ਪੀ ਯੂ ਸੈਨੇਟ ਭੰਗ ਦਾ ਫ਼ੈਸਲਾ ਪੰਜਾਬ ਵਿਰੋਧੀ: ਜੌੜਾ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਸੁਰਿੰਦਰ ਸਿੰਘ ਜੌੜਾ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ (ਪੀ ਯੂ) ਦੀ ਸੈਨੇਟ ਭੰਗ ਕਰਨ ਦੇ ਫ਼ੈਸਲੇ ਦਾ ਤਿੱਖਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਸਿਰਫ਼ ਪ੍ਰਸ਼ਾਸਕੀ ਤਬਦੀਲੀ ਨਹੀਂ ਹੈ ਪੰਜਾਬ ਦੀ...
Advertisement
Advertisement
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਸੁਰਿੰਦਰ ਸਿੰਘ ਜੌੜਾ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ (ਪੀ ਯੂ) ਦੀ ਸੈਨੇਟ ਭੰਗ ਕਰਨ ਦੇ ਫ਼ੈਸਲੇ ਦਾ ਤਿੱਖਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਸਿਰਫ਼ ਪ੍ਰਸ਼ਾਸਕੀ ਤਬਦੀਲੀ ਨਹੀਂ ਹੈ ਪੰਜਾਬ ਦੀ ਰਾਜਨੀਤਕ ਆਜ਼ਾਦੀ ਤੇ ਸਿੱਖਿਆ ਦੀ ਸੁਤੰਤਰਤਾ ਉੱਤੇ ਸਿੱਧਾ ਹਮਲਾ ਹੈ। ਜੌੜਾ ਨੇ ਕਿਹਾ ਕਿ ਇਸ ਫ਼ੈਸਲੇ ਨੇ ਯੂਨੀਵਰਸਿਟੀ ਦੇ ਅਕਾਦਮਿਕ ਮਾਹੌਲ ਅਤੇ ਖ਼ੁਦਮੁਖ਼ਤਿਆਰੀ ਨੂੰ ਗੰਭੀਰ ਝਟਕਾ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ, ਜੋ ਦੇਸ਼ ਦੀਆਂ ਸਭ ਤੋਂ ਪੁਰਾਣੀਆਂ ਯੂਨੀਵਰਸਿਟੀਆਂ ਵਿੱਚੋਂ ਇੱਕ ਹੈ, ਦੀ ਸੈਨੇਟ ਉਸ ਦੇ ਅਕਾਦਮਿਕ ਫ਼ੈਸਲੇ ਲੈਣ ਵਾਲੀ ਸਰਵਉੱਚ ਸੰਸਥਾ ਹੈ, ਇਸ ਦੇ ਭੰਗ ਹੋਣ ਨਾਲ ਯੂਨੀਵਰਸਿਟੀ ਦੇ ਰੋਜ਼ਾਨਾ ਕੰਮਕਾਜ, ਪੜ੍ਹਾਈ, ਪ੍ਰੀਖਿਆਵਾਂ ਅਤੇ ਨਵੇਂ ਕੋਰਸਾਂ ਦੀ ਸ਼ੁਰੂਆਤ ’ਤੇ ਵੀ ਸਵਾਲ ਖੜ੍ਹੇ ਹੋ ਗਏ ਹਨ। ਸ੍ਰੀ ਜੌੜਾ ਨੇ ਇਹ ਫ਼ੈਸਲਾ ਵਾਪਸ ਲੈਣ ਦੀ ਮੰਗ ਕੀਤੀ।
Advertisement
