DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਬਾਜ਼ੀਗਰ ਤੇ ਵਿਮੁਕਤ ਕਬੀਲਿਆਂ ਦਾ ਵਫ਼ਦ Haryana CM Nayab Singh Saini ਨੂੰ ਮਿਲਿਆ

ਪੰਜਾਬ ਬਾਜ਼ੀਗਰ ਅਤੇ ਵਿਮੁਕਤ ਕਬੀਲਿਆਂ ਦੇ ਆਗੂਆਂ ਦੇ ਵਫ਼ਦ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੀ ਪੂਰਤੀ ਲਈ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਮੀਟਿੰਗ ਕੀਤੀ। ਆਗੂਆਂ ਨੇ ਕੇਂਦਰ ਸਰਕਾਰ ਤੋਂ ਉਮੀਦ...

  • fb
  • twitter
  • whatsapp
  • whatsapp
featured-img featured-img
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਮੰਗ ਪੱਤਰ ਸੌਂਪਦਾ ਹੋਇਆ ਵਫ਼ਦ।
Advertisement

ਪੰਜਾਬ ਬਾਜ਼ੀਗਰ ਅਤੇ ਵਿਮੁਕਤ ਕਬੀਲਿਆਂ ਦੇ ਆਗੂਆਂ ਦੇ ਵਫ਼ਦ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੀ ਪੂਰਤੀ ਲਈ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਮੀਟਿੰਗ ਕੀਤੀ। ਆਗੂਆਂ ਨੇ ਕੇਂਦਰ ਸਰਕਾਰ ਤੋਂ ਉਮੀਦ ਪ੍ਰਗਟਾਉਂਦਿਆਂ ਮੁੱਖ ਮੰਤਰੀ ਨੂੰ ਮੰਗ ਪੱਤਰ ਸੌਂਪਿਆ, ਜਿਸ ਵਿੱਚ ਉਨ੍ਹਾਂ ਨੇ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕੀਤੀ। ਪੰਜ-ਆਬ ਕਬੀਲੇ ਐਸੋਸੀਏਸ਼ਨ ਦੇ ਸੂਬਾਈ ਕਨਵੀਨਰ ਬੂਟਾ ਰਾਮ ਧਨੌਲਾ ਅਤੇ ਮਲਕੀਤ ਸਿੰਘ ਮੀਤਾ ਬਰਨਾਲਾ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਪੰਜਾਬ ਦੇ ਸੱਤ ਵਿਮੁਕਤ ਕਬੀਲਿਆਂ ਨੂੰ ਐੱਸ ਟੀ (ਸ਼ਡਿਊਲਡ ਟ੍ਰਾਈਬ) ਕੋਟਾ ਦਿਵਾਉਣ ’ਤੇ ਚਰਚਾ ਹੋਈ। ਇਸ ਤੋਂ ਇਲਾਵਾ ਇਦਾਤੇ ਕਮਿਸ਼ਨ ਦੀ ਰਿਪੋਰਟ ਤੁਰੰਤ ਲਾਗੂ ਕਰਵਾਉਣ ਦੀ ਵੀ ਮੰਗ ਰੱਖੀ ਗਈ।

ਆਗੂਆਂ ਨੇ ਦੱਸਿਆ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਜਾਣੂ ਕਰਵਾਇਆ ਗਿਆ ਕਿ ਇਨ੍ਹਾਂ ਮੰਗਾਂ ਸਬੰਧੀ 1979 ਵਿੱਚ ਪਹਿਲੀ ਵਾਰ ਪੰਜਾਬ ਵੱਲੋਂ ਸਿਫ਼ਾਰਸ਼ ਭੇਜੀ ਗਈ ਸੀ। ਇਸ ਤੋਂ ਬਾਅਦ 1992, 1995 ਅਤੇ 2010 ਵਿੱਚ ਲਗਾਤਾਰ ਯਾਦ ਪੱਤਰ ਭੇਜੇ ਗਏ, ਪਰ ਮਸਲੇ ਦਾ ਕੋਈ ਠੋਸ ਹੱਲ ਨਹੀਂ ਨਿਕਲਿਆ। ਇਨ੍ਹਾਂ ਬਰਾਦਰੀਆਂ ਨੂੰ ਇਨਸਾਫ਼ ਦਿਵਾਉਣ ਲਈ ਵਫ਼ਦ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ 1975 ਦੇ ਫ਼ੈਸਲੇ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਐਥਨੋਗ੍ਰਾਫੀ ਸਟੱਡੀ, ਰੇਣਕੇ ਕਮਿਸ਼ਨ 2008 ਅਤੇ ਇਦਾਤੇ ਕਮਿਸ਼ਨ 2018 ਦੀਆਂ ਰਿਪੋਰਟਾਂ ਦੇ ਹਵਾਲੇ ਵੀ ਪੇਸ਼ ਕੀਤੇ।

Advertisement

ਵਫ਼ਦ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਦਖ਼ਲ ਕਰਵਾ ਕੇ ਪੰਜਾਬ ਵਿੱਚ ਐੱਸ ਟੀ ਕੋਟਾ ਅਤੇ ਇਦਾਤੇ ਕਮਿਸ਼ਨ ਦੀ ਰਿਪੋਰਟ ਲਾਗੂ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਉਣ। ਸੈਣੀ ਨੇ ਭਰੋਸਾ ਦਿੱਤਾ ਕਿ ਉਹ ਪ੍ਰਧਾਨ ਮੰਤਰੀ ਨਾਲ ਗੱਲ ਕਰਕੇ ਇਸ ਹੱਕੀ ਮਸਲੇ ਦੀ ਪੈਰਵੀ ਕਰਨਗੇ।

Advertisement

Advertisement
×