ਮਾਨਸਾ ’ਚ ਡੀ ਸੀ ਵੱਲੋਂ ਬਿਰਧ ਆਸ਼ਰਮ ਦਾ ਦੌਰਾ
ਮਾਨਸਾ ਦੀ ਡੀ ਸੀ ਨਵਜੋਤ ਕੌਰ ਵੱਲੋਂ ਅੱਜ ਰਮਦਿੱਤੇਵਾਲਾ ਕੈਂਚੀਆਂ ਵਿੱਚ ਬਣੇ ਰਹੇ 72 ਬਿਸਤਰਿਆਂ ਵਾਲਾ ਬਿਰਧ ਆਸ਼ਰਮ ਦਾ ਦੌਰਾ ਕੀਤਾ ਗਿਆ। ਉਨ੍ਹਾਂ ਸਬੰਧਤ ਅਧਿਕਾਰੀ ਨੂੰ ਹਦਾਇਤ ਕੀਤੀ ਕਿ ਰਹਿੰਦਾ ਕੰਮ ਜਲਦ ਮੁਕੰਮਲ ਕਰਵਾਇਆ ਜਾਵੇ ਤਾਂ ਜੋ ਇਸ ਬਿਰਧ ਆਸ਼ਰਮ ਨੂੰ ਜਲਦ ਸ਼ੁਰੂ ਕਰਕੇ ਬਿਰਧ ਵਿਅਕਤੀਆਂ ਸਪੁਰਦ ਕੀਤਾ ਜਾ ਸਕੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਬਿਰਧ ਆਸ਼ਰਮ ਲੋੜਵੰਦ ਤੇ ਬੇਸਹਾਰਾ ਬਜ਼ੁਰਗਾਂ ਦੇ ਆਸਰੇ ਲਈ ਸਹਾਈ ਹੋਵੇਗਾ। ਉਨ੍ਹਾਂ ਕਿਹਾ ਕਿ ਜੋ ਵੀ ਲੋੜਵੰਦ ਬਜ਼ੁਰਗ ਬਿਰਧ ਆਸ਼ਰਮ ਵਿੱਚ ਰਹਿਣਾ ਚਾਹੁੰਦੇ ਹਨ, ਉਹ ਆਪਣਾ ਆਧਾਰ ਕਾਰਡ ਲੈਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 12 ਵਿਖੇ ਆਕੇ ਮਿਲ ਸਕਦੇ ਹਨ ਜਾਂ ਬਲਾਕ ਪੱਧਰ 'ਤੇ ਕੋਈ ਵੀ ਬਜ਼ੁਰਗ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਨਾਲ ਵੀ ਤਾਲਮੇਲ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਬਿਰਧ ਆਸ਼ਰਮ ਵਿੱਚ ਬਜ਼ੁਰਗਾਂ ਦੇ ਰਹਿਣ ਲਈ ਮੁਫ਼ਤ ਸਿਹਤ ਅਤੇ ਮੈਡੀਕਲ ਸੁਵਿਧਾ, ਖਾਣਾ ਪੀਣਾ, ਸੁਰੱਖਿਆ ਅਤੇ ਸੰਭਾਲ, ਲਾਇਬਰੇਰੀ ਆਦਿ ਵਰਗੀਆਂ ਸਹੂਲਤਾਂ ਮੁਹੱਈਆਂ ਕਰਵਾਈਆਂ ਜਾਣਗੀਆਂ। ਇਸ ਮੌਕੇ ਐੱਸ ਡੀ ਐੱਮ ਕਾਲਾ ਰਾਮ ਕਾਂਸਲ, ਗੁਰਲੀਨ ਕੌਰ ਤੇ ਸਬੰਧਤ ਮਹਿਕਮਿਆਂ ਦੇ ਅਧਿਕਾਰੀ ਮੌਜੂਦ ਵੀ ਸਨ।