ਖੱਟਰਪੱਤੀ ਦੇ ਇੱਕ ਵਸਨੀਕ ਦੀ ਭੁਲੇਖੇ ਨਾਲ ਦਵਾਈ ਦੀ ਡਬਲ ਡੋਜ਼ ਲੈਣ ਕਾਰਨ ਮੌਤ ਹੋ ਗਈ ਹੈ। ਸਿਟੀ ਇੰਚਾਰਜ ਕਰਮਜੀਤ ਸਿੰਘ ਨੇ ਦੱਸਿਆ ਕਿ ਪੁਲੀਸ ਪਾਸ ਮ੍ਰਿਤਕ ਹਰਦੇਵ ਸਿੰਘ ਦੇ ਪੁੱਤਰ ਗੁਰਪ੍ਰੀਤ ਸਿੰਘ ਨੇ ਬਿਆਨ ਦਰਜ ਕਰਵਾਏ ਕਿ ਉਸ ਦੇ ਪਿਤਾ ਦੀ ਲੰਬੇ ਸਮੇਂ ਤੋਂ ਬੀਮਾਰ ਰਹਿਣ ਕਾਰਨ ਦਵਾਈ ਚੱਲ ਰਹੀ ਸੀ ਤੇ ਬੀਤੇ ਦਿਨੀਂ ਦਵਾਈ ਦੀ ਡਬਲ ਡੋਜ਼ ਲੈਣ ਨਾਲ ਅਚਾਨਕ ਉਨ੍ਹਾਂ ਦੀ ਤਬੀਅਤ ਵਿਗੜ ਗਈ। ਉਨ੍ਹਾਂ ਨੂੰ ਉਨ੍ਹ੍ਵਾਂ ਤੁਰੰਤ ਸਿਵਲ ਹਸਪਤਾਲ ਤਪਾ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਦਾ ਚੈੱਕਅਪ ਕਰਨ ਉਪਰੰਤ ਉਨ੍ਹਾਂ ਨੂੰ ਬਠਿੰਡਾ ਰੈਫ਼ਰ ਕਰ ਦਿੱਤਾ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਹਸਪਤਾਲ ਤੋਂ ਮਿਲੇ ਰੁੱਕੇ ਅਤੇ ਪੁਲੀਸ ਨੇ ਮ੍ਰਿਤਕ ਦੇ ਬੇਟੇ ਗੁਰਪ੍ਰੀਤ ਸਿੰਘ ਦੇ ਬਿਆਨਾਂ ’ਤੇ 174 ਦੀ ਕਾਰਵਾਈ ਕਰਦਿਆਂ ਲਾਸ਼ ਪੋਸਟਮਾਰਟਮ ਲਈ ਭੇਜ ਦਿੱਤੀ ਹੈ।