ਪੱਤਰ ਪ੍ਰੇਰਕ
ਅਜੀਤਵਾਲ, 4 ਦਸੰਬਰ
ਸਰਕਾਰੀ ਹਸਪਤਾਲ ਢੁੱਡੀਕੇ ਦੇ ਨਸ਼ਾ ਛੁਡਾਊ ਕੇਂਦਰ ਦੇ ਸਟਾਫ਼ ਨੇ 6 ਦਸੰਬਰ ਤੋਂ ਸਮੂਹਿਕ ਛੁੱਟੀ ’ਤੇ ਜਾਣ ਤੇ ਨਸ਼ਾ ਛੁਡਾਊ ਕੇਂਦਰ ਦਾ ਕੰਮ ਬੰਦ ਕਰਨ ਸਬੰਧੀ ਪੱਤਰ ਸੀਨੀਅਰ ਮੈਡੀਕਲ ਅਫਸਰ ਡਾ. ਸੁਰਿੰਦਰ ਸਿੰਘ ਨੂੰ ਦਿੱਤਾ। ਇਸ ਮੌਕੇ ਓਟ ਸੈਂਟਰ ਦੇ ਮੁਲਾਜ਼ਮ ਸਿਮਰਜੋਤ ਸਿੰਘ ਮੰਡ, ਅਮਨਦੀਪ ਕੌਰ ਘੁੰਮਣ ਅੇ ਚੰਨਪ੍ਰੀਤ ਸਿੰਘ ਮੌਜੂਦ ਸਨ। ਨਸ਼ਾ ਛੁਡਾਊ ਕੇਂਦਰ ਯੂਨੀਅਨ ਦੇ ਸੂਬਾ ਸਕੱਤਰ ਸਿਮਰਜੋਤ ਸਿੰਘ ਮੰਡ ਨੇ ਕਿਹਾ ਕਿ ਮੁਲਾਜ਼ਮ ਮਾਰੂ ਨੀਤੀਆਂ ਕਾਰਨ ਨਸ਼ਾ ਛੁਡਾਊ ਕੇਂਦਰਾਂ ਦੇ ਮੁਲਾਜ਼ਮ 6 ਦਸੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਜਾ ਰਹੇ ਹਨ।