ਭਾਈਰੂਪਾ: ਗੁਰੂ ਹਰਗੋਬਿੰਦ ਸਿੰਘ ਜੀ ਦੇ ਸੇਵਕ ਭਾਈ ਰੂਪ ਚੰਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਭਾਈਰੂਪਾ ਤੋਂ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਰਾਗੀ ਨਿਰਮਲ ਸਿੰਘ ਅਤੇ ਸਾਥੀਆਂ ਵਲੋਂ ਰਸਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ, ਢਾਡੀ ਜਥਿਆਂ ਅਤੇ ਕਵੀਸ਼ਰੀ ਜਥਿਆਂ ਨੇ ਸੰਗਤ ਨੂੰ ਸਿੱਖ ਇਤਿਹਾਸ ਨਾਲ ਜੋੜਿਆ। ਨਗਰ ਕੀਰਤਨ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਤੋਂ ਸ਼ੁਰੂ ਹੋ ਕੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਇਸ ਮੌਕੇ ਸਫਾਈ ਦੀ ਸੇਵਾ ਸੂਬੇਦਾਰ ਹਰਨੇਕ ਸਿੰਘ, ਡਾਕਟਰ ਸੁਰਜੀਤ ਸਿੰਘ, ਜਗਤਾਰ ਰਤਨ, ਬਲਕਾਰ ਬੱਬਲ ਤੇ ਰਣਜੀਤ ਸਿੰਘ ਆਦਿ ਨੇ ਨਿਭਾਈ। -ਪੱਤਰ ਪ੍ਰੇਰਕ