ਟਰਾਲੇ-ਕੈਂਟਰ ਦੀ ਟੱਕਰ ’ਚ ਮੌਤ
ਇੱਥੇ ਸਵੇਰੇ ਅਬੋਹਰ-ਫਾਜ਼ਿਲਕਾ ਸੜਕ ’ਤੇ ਪਿੰਡ ਘੱਲੂ ਨੇੜੇ ਘੋੜਿਆਂ ਦੇ ਟਰਾਲੇ ਅਤੇ ਕੈਂਟਰ ਵਿਚਕਾਰ ਹੋਈ ਜਬਰਦਸਤ ਟੱਕਰ ਵਿੱਚ ਇੱਕ ਡਰਾਈਵਰ ਦੀ ਮੌਤ ਹੋ ਗਈ ਅਤੇ ਦੋ ਜਣੇ ਜ਼ਖਮੀ ਹੋ ਗਏ। ਹਾਦਸਾ ਇੰਨਾ ਭਿਆਨਕ ਸੀ ਕਿ ਰਾਹਗੀਰਾਂ ਨੂੰ ਵਾਹਨਾਂ ਅੰਦਰ ਫਸੇ...
Advertisement
ਇੱਥੇ ਸਵੇਰੇ ਅਬੋਹਰ-ਫਾਜ਼ਿਲਕਾ ਸੜਕ ’ਤੇ ਪਿੰਡ ਘੱਲੂ ਨੇੜੇ ਘੋੜਿਆਂ ਦੇ ਟਰਾਲੇ ਅਤੇ ਕੈਂਟਰ ਵਿਚਕਾਰ ਹੋਈ ਜਬਰਦਸਤ ਟੱਕਰ ਵਿੱਚ ਇੱਕ ਡਰਾਈਵਰ ਦੀ ਮੌਤ ਹੋ ਗਈ ਅਤੇ ਦੋ ਜਣੇ ਜ਼ਖਮੀ ਹੋ ਗਏ। ਹਾਦਸਾ ਇੰਨਾ ਭਿਆਨਕ ਸੀ ਕਿ ਰਾਹਗੀਰਾਂ ਨੂੰ ਵਾਹਨਾਂ ਅੰਦਰ ਫਸੇ ਲੋਕਾਂ ਨੂੰ ਬਚਾਉਣ ਲਈ ਖਿੜਕੀਆਂ ਤੋੜਨੀਆਂ ਪਈਆਂ। ਜਾਣਕਾਰੀ ਅਨੁਸਾਰ ਸਵੇਰੇ ਪਿੰਡ ਘੱਲੂ ਨੇੜੇ ਧੁੰਦ ਵਿੱਚ ਇੱਕ ਵੱਡਾ ਟਰਾਲਾ ਅਤੇ ਕੈਂਟਰ ਟਕਰਾ ਗਿਆ। ਇਸ ਦੌਰਾਨ ਇੱਕ ਕਾਰ ਨੇ ਕਾਰ ਤੋਂ ਬਚਣ ਦੀ ਕੋਸ਼ਿਸ਼ ਕੀਤੀ ਜਿਸ ਦੌਰਾਨ ਉਹ ਸੜਕ ਕਿਨਾਰੇ ਇੱਕ ਦਰੱਖਤ ਨਾਲ ਟਕਰਾ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਤਿੰਨੋਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ ਅਤੇ ਡਰਾਈਵਰ ਅੰਦਰ ਫਸ ਗਏ। ਸੜਕ ਸੁਰੱਖਿਆ ਫੋਰਸ ਦੀ ਮਦਦ ਨਾਲ ਲੋਕਾਂ ਨੇ ਖਿੜਕੀਆਂ ਦੇ ਸ਼ੀਸ਼ੇ ਭੰਨ ਕੇ ਹਸਪਤਾਲ ਪਹੁੰਚਾਇਆ। ਸੂਚਨਾ ਮਿਲਦਿਆਂ ਹੀ ਖੂਈਖੇੜਾ ਥਾਣੇ ਦੀ ਪੁਲੀਸ ਵੀ ਮੌਕੇ ’ਤੇ ਪਹੁੰਚ ਗਈ।
Advertisement
Advertisement
×

