ਅਪਰੇਸ਼ਨ ਗਰੀਨ ਹੰਟ ਵਿਰੋਧੀ ਕਨਵੈਨਸ਼ਨ ’ਚ ਸ਼ਮੂਲੀਅਤ ਦਾ ਫ਼ੈਸਲਾ
ਤਰਕਸ਼ੀਲ ਸੁਸਾਇਟੀ ਪੰਜਾਬ, ਜੇਲ੍ਹ ਡੱਕੇ ਬੁੱਧੀਜੀਵੀਆਂ/ਜਮਹੂਰੀ ਕਾਰਕੁਨਾਂ ਅਤੇ ਸਜ਼ਾ ਪੂਰੀ ਕਰ ਚੁੱਕੇ ਕੈਦੀਆਂ ਦੀ ਰਿਹਾਈ ਲਈ ਅਤੇ ਜਲ ਜੰਗਲ ਤੇ ਜ਼ਮੀਨ ਦੀ ਰਾਖੀ ਲਈ ਜੂਝ ਰਹੇ ਆਦਿਵਾਸੀਆਂ ਅਤੇ ਮਾਓਵਾਦੀ ਇਨਕਲਾਬੀਆਂ ਉਤੇ ਵਧ ਰਹੇ ਹਮਲਿਆਂ ਵਿਰੁੱਧ ਜਮਹੂਰੀ ਫਰੰਟ ਵੱਲੋਂ 7 ਦਸੰਬਰ...
ਤਰਕਸ਼ੀਲ ਸੁਸਾਇਟੀ ਪੰਜਾਬ, ਜੇਲ੍ਹ ਡੱਕੇ ਬੁੱਧੀਜੀਵੀਆਂ/ਜਮਹੂਰੀ ਕਾਰਕੁਨਾਂ ਅਤੇ ਸਜ਼ਾ ਪੂਰੀ ਕਰ ਚੁੱਕੇ ਕੈਦੀਆਂ ਦੀ ਰਿਹਾਈ ਲਈ ਅਤੇ ਜਲ ਜੰਗਲ ਤੇ ਜ਼ਮੀਨ ਦੀ ਰਾਖੀ ਲਈ ਜੂਝ ਰਹੇ ਆਦਿਵਾਸੀਆਂ ਅਤੇ ਮਾਓਵਾਦੀ ਇਨਕਲਾਬੀਆਂ ਉਤੇ ਵਧ ਰਹੇ ਹਮਲਿਆਂ ਵਿਰੁੱਧ ਜਮਹੂਰੀ ਫਰੰਟ ਵੱਲੋਂ 7 ਦਸੰਬਰ ਨੂੰ ਜਲੰਧਰ ਵਿਚ ਕਰਵਾਈ ਜਾ ਰਹੀ ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ ਨੂੰ ਸਮਰਪਿਤ ਸੂਬਾਈ ਕਨਵੈਨਸ਼ਨ ਅਤੇ ਰੋਸ ਮੁਜ਼ਾਹਰੇ ਵਿੱਚ ਭਰਵੀਂ ਸ਼ਮੂਲੀਅਤ ਕਰੇਗੀ। ਸੁਸਾਇਟੀ ਦੇ ਸੂਬਾਈ ਮੀਡੀਆ ਵਿਭਾਗ ਮੁਖੀ ਸੁਮੀਤ ਅੰਮ੍ਰਿਤਸਰ ਨੇ ਕਿਹਾ ਕਿ 7 ਦਸੰਬਰ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿੱਚ ਸਵੇਰੇ 10.30 ਵਜੇ ਹੋ ਰਹੀ ਇਸ ਕਨਵੈਨਸ਼ਨ ਅਤੇ ਰੋਸ ਮੁਜ਼ਾਹਰੇ ਵਿੱਚ ਤਰਕਸ਼ੀਲ ਸੁਸਾਇਟੀ ਪੰਜਾਬ ਦੇ ਸਮੂਹ ਸੂਬਾ ਕਮੇਟੀ ਆਗੂਆਂ ਤੋਂ ਇਲਾਵਾ ਵੱਖ ਵੱਖ ਜ਼ੋਨਾਂ ਤੇ ਇਕਾਈਆਂ ਦੇ ਆਗੂਆਂ ਅਤੇ ਮੈਂਬਰਾਂ ਵੱਲੋਂ ਭਰਵੀਂ ਸ਼ਮੂਲੀਅਤ ਦਾ ਫ਼ੈਸਲਾ ਕੀਤਾ ਗਿਆ ਹੈ। ਸੁਸਾਇਟੀ ਦੇ ਸੂਬਾ ਕਮੇਟੀ ਆਗੂ ਰਜਿੰਦਰ ਭਦੌੜ ਤੇ ਰਾਮ ਸਵਰਨ ਲੱਖੇਵਾਲੀ ਨੇ ਇਸ ਸੂਬਾਈ ਕਨਵੈਨਸ਼ਨ ਅਤੇ ਮੁਜ਼ਾਹਰੇ ਦੀ ਕਾਮਯਾਬੀ ਲਈ ਪੰਜਾਬ ਦੇ ਵੱਖ ਵੱਖ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਔਰਤਾਂ, ਬੁੱਧੀਜੀਵੀਆਂ, ਲੇਖਕਾਂ, ਕਲਾਕਾਰਾਂ,ਨੌਜਵਾਨਾਂ ਸਮੇਤ ਪੰਜਾਬ ਦੀਆਂ ਸਮੂਹ ਲੋਕਪੱਖੀ ਤਾਕਤਾਂ ਨੂੰ ਸ਼ਾਮਿਲ ਹੋ ਕੇ ਹਕੂਮਤੀ ਜਾਬਰ ਹੱਲੇ ਵਿਰੁੱਧ ਜ਼ੋਰਦਾਰ ਆਵਾਜ਼ ਚੁੱਕਣ ਦੀ ਅਪੀਲ ਵੀ ਕੀਤੀ।

