ਪੱਤਰ ਪ੍ਰੇਰਕ
ਭਗਤਾ ਭਾਈ, 12 ਅਗਸਤ
ਪੰਜਾਬ ਦੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਕਰੀਬੀ ਅਤੇ ਇਲਾਕੇ ਦੇ ਸੀਨੀਅਰ ਕਾਂਗਰਸੀ ਆਗੂ ਮਾਸਟਰ ਨਛੱਤਰ ਸਿੰਘ ਜਲਾਲ (67) ਦਾ ਦਿਹਾਂਤ ਹੋ ਗਿਆ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਦਾ ਅੰਤਿਮ ਸਸਕਾਰ ਪਿੰਡ ਜਲਾਲ ਵਿਚ ਕੀਤਾ ਗਿਆ। ਇਸ ਮੌਕੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਹਰਮਨਵੀਰ ਸਿੰਘ ਜੈਸੀ ਕਾਂਗੜ ਚੇਅਰਮੈਨ ਸਹਿਕਾਰੀ ਬੈਂਕ ਬਠਿੰਡਾ, ਚੇਅਰਮੈਨ ਰਾਜਵੰਤ ਸਿੰਘ ਭਗਤਾ, ਜਗਜੀਤ ਬਰਾੜ, ਬੂਟਾ ਭਗਤਾ, ਇੰਦਰਜੀਤ ਸਿੰਘ, ਸਰਪੰਚ ਪਰਮਿੰਦਰ ਸਿੰਘ ਗੋਂਦਾਰਾ, ਕਾਲਾ ਜਲਾਲ, ਰਣਜੀਤ ਸ਼ਰਮਾ, ਤੀਰਥ ਭਾਈਰੂਪਾ ਆਦਿ ਹਾਜ਼ਰ ਸਨ। ਸ੍ਰੀ ਕਾਂਗੜ ਨੇ ਕਿਹਾ ਕਿ ਮਾਸਟਰ ਜਲਾਲ ਦੀ ਮੌਤ ਨਾਲ ਉਨ੍ਹਾਂ ਨੂੰ ਨਿੱਜੀ ਅਤੇ ਕਾਂਗਰਸ ਪਾਰਟੀ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।