ਦਸਮ ਪਿਤਾ ਦਾ ਪ੍ਰਕਾਸ਼ ਪੁਰਬ

ਤਖ਼ਤ ਦਮਦਮਾ ਸਾਹਿਬ ਵਿਖੇ ਨਗਰ ਕੀਰਤਨ ਸਜਾਇਆ

ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਸਿੱਖ ਇਤਿਹਾਸ ਬਾਰੇ ਜਾਣੂ ਕਰਵਾਇਆ

ਤਖ਼ਤ ਦਮਦਮਾ ਸਾਹਿਬ ਵਿਖੇ ਨਗਰ ਕੀਰਤਨ ਸਜਾਇਆ

ਗੁਰੂ ਕੀ ਕਾਸ਼ੀ ਤਲਵੰਡੀ ਸਾਬੋ ਵਿੱਚ ਨਗਰ ਕੀਰਤਨ ਦੌਰਾਨ ਅੱਖਾਂ ’ਤੇ ਪੱਟੀ ਬੰਨ੍ਹ ਕੇ ਜੌਹਰ ਦਿਖਾਉਂਦਾ ਹੋਇਆ ਇੱਕ ਸਿੰਘ।

ਜਗਜੀਤ ਸਿੱਧੂ
ਤਲਵੰਡੀ ਸਾਬੋ, 19 ਜਨਵਰੀ

ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਨਗਰ ਕੀਰਤਨ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਇਆ ਗਿਆ। ਸ਼ਹਿਰ ਵਿੱਚ ਦੀ ਗੁਜ਼ਰਦਾ ਹੋਇਆ ਨਗਰ ਕੀਰਤਨ ਬਾਅਦ ਦੁਪਹਿਰ ਤਖ਼ਤ ਸਾਹਿਬ ਵਿਖੇ ਆ ਕੇ ਅਰਦਾਸ ਕਰਨ ਨਾਲ ਸਮਾਪਤ ਹੋਇਆ।

ਨਗਰ ਕੀਰਤਨ ਦੀ ਸ਼ੁਰੂਆਤ ਅੱਜ ਸਵੇਰੇ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਗੁਰਜੰਟ ਸਿੰਘ ਵੱਲੋਂ ਆਰੰਭਿਕ ਅਰਦਾਸ ਕਰਨ ਨਾਲ ਹੋਈ। ਇਸ ਤੋਂ ਪਹਿਲਾਂ ਉਨ੍ਹਾਂ ਪਵਿੱਤਰ ਸਰੂਪ ਸੁੱਖ ਆਸਣ ਸੱਚਖੰਡ ਸਾਹਿਬ ਤੋਂ ਪੂਰਨ ਗੁਰ ਮਰਯਾਦਾ ਅਨੁਸਾਰ ਲਿਆ ਕੇ ਫੁੱਲਾਂ ਨਾਲ ਸਜਾਏ ਗਏ ਪਾਲਕੀ ਸਾਹਿਬ ਵਿਖੇ ਲਿਆ ਕੇ ਸੁਸ਼ੋਭਿਤ ਕੀਤਾ।

ਨਗਰ ਕੀਰਤਨ ਦੇ ਰਵਾਨਾ ਹੋਣ ਸਮੇਂ ਅਕਾਲ ਤਖ਼ਤ ਦੇ ਕਾਰਜਕਾਰੀ ਤੇ ਤਖ਼ਤ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ ਤੇ ਪੰਜ ਨਿਸ਼ਾਨਚੀਆਂ ਨੂੰ ਸਿਰਪਾਓ ਭੇਟ ਕੀਤੇ। ਨਗਰ ਕੀਰਤਨ ਦੇ ਚੱਲਦੇ ਸਮੇਂ ਗਤਕਾ ਪਾਰਟੀਆਂ ਗਤਕੇ ਦੇ ਜੌਹਰ ਦਿਖਾ ਰਹੀਆਂ ਸਨ। ਢਾਡੀਆਂ ਜਥਿਆਂ ਨੇ ਜਿੱਥੇ ਬੀਰ ਰਸ ਸਿੱਖ ਇਤਿਹਾਸ ਪੇਸ਼ ਕੀਤਾ, ਉੱਥੇ ਕੀਰਤਨੀ ਜਥਿਆਂ ਨੇ ਕੀਰਤਨ ਵਿਖਿਆਨ ਕੀਤਾ। ਨਗਰ ਕੀਰਤਨ ਦੇ ਰਸਤੇ ਵਿੱਚ ਵੱਖ-ਵੱਖ ਥਾਵਾਂ ’ਤੇ ਲੰਗਰ ਲਗਾਏ ਹੋਏ ਸਨ।

ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਸਬੋਧਨ ਕਰਦਿਆਂ ਗੁਰੂ ਗੋਬਿੰਦ ਸਿੰਘ ਵੱਲੋਂ ਸਿੱਖ ਪੰਥ ਨੂੰ ਬਚਾਉਣ ਲਈ ਸਮੁੱਚਾ ਪਰਿਵਾਰ ਵਾਰਨ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ ਤੇ ਗੁਰੂ ਸਾਹਿਬਾਨਾਂ ਦੇ ਦਰਸਾਏ ਮਾਰਗ ਦਰਸ਼ਕ ’ਤੇ ਚੱਲਣ ਦੀ ਅਪੀਲ ਕੀਤੀ। ਨਗਰ ਕੀਰਤਨ ਵਿੱਚ ਭਾਈ ਜਗਤਾਰ ਸਿੰਘ ਕੀਰਤਨਪੁਰੀਆ, ਮੋਹਨ ਸਿੰਘ ਬੰਗੀ ਸ਼੍ਰੋਮਣੀ ਕਮੇਟੀ ਮੈਂਬਰ, ਨਗਰ ਪੰਚਾਇਤ ਪ੍ਰਧਾਨ ਗੁਰਤਿੰਦਰ ਸਿੰਘ ਰਿੰਪੀ, ਜਸਵਿੰਦਰ ਸਿੰਘ ਜੈਲਦਾਰ ਹਲਕਾ ਪ੍ਰਧਾਨ ਅਕਾਲੀ ਦਲ, ਪ੍ਰਿੰਸੀਪਲ ਬਿਕਰਮਜੀਤ ਸਿੰਘ ਸਿੱਧੂ, ਸਾਬਕਾ ਡਿਪਟੀ ਡਾਇਰੈਕਟਰ ਜਗਜੀਤ ਸਿੰਘ ਸਿੱਧੂ ਤੇ ਬਾਬੂ ਸਿੰਘ ਮਾਨ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਸ਼ਾਮਲ ਸੀ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਵਿਧਾਇਕ ਤੇ ਵਜ਼ੀਰ ਹੋਏ ਮਿਹਣੋਂ ਮਿਹਣੀ

ਵਿਧਾਇਕ ਤੇ ਵਜ਼ੀਰ ਹੋਏ ਮਿਹਣੋਂ ਮਿਹਣੀ

* ਮੁੱਖ ਮੰਤਰੀ ਅੱਜ ਦੇਣਗੇ ਬਹਿਸ ਦਾ ਜਵਾਬ * ਸ਼੍ਰੋਮਣੀ ਅਕਾਲੀ ਦਲ ਤੇ ‘ਆ...

ਕਿਸਾਨੀ ਸੰਘਰਸ਼ ’ਚ ਯੋਗਦਾਨ ਲਈ ਬੰਗਾਲ ਨੂੰ ਸੱਦਾ

ਕਿਸਾਨੀ ਸੰਘਰਸ਼ ’ਚ ਯੋਗਦਾਨ ਲਈ ਬੰਗਾਲ ਨੂੰ ਸੱਦਾ

ਪੱਛਮੀ ਬੰਗਾਲ ਦੇ ਲੇਖਕਾਂ, ਕਵੀਆਂ, ਕਿਸਾਨਾਂ ਤੇ ਵਿਦਿਆਰਥੀ ਕਾਰਕੁਨਾਂ ਵ...

ਸ਼ਹਿਰ

View All