ਖੇਤ ’ਚ ਕੰਮ ਕਰਦੇ ਮਜ਼ਦੂਰ ਦੀ ਮੌਤ
ਪਿੰਡ ਠੁੱਲੀਵਾਲ ਵਿੱਚ ਕਿਸਾਨ ਦੇ ਖੇਤ ਵਿੱਚ ਕੰਮ ਕਰਦੇ ਸਮੇਂ ਮਜ਼ਦੂਰ ਦੀ ਅਚਾਨਕ ਮੌਤ ਹੋ ਗਈ। ਮ੍ਰਿਤਕ ਪ੍ਰੀਤਮ ਸਿੰਘ (65) ਵਾਸੀ ਠੁੱਲੀਵਾਲ ਵਜੋਂ ਹੋਈ। ਉਹ ਪਿੰਡ ਦੇ ਹੀ ਇੱਕ ਕਿਸਾਨ ਦੇ ਖੇਤ ਵਿੱਚ ਕੰਮ ਕਰ ਰਿਹਾ ਸੀ ਤਾਂ ਅਚਾਨਕ ਡਿੱਗ...
Advertisement
ਪਿੰਡ ਠੁੱਲੀਵਾਲ ਵਿੱਚ ਕਿਸਾਨ ਦੇ ਖੇਤ ਵਿੱਚ ਕੰਮ ਕਰਦੇ ਸਮੇਂ ਮਜ਼ਦੂਰ ਦੀ ਅਚਾਨਕ ਮੌਤ ਹੋ ਗਈ। ਮ੍ਰਿਤਕ ਪ੍ਰੀਤਮ ਸਿੰਘ (65) ਵਾਸੀ ਠੁੱਲੀਵਾਲ ਵਜੋਂ ਹੋਈ। ਉਹ ਪਿੰਡ ਦੇ ਹੀ ਇੱਕ ਕਿਸਾਨ ਦੇ ਖੇਤ ਵਿੱਚ ਕੰਮ ਕਰ ਰਿਹਾ ਸੀ ਤਾਂ ਅਚਾਨਕ ਡਿੱਗ ਪਿਆ ਅਤੇ ਮੌਕੇ ’ਤੇ ਹੀ ਉਸ ਦੀ ਮੌਤ ਹੋ ਗਈ। ਖੇਤ ਮਾਲਕ ਵੱਲੋਂ ਤੁਰੰਤ ਪਰਿਵਾਰਕ ਮੈਂਬਰਾਂ ਅਤੇ ਪੰਚਾਇਤ ਨੂੰ ਸੂਚਿਤ ਕੀਤਾ ਗਿਆ। ਇਸ ਤੋਂ ਬਾਅਦ ਪੰਚਾਇਤ ਮੈਂਬਰਾਂ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਠੁੱਲੀਵਾਲ ਪੁਲੀਸ ਨੂੰ ਜਾਣਕਾਰੀ ਦਿੱਤੀ ਗਈ। ਪੁਲੀਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਿੰਡ ਵਾਸੀਆਂ ਨੇ ਸੂਬਾ ਸਰਕਾਰ ਵੱਲੋਂ ਪਰਿਵਾਰ ਦੀ ਆਰਥਿਕ ਸਹਾਇਤਾ ਅਤੇ ਯੋਗ ਮੁਆਵਜ਼ਾ ਜ਼ਰੂਰ ਦਿੱਤਾ ਜਾਵੇ।
Advertisement
Advertisement