ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਡੀਲਰਜ਼ ਐਸੋਸੀਏਸ਼ਨ ਵੱਲੋਂ ਸੂਬਾ ਪੱਧਰੀ ਮੀਟਿੰਗ

ਪੰਜਾਬ ਸਰਕਾਰ ਵੱਲੋਂ ਬੀਜ ਕਾਨੂੰਨ ਵਿੱਚ ਕੀਤੀ ਜਾ ਰਹੀ ਸੰਭਾਵਿਤ ਸੋਧ ਦੇ ਵਿਰੋਧ ਵਿੱਚ ਅੱਜ ਐਗਰੀ ਇਨਪੁਟ ਡੀਲਰਜ਼ ਐਸੋਸੀਏਸ਼ਨ ਗਿੱਦੜਬਾਹਾ ਦੇ ਪ੍ਰਧਾਨ ਲੱਕੀ ਬਾਂਸਲ ਦੀ ਅਗਵਾਈ ਹੇਠ ਮੀਟਿੰਗ ਹੋਈ। ਇਸ ਦੌਰਾਨ ਬੀਜ ਕਾਨੂੰਨ ਕਾਰਨ ਡੀਲਰਾਂ ਨੂੰ ਆ ਰਹੀਆਂ ਸਮੱਸਿਆਵਾਂ ਸਬੰਧੀ...
ਗਿੱਦੜਬਾਹਾ ’ਚ ਜਾਣਕਾਰੀ ਦਿੰਦੇ ਹੋਏ ਐਸੋਸੀਏਸ਼ਨ ਦੇ ਅਹੁਦੇਦਾਰ ਤੇ ਮੈਂਬਰ।
Advertisement

ਪੰਜਾਬ ਸਰਕਾਰ ਵੱਲੋਂ ਬੀਜ ਕਾਨੂੰਨ ਵਿੱਚ ਕੀਤੀ ਜਾ ਰਹੀ ਸੰਭਾਵਿਤ ਸੋਧ ਦੇ ਵਿਰੋਧ ਵਿੱਚ ਅੱਜ ਐਗਰੀ ਇਨਪੁਟ ਡੀਲਰਜ਼ ਐਸੋਸੀਏਸ਼ਨ ਗਿੱਦੜਬਾਹਾ ਦੇ ਪ੍ਰਧਾਨ ਲੱਕੀ ਬਾਂਸਲ ਦੀ ਅਗਵਾਈ ਹੇਠ ਮੀਟਿੰਗ ਹੋਈ। ਇਸ ਦੌਰਾਨ ਬੀਜ ਕਾਨੂੰਨ ਕਾਰਨ ਡੀਲਰਾਂ ਨੂੰ ਆ ਰਹੀਆਂ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਐਸੋਸੀਏਸ਼ਨ ਆਗੂਆਂ ਵੱਲੋਂ ਰੋਸ ਪ੍ਰਗਟ ਕੀਤਾ ਗਿਆ ਕਿ ਵਾਰ-ਵਾਰ ਸੰਪਰਕ ਕਰਨ ਦੇ ਬਾਵਜੂਦ ਸਰਕਾਰ ਦੇ ਨੁਮਾਇੰਦਿਆਂ ਵੱਲੋਂ ਡੀਲਰਾਂ ਦੀਆਂ ਸਮੱਸਿਆਂਵਾਂ ਸੁਣਨ ਲਈ ਸਮਾਂ ਨਹੀਂ ਦਿੱਤਾ ਜਾ ਰਿਹਾ। ਜਿਸ ਕਰਕੇ ਪੰਜਾਬ ਦੇ ਸਮੂਹ ਖਾਦ, ਬੀਜ ਅਤੇ ਕੀੜੇਮਾਰ ਦਵਾਈਆਂ ਦੇ ਡੀਲਰਾਂ ਨੂੰ ਬਹੁਤ ਹੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਹੋਰ ਡੀਲਰਾਂ ਨਾਲ ਸੰਪਰਕ ਕਰਕੇ ਅਗਲੀ ਰਣਨੀਤੀ ਤਿਆਰ ਬਣਾਉਣ ਸਬੰਧੀ ਫੈਸਲਾ ਕੀਤਾ ਗਿਆ। ਇਸ ਮੌਕੇ ਪ੍ਰਧਾਨ ਲੱਕੀ ਬਾਂਸਲ, ਅਸ਼ੋਕ ਗਰਗ ਪੱਪੂ, ਸੁਰਿੰਦਰ ਬਰੀਵਾਲਾ, ਸੁਰਿੰਦਰ ਬਾਂਸਲ ਛਿੰਦੀ, ਤਰਸੇਮ ਮਿੱਢਾ, ਮਯੰਕ ਬਾਂਸਲ, ਰਾਜੀਵ ਨਾਰੰਗ, ਸੌਰਭ ਬਾਂਸਲ, ਬਰਿੰਦਰ ਸਿੰਘ ਕਪੂਰ, ਇਸ਼ਵਰ ਗਰਗ ਟਿੰਪੀ, ਬਿੰਦਰ ਸਿੰਗਲਾ ਤੇ ਹੋਰ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement

Advertisement