ਆਯੂਸ਼ਮਾਨ ਯੋਜਨਾ ਤਹਿਤ ਸਿਹਤ ਸੇਵਾਵਾਂ ਬੰਦ ਕਰਨ ਦਾ ਫ਼ੈਸਲਾ
ਸਰਕਾਰ ਵੱਲੋਂ ਸੂਬੇ ਭਰ ਦੇ ਹਸਪਤਾਲਾਂ ਵਿੱਚ ਆਯੂਸ਼ਮਾਨ ਯੋਜਨਾ ਤਹਿਤ ਕੀਤੇ ਜਾ ਰਹੇ ਇਲਾਜ ਲਈ ਰਕਮ ਜਾਰੀ ਨਾ ਕਰਨ ਕਾਰਨ ਦੇ ਵਿਰੋਧ ਵਿੱਚ ਅੱਜ ਅੱਧੀ ਰਾਤ ਮਗਰੋਂ ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਮਰੀਜ਼ਾਂ ਦਾ ਇਲਾਜ ਨਾ ਕਰਨ ਦਾ ਫੈਸਲਾ ਲਿਆ ਹੈ।...
Advertisement
ਸਰਕਾਰ ਵੱਲੋਂ ਸੂਬੇ ਭਰ ਦੇ ਹਸਪਤਾਲਾਂ ਵਿੱਚ ਆਯੂਸ਼ਮਾਨ ਯੋਜਨਾ ਤਹਿਤ ਕੀਤੇ ਜਾ ਰਹੇ ਇਲਾਜ ਲਈ ਰਕਮ ਜਾਰੀ ਨਾ ਕਰਨ ਕਾਰਨ ਦੇ ਵਿਰੋਧ ਵਿੱਚ ਅੱਜ ਅੱਧੀ ਰਾਤ ਮਗਰੋਂ ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਮਰੀਜ਼ਾਂ ਦਾ ਇਲਾਜ ਨਾ ਕਰਨ ਦਾ ਫੈਸਲਾ ਲਿਆ ਹੈ। ਇਸ ਸਬੰਧੀ ਆਈਐਮਏ (ਇੰਡੀਅਨ ਮੈਡੀਕਲ ਐਸੋਸੀਏਸ਼ਨ) ਨਾਲ ਜੁੜੇ ਡਾਕਟਰਾਂ ਨੇ ਰਾਣੀਆਂ ਰੋਡ ਸਥਿਤ ਆਈਐਮਏ ਭਵਨ ਵਿੱਚ ਮੀਟਿੰਗ ਕਰਕੇ ਫੈਸਲਾ ਲਿਆ ਹੈ। ਆਈਐਮਏ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਡਾ. ਗੌਰਵ ਮਹਿਤਾ, ਨੇ ਕਿਹਾ ਕਿ ਆਯੁਸ਼ਮਾਨ ਯੋਜਨਾ ਤਹਿਤ ਸੂਬੇ ਭਰ ਦੇ ਹਸਪਤਾਲਾਂ ਵਿੱਚ ਇਲਾਜ ਕੀਤਾ ਜਾ ਰਿਹਾ ਹੈ। ਸਰਕਾਰ ਇਸ ਯੋਜਨਾ ਤਹਿਤ ਕੀਤੇ ਜਾ ਰਹੇ ਇਲਾਜ ਲਈ ਰਕਮ ਹਸਪਤਾਲਾਂ ਨੂੰ ਲੰਬੇ ਸਮੇਂ ਤੋਂ ਨਹੀਂ ਦੇ ਰਹੀ ਹੈ, ਜਿਸ ਕਾਰਨ ਇਲਾਜ ਕਰਨਾ ਮੁਸ਼ਕਲ ਹੋ ਗਿਆ ਹੈ।
Advertisement
Advertisement
×