ਅੰਬੇਡਕਰ ਜੈਅੰਤੀ ਮੌਕੇ ਸੰਵਿਧਾਨ ਬਚਾਓ ਦਾ ਹੌਕਾ

ਦਲਿਤ ਸਮਾਜ ਨੂੰ ਦਿੱਲੀ ਵਿੱਚ ਕਿਸਾਨਾਂ ਦੇ ਧਰਨਿਆਂ ਵਿੱਚ ਸਾਮਲ ਹੋਣ ਦਾ ਸੱਦਾ

ਅੰਬੇਡਕਰ ਜੈਅੰਤੀ ਮੌਕੇ ਸੰਵਿਧਾਨ ਬਚਾਓ ਦਾ ਹੌਕਾ

ਮੋਗਾ ਵਿੱਚ ਅਡਾਨੀ ਅਨਾਜ ਭੰਡਾਰ ਅੱਗੇ ਧਰਨੇ ਨੂੰ ਸੰਬੋਧਨ ਕਰਦਾ ਹੋਇਆ ਕਿਸਾਨ ਆਗੂ।

ਮਹਿੰਦਰ ਸਿੰਘ ਰੱਤੀਆਂ

ਮੋਗਾ, 14 ਅਪਰੈਲ

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਪੱਕੇ ਧਰਨੇ ਜਾਰੀ ਹਨ। ਇਥੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਅਗਵਾਈ ਹੇਠ ਅਡਾਨੀ ਅਨਾਜ ਭੰਡਾਰ ਅੱਗੇ 196ਵੇਂ ਦਿਨ ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਵਿਨੇ ਸ਼ਰਮਾ ਦੇ ਘਰ ਅੱਗੇ 171ਵੇਂ ਦਿਨ ਦੇ ਧਰਨੇ ਮੌਕੇ ਅੰਬੇਦਕਰ ਜੈਅੰਤੀ ‘ਸੰਵਿਧਾਨ ਬਚਾਓ’ ਦਿਵਸ ਵਜੋਂ ਮਨਾਈ ਗਈ। ਇਸ ਮੌਕੇ ਜਥੇਬੰਦੀ ਆਗੂ ਬਲੌਰ ਸਿੰਘ ਘਾਲੀ, ਗੁਰਮੀਤ ਸਿੰਘ ਕਿਸ਼ਨਪੁਰਾ, ਨਛੱਤਰ ਸਿੰਘ ਕੋਕਰੀ ਹੇਰ, ਮਾਸਟਰ ਹਜੂਰਾ ਸਿੰਘ ਘਾਲੀ, ਜਸਵਿੰਦਰ ਸਿੰਘ ਘਾਲੀ, ਹਰਬੰਸ ਸਿੰਘ ਚੜਿੱਕ, ਪਰਗਟ ਸਿੰਘ, ਚਮਕੌਰ ਸਿੰਘ ਘਾਲੀ, ਸੁਖਮਨਦੀਪ ਕੌਰ ਤੇ ਜਸਪ੍ਰੀਤ ਕੌਰ ਨੇ ਸਬੰਧੋਨ ਕਰਦਿਆਂ ਕਿਹਾ ਕਿ ਅੰਬਾਨੀ-ਅਡਾਨੀ ਤੇ ਹੋਰ ਕਾਰਪੋਰੇਟ ਘਰਾਣੇ ਸਾਡੀਆਂ ਜ਼ਮੀਨਾਂ ’ਤੇ ਕਬਜ਼ਾ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਸਾਡੀਆਂ ਜ਼ਮੀਨਾਂ ਖੋਹੀਆਂ ਗਈਆਂ ਤਾਂ ਕਿਸਾਨਾਂ ਦੀ ਆਰਥਿਕ ਹਾਲਤ ਮਾੜੀ ਹੋ ਜਾਏਗੀ।

ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਅੰਬੇਡਕਰ ਜੈਅੰਤੀ ਸੰਵਿਧਾਨ ਬਚਾਓ ਦਿਵਸ ਅਤੇ ਕਿਸਾਨ ਬਹੁਜਨ ਏਕਤਾ ਦਿਵਸ ਵਜੋਂ ਮਨਾਈ ਗਈ ਹੈ। ਉਨ੍ਹਾਂ ਦਲਿਤ ਸਮਾਜ ਨੂੰ ਵੀ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨਾਂ ਦੇ ਧਰਨਿਆਂ ਵਿੱਚ ਸਾਮਲ ਹੋਣ ਲਈ ਸੱਦਾ ਦਿੰਦਿਆਂ ਆਖਿਆ ਕਿ ਡਾ. ਭੀਮ ਰਾਓ ਅੰਬੇਡਕਰ ਦੇਸ਼ ਦੇ ਦੱਬੇ-ਕੁਚਲੇ ਲੋਕਾਂ ਦੇ ਨਾਇਕ ਹਨ। ਅਸੀਂ ਉਨ੍ਹਾਂ ਨੂੰ ਸੰਵਿਧਾਨ ਦੇ ਸਿਰਜਣਹਾਰ ਵਜੋਂ ਜਾਣਦੇ ਹਾਂ। ਅੱਜ ਜਦੋਂ ਬੇਰੁਜ਼ਗਾਰੀ ਤੇਜੀ ਨਾਲ ਵੱਧ ਰਹੀ ਹੈ ਅਤੇ ਖੇਤੀਬਾੜੀ ਅਤੇ ਕਰਜ਼ੇ ਕਰ ਕੇ ਘਾਟਾ ਵੱਧ ਰਿਹਾ ਹੈ, ਤਾਂ ਇਸ ਦੇ ਕਾਰਨ ਖੇਤੀ ਨਾਲ ਜੁੜੇ ਲੋਕਾਂ ਉਤੇ ਸੰਕਟ ਵੀ ਵੱਧ ਰਿਹਾ ਹੈ।

ਗਿੱਦੜਬਾਹਾ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਸਾਂਝਾ ਮੋਰਚਾ ਵੱਲੋਂ ਗਿੱਦੜਬਾਹਾ ਵਿੱਚ ਪਿਉਰੀ ਵਾਲੇ ਫਾਟਕ ਕੋਲ ਚੱਲ ਰਹੇ ਧਰਨੇ ਵਾਲੀ ਜਗ੍ਹਾ ’ਤੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਨੂੰ ਯਾਦ ਕਰਦਿਆਂ ਸੰਵਿਧਾਨ ਦਿਵਸ ਮਨਾਇਆ ਗਿਆ। ਇਹ ਪ੍ਰੋਗਰਾਮ ਸੰਯੁਕਤ ਰਾਸ਼ਟਰੀ ਮੋਰਚਾ ਦੇ ਸੱਦੇ ’ਤੇ ਲਖਵਿੰਦਰ ਸਿੰਘ ਲੱਖਾ ਕੋਟਭਾਈ ਜ਼ਿਲ੍ਹਾ ਪ੍ਰਧਾਨ, ਬਲਵਿੰਦਰ ਸਿੰਘ ਖਾਲਸਾ ਪ੍ਰੈਸ ਸਕੱਤਰ, ਸੁਖਮੰਦਰ ਸਿੰਘ ਹੁਸਨਰ ਬਲਾਕ ਪ੍ਰਧਾਨ, ਗੁਰਸੇਵਕ ਸਿੰਘ ਦੌਲਾ ਇਕਾਈ ਪ੍ਰਧਾਨ, ਕੁਲਦੀਪ ਸਿੰਘ ਨੇਤਾ ਦੀ ਅਗਵਾਈ ਵਿਚ ਮਨਾਇਆ ਗਿਆ। ਆਗੂਆਂ ਨੇ ਕਿਹਾ ਕਿ ਕਰੋਨਾ ਦੀ ਆੜ ਵਿਚ ਸਰਕਾਰ ਉਨ੍ਹਾਂ ਦੇ ਹੱਕਾਂ ਨਾਲ ਖਿਲਵਾੜ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਹੱਕਾਂ ਲਈ ਹਮੇਸ਼ਾ ਹੀ ਲੜਾਈ ਲੜਦੇ ਰਹਿਣਗੇ ਭਾਵੇਂ ਕੇਂਦਰ ਸਰਕਾਰ ਸੰਘਰਸ਼ ਨੂੰ ਤਾਰਪੀਡੋ ਕਰਨ ਵਿਚ ਲੱਗੀ ਹੋਈ ਹੈ। ਉਹ ਕਿਸਾਨਾਂ ਨੂੰ ਆਪਸ ਵਿਚ ਪਾੜ ਕੇ ਇੱਕ ਦੂਜੇ ਦਾ ਦੁਸ਼ਮਨ ਬਣਾਉਣਾ ਚਾਹੁੰਦੀ ਹੈ ਪਰ ਅਜਿਹਾ ਉਹ ਹੋਣ ਨਹੀਂ ਦੇਣਗੇ।

ਮਾਨਸਾ (ਜੋਗਿੰਦਰ ਸਿੰਘ ਮਾਨ): ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਮਾਨਸਾ ਦੇ ਰੇਲਵੇ ਸਟੇਸ਼ਨ ਨੇੜੇ ਲਾਇਆ ਪੱਕਾ ਮੋਰਚਾ 196ਵੇਂ ਦਿਨ ਵੀ ਜਾਰੀ ਰਿਹਾ। ਸੰਘਰਸ਼ੀ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਭਾਰੀ ਇਕੱਠ ਕਰਕੇ ਸੰਵਿਧਾਨ ਬਚਾਓ ਦੇ ਨਾਅਰੇ ਹੇਠ ਡਾ. ਭੀਮ ਰਾਓ ਅੰਬੇਡਕਰ ਦਾ 130ਵਾਂ ਜਨਮ ਦਿਹਾੜਾ ਮਨਾਇਆ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਆਗੂ ਮੱਖਣ ਸਿੰਘ ਭੈਣੀਬਾਘਾ ਨੇ ਕਾਲੇ ਖੇਤੀ ਕਾਨੂੰਨਾਂ ਦੀ ਨਿੰਦਾ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਕੋਲ ਕੋਈ ਹੱਕ ਨਹੀਂ ਹੈ ਕਿ ਕਾਨੂੰਨਾਂ ਨਾਲ ਛੇੜਛਾੜ ਕਰੇ ਪਰ ਭਾਜਪਾ ਸਰਕਾਰ ਵੱਲੋਂ ਹਕੂਮਤ ਦੇ ਨਸ਼ੇ ਵਿੱਚ ਭਾਰਤ ਦੇ ਲੋਕਾਂ ਨਾਲ ਧੋਖਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਹਰ ਖੇਤਰ ਕਾਰਪੋਰੇਟ ਘਰਾਣਿਆਂ ਹੱਥ ਸੌਂਪਕੇ ਆਉਣ ਵਾਲੀਆਂ ਪੀੜੀਆਂ ਲਈ ਵੱਡਾ ਖ਼ਤਰਾ ਖੜ੍ਹਾ ਕਰ ਰਹੀ ਹੈ।

ਭਾਜਪਾ ਦੇ ਰਾਜ ’ਚ ਦਲਿਤਾਂ ’ਤੇ ਜ਼ੁਲਮ ਵਧੇ: ਕਿਸਾਨ ਆਗੂ

 ਧਰਨਾਕਾਰੀਆਂ ਨੂੰ ਸੰਬੋਧਨ ਕਰਦਾ ਹੋਇਆ ਕਿਸਾਨ ਆਗੂ ਲਛਮਣ ਸਿੰਘ ਸੇਵੇਵਾਲਾ।

ਬਠਿੰਡਾ (ਨਿੱਜੀ ਪੱਤਰ ਪ੍ਰੇਰਕ): ਡਾ. ਭੀਮ ਰਾਓ ਅੰਬੇਦਕਰ ਦੇ ਜਨਮ ਦਿਹਾੜੇ ਮੌਕੇ ਬਠਿੰਡਾ ਜ਼ਿਲ੍ਹੇ ਵਿੱਚ ਚੱਲ ਰਹੇ ਕਿਸਾਨ ਮੋਰਚਿਆਂ ਦੌਰਾਨ ਅੱਜ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜ਼ੋਰਾ ਸਿੰਘ ਨਸਰਾਲੀ ਅਤੇ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਟੋਲ ਪਲਾਜ਼ਾ ਜੀਦਾ, ਬੈਸਟ ਪ੍ਰਾਈਜ਼ ਭੁੱਚੋ ਮੰਡੀ ਅਤੇ ਰਿਲਾਇੰਸ ਪੰਪ ਰਾਮਪੁਰਾ ਵਿਖੇ ਇਕੱਠਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਡਾ. ਭੀਮ ਰਾਓ ਨੇ ਦਲਿਤਾਂ ਦੇ ਹੱਕਾਂ ਲਈ ਸੰਘਰਸ਼ ਕੀਤਾ। ਉਨ੍ਹਾਂ ਆਖਿਆ ਕਿ ਭਾਵੇਂ ਦਲਿਤਾਂ ’ਤੇ ਜਾਤ-ਪਾਤ ਵਿਵਸਥਾ ਤਹਿਤ ਅੱਤਿਆਚਾਰ ਹੁੰਦੇ ਆ ਰਹੇ ਹਨ ਪਰ ਭਾਜਪਾ ਦੇ 2014 ਤੋਂ ਸੱਤਾ ’ਚ ਆਉਣ ਤੋਂ ਬਾਅਦ ਦਲਿਤਾਂ ਉੱਤੇ ਜਬਰ-ਜ਼ੁਲਮਾਂ ’ਚ ਅਥਾਹ ਵਾਧਾ ਹੋਇਆ ਹੈ। ਇਸ ਦੀ ਪੁਸ਼ਟੀ ਨੈਸ਼ਨਲ ਕਰਾਈਮ ਬਿਊਰੋ ਨੇ ਕਰਦਿਆਂ 2015 ਦੇ ਮੁਕਾਬਲੇ 2019 ’ਚ ਦਲਿਤਾਂ ’ਤੇ ਜਬਰ ਦੀਆਂ ਘਟਨਾਵਾਂ ’ਚ 19 ਫੀਸਦੀ ਵਾਧਾ ਦਰਜ ਕੀਤਾ ਗਿਆ ਹੈ। ਗਦਰ ਪਾਰਟੀ ਦੀ ਸਥਾਪਨਾ ਦਿਵਸ ਮੌਕੇ 21 ਅਪਰੈਲ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਦਿੱਤੇ ਸੱਦੇ ਤਹਿਤ ਕਿਸਾਨ ਆਗੂਆਂ ਸੁਖਦੇਵ ਸਿੰਘ ਰਾਮਪੁਰਾ, ਅਮਰੀਕ ਸਿੰਘ ਸਿਵੀਆਂ, ਅਜਮੇਰ ਸਿੰਘ ਚੱਕ ਫਤਿਹ ਸਿੰਘ ਵਾਲਾ ਅਤੇ ਹਰਪ੍ਰੀਤ ਕੌਰ ਜੇਠੂਕੇ ਨੇ ਕਿਸਾਨਾਂ, ਮਜ਼ਦੂਰਾਂ ਤੇ ਔਰਤਾਂ ਨੂੰ ਅਪੀਲ ਕੀਤੀ ਕਿ ਉਹ 21 ਅਪਰੈਲ ਨੂੰ ਦਿੱਲੀ ਬਾਰਡਰ ਦੇ ਮੋਰਚੇ ਵਿੱਚ ਸ਼ਾਮਲ ਹੋਣ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All