ਹੁਸ਼ਿਆਰ ਬੱਚਿਆਂ ਨੂੰ ਸਨਮਾਨਿਤ ਕਰਨ ਦਾ ਫ਼ੈਸਲਾ
ਪੰਜਾਬ ਤੇ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਪੰਜਾਬ ਨਾਲ ਸਬੰਧਤ ਪ੍ਰੈੱਸ ਕਲੱਬ ਭਗਤਾ ਭਈ ਦੀ ਮੀਟਿੰਗ ਸਥਾਨਕ ਸ਼ਹਿਰ ਵਿੱਚ ਕਲੱਬ ਦੇ ਪ੍ਰਧਾਨ ਸੁਖਪਾਲ ਸਿੰਘ ਸੋਨੀ ਦੀ ਪ੍ਰਧਾਨਗੀ ਹੇਠ ਹੋਈ। ਸੁਖਪਾਲ ਸੋਨੀ ਨੇ ਦੱਸਿਆ ਕਿ ਇਸ ਮੀਟਿੰਗ ’ਚ ਬਲਾਕ ਭਗਤਾ ਭਾਈ ਨਾਲ ਸਬੰਧਤ...
Advertisement
ਪੰਜਾਬ ਤੇ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਪੰਜਾਬ ਨਾਲ ਸਬੰਧਤ ਪ੍ਰੈੱਸ ਕਲੱਬ ਭਗਤਾ ਭਈ ਦੀ ਮੀਟਿੰਗ ਸਥਾਨਕ ਸ਼ਹਿਰ ਵਿੱਚ ਕਲੱਬ ਦੇ ਪ੍ਰਧਾਨ ਸੁਖਪਾਲ ਸਿੰਘ ਸੋਨੀ ਦੀ ਪ੍ਰਧਾਨਗੀ ਹੇਠ ਹੋਈ। ਸੁਖਪਾਲ ਸੋਨੀ ਨੇ ਦੱਸਿਆ ਕਿ ਇਸ ਮੀਟਿੰਗ ’ਚ ਬਲਾਕ ਭਗਤਾ ਭਾਈ ਨਾਲ ਸਬੰਧਤ ਸਰਕਾਰੀ ਸਕੂਲਾਂ ਦੇ ਅੱਠਵੀਂ, ਦਸਵੀਂ ਤੇ ਬਾਰ੍ਹਵੀਂ ਜਮਾਤ ’ਚੋਂ 90 ਫੀਸਦੀ ਜਾਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਬੱਚਿਆਂ, ਚੰਗੇ ਨਤੀਜੇ ਵਾਲੇ ਸਕੂਲਾਂ ਤੇ ਝੁੱਗੀ-ਝੋਪੜੀ ਤੇ ਗੱਡੀਆਂ ਵਾਲਿਆਂ ਦੇ ਅੱਠਵੀਂ, ਦਸਵੀਂ ਤੇ ਬਾਰ੍ਹਵੀਂ ਪਾਸ ਕਰਨ ਵਾਲੇ ਬੱਚਿਆਂ ਦਾ ਸਨਮਾਨ ਕਰਨ ਦਾ ਫੈਸਲਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪ੍ਰੈਸ ਕਲੱਬ ਵਲੋਂ ਹਰ ਸਾਲ ਸਨਮਾਨ ਸਮਾਗਮ ਕਰਵਾਇਆ ਜਾਂਦਾ ਹੈ। ਇਸ ਮੌਕੇ ਕਲੱਬ ਦੇ ਚੇਅਰਮੈਨ ਪ੍ਰਵੀਨ ਗਰਗ, ਉੱਪ ਚੇਅਰਮੈਨ ਵੀਰਪਾਲ ਭਗਤਾ, ਜਨਰਲ ਸਕੱਤਰ ਪਰਮਜੀਤ ਢਿੱਲੋਂ, ਸੀਨੀਅਰ ਮੀਤ ਪ੍ਰਧਾਨ ਸਵਰਨ ਸਿੰਘ ਭਗਤਾ, ਬਿੰਦਰ ਜਲਾਲ, ਮੀਤ ਪ੍ਰਧਾਨ ਰਾਜਿੰਦਰਪਾਲ ਸ਼ਰਮਾ, ਸਕੱਤਰ ਹਰਜੀਤ ਗਿੱਲ ਤੇ ਖਜ਼ਾਨਚੀ ਸਿਕੰਦਰ ਜੰਡੂ ਹਾਜ਼ਰ ਸਨ।
Advertisement
Advertisement