ਮਾਨਸਾ (ਪੱਤਰ ਪ੍ਰੇਰਕ): ਕਰੋਨਾ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਅਤੇ ਕਰੋਨਾ ਦੇ ਫੈਲਾਅ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਆਫ਼ਤ ਪ੍ਰਬੰਧਨ ਐਕਟ ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਿੰਡ ਮੂਸਾ ਮੈਡੀਕਲ ਬਲਾਕ ਖ਼ਿਆਲਾ ਕਲਾਂ ਬੂਟਾ ਡਾਕਟਰ ਵਾਲੀ ਗਲੀ, ਮੱਲਾ ਪੱਤੀ ਮੂਸਾ ਨੂੰ ਮਾਈਕਰੋ ਕੰਨਟੇਨਮੈਂਟ ਜ਼ੋਨ ਐਲਾਨਿਆ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਇਲਾਕੇ ਦੇ ਨਾਲ ਲੱਗਦੇ ਇਲਾਕੇ ਨੂੰ ਬਫ਼ਰ ਜ਼ੋਨ ਘੋਸ਼ਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਨੂੰ ਲਾਗੂ ਕਰਵਾਉਣ ਲਈ 4 ਮੈਂਬਰੀ ਰੈਪਿਡ ਰਿਸਪੌਂਸ ਟੀਮ ਦਾ ਗਠਨ ਕੀਤਾ ਗਿਆ ਹੈ, ਜਿਸ ਵਿੱਚ ਡੀਐਸਪੀ (ਐਸਡੀ) ਮਾਨਸਾ ਗੋਬਿੰਦਰ ਸਿੰਘ, ਐਸਐਮਓ ਮਾਨਸਾ ਡਾ.ਹਰਚੰਦ ਸਿੰਘ, ਇੰਸਪੈਕਟਰ ਬਲਵੰਤ ਸਿੰਘ ਅਤੇ ਨਾਇਬ ਤਹਿਸੀਲਦਾਰ ਮਾਨਸਾ ਨਵਜੀਵਨ ਛਾਬੜਾ ਸ਼ਾਮਲ ਹਨ।