੇ ਪੜਤਾਲੀਆ ਰਿਪੋਰਟ ਦੇਣ ਦੇ ਸਖ਼ਤ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਅੱਜ ਮਾਨਸਾ ਦੇ ਵਿਧਾਇਕ ਡਾ. ਵਿਜੈ ਸਿੰਗਲਾ ਨੂੰ ਨਾਲ ਲੈ ਕੇ ਨਵੀਂਆਂ ਬਣ ਰਹੀਆਂ ਸੜਕਾਂ ਦਾ ਨਿਰੀਖਣ ਕਰਦਿਆਂ ਨਿਰਮਾਣ ਕਾਰਜਾਂ ਮਿਆਰੀ ਅਤੇ ਮਾਪਦੰਡਾਂ ਮੁਤਾਬਕ ਕਰਵਾਉਣ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਅਧਿਕਾਰੀ ਜਾਂ ਠੇਕੇਦਾਰ ਦੀ ਲਾਪਰਵਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਐਕਸੀਅਨ ਮੰਡੀ ਬੋਰਡ ਬਠਿੰਡਾ ਵਿਪਨ ਖੰਨਾ ਨੇ ਦੱਸਿਆ ਕਿ ਕਰੀਬ 1 ਕਰੋੜ 25 ਲੱਖ ਰੁਪਏ ਦੀ ਲਾਗਤ ਨਾਲ ਮਾਨਸਾ ਚਕੇਰੀਆਂ ਰੋਡ ਤੋਂ ਨਹਿਰੀ ਕੋਠੀ ਜਵਾਹਰਕੇ ਤੱਕ 2.85 ਕਿਲੋਮੀਟਰ ਲੰਬੀ ਸੜਕ ਬਣਾਈ ਗਈ ਹੈ। ਇਹ ਸੜਕ ਮੰਡੀ ਬੋਰਡ ਦੇ ਅਧਿਕਾਰ ਖੇਤਰ ਵਿੱਚ ਆਉਂਦੀ ਹੈ ਅਤੇ ਮਾਨਸਾ ਸ਼ਹਿਰ ਦੀਆਂ ਸਾਰੀਆਂ ਮੁੱਖ ਸੜਕਾਂ ਪੜਤਾਲੀਆ ਰਿਪੋਰਟ ਦੇਣ ਦੇ ਨਿਰਦੇਸ਼ ਦਿੱਤੇ।

ਕਰੋੜਾਂ ਰੁਪਏ ਨਾਲ ਸੜਕਾਂ ਦਾ ਕੰਮ ਜਾਰੀ: ਵਿਧਾਇਕ

Advertisement

ਇਸ ਮੌਕੇ ਵਿਧਾਇਕ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਹਲਕੇ ਵਿੱਚ ਕਰੋੜਾਂ ਰੁਪਏ ਦੇ ਫੰਡਾਂ ਨਾਲ ਸੜਕਾਂ ਦਾ ਕੰਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਚਹਿਰੀ ਰੋਡ ਅਤੇ ਮਹਾਰਾਜਾ ਅਗਰਸੈਨ ਮਾਰਗ (ਗਰੀਨ ਵੈਲੀ) ਰੋਡ ਦਾ ਕੰਮ ਸ਼ੁਰੂ ਹੋ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਰਮਨ ਸਿਨੇਮਾ ਬੈਕਸਾਈਡ ਨਹਿਰੂ ਕਾਲਜ ਨੂੰ ਜਾਂਦੀ ਰੋਡ ਅਤੇ ਰਮਨ ਸਿਨੇਮਾ ਦੇ ਅੱਗੋਂ ਦੀ ਮਾਨਸਾ ਖੁਰਦ ਨੂੰ ਜਾਂਦੀ ਸੜਕ ਦਾ ਕਾਰਜ ਵੀ 1-2 ਦਿਨਾਂ ਦੇ ਅੰਦਰ ਹੀ ਆਰੰਭ ਕਰਵਾਇਆ ਜਾ ਰਿਹਾ ਹੈ।

Advertisement
Show comments