ਨਹਿਰ ਦੀ ਪੁਲੀ ਤੋਂ ਡਿੱਗ ਕੇ ਮੌਤ
ਰਾਣੀਆਂ ਤੋਂ ਖਾਰੀਆ ਸੜਕ ’ਤੇ ਸਥਿਤ ਸ਼ਰਾਬ ਦੇ ਠੇਕੇ ਨੇੜੇ ਬਣੀ ਨਹਿਰ ਦੀ ਪੁਲੀ ਤੋਂ ਡਿੱਗ ਕੇ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 55 ਸਾਲਾ ਰਾਮ ਪ੍ਰਤਾਪ ਵਾਸੀ ਮੰਗਾਲੀਆ ਵਜੋਂ ਹੋਈ ਹੈ। ਸੂਚਨਾ ਮਿਲਣ ’ਤੇ ਪੁਲੀਸ ਮੌਕੇ...
Advertisement
ਰਾਣੀਆਂ ਤੋਂ ਖਾਰੀਆ ਸੜਕ ’ਤੇ ਸਥਿਤ ਸ਼ਰਾਬ ਦੇ ਠੇਕੇ ਨੇੜੇ ਬਣੀ ਨਹਿਰ ਦੀ ਪੁਲੀ ਤੋਂ ਡਿੱਗ ਕੇ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 55 ਸਾਲਾ ਰਾਮ ਪ੍ਰਤਾਪ ਵਾਸੀ ਮੰਗਾਲੀਆ ਵਜੋਂ ਹੋਈ ਹੈ। ਸੂਚਨਾ ਮਿਲਣ ’ਤੇ ਪੁਲੀਸ ਮੌਕੇ ਉੱਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਪਹੁੰਚਾਇਆ ਗਿਆ। ਜਾਣਕਾਰੀ ਅਨੁਸਾਰ ਰਾਮ ਪ੍ਰਤਾਪ ਨਹਿਰ ਦੀ ਪੁਲੀ ’ਤੇ ਬੈਠ ਕੇ ਸ਼ਰਾਬ ਪੀ ਰਿਹਾ ਸੀ ਕਿ ਅਚਾਨਕ ਨਹਿਰ ਵਿੱਚ ਡਿੱਗ ਗਿਆ ਅਤੇ ਉਸਦੀ ਮੌਤ ਹੋ ਗਈ। ਲੋਕਾਂ ਨੇ ਦੱਸਿਆ ਕਿ ਮ੍ਰਿਤਕ ਰਾਮ ਪ੍ਰਤਾਪ ਅਕਸਰ ਸ਼ਰਾਬ ਪੀਂਦਾ ਸੀ ਅਤੇ ਮਜ਼ਦੂਰੀ ਦਾ ਕੰਮ ਕਰਦਾ ਸੀ। ਰਾਮ ਪ੍ਰਤਾਪ ਵਿਆਹਿਆ ਹੋਇਆ ਸੀ ਅਤੇ ਉਸਦੇ ਤਿੰਨ ਪੁੱਤਰ ਅਤੇ ਇੱਕ ਧੀ ਹੈ। ਜਾਣਕਾਰੀ ਮਿਲਦਿਆਂ ਹੀ ਪੁਲੀਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਰਸਾ ਸਿਵਲ ਹਸਪਤਾਲ ਪਹੁੰਚਾਇਆ।
Advertisement
Advertisement
