DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Delhi protest: ਦਿੱਲੀ ਜਾ ਰਹੇ ਸਿਆਸੀ ਆਗੂ ਹਿਰਾਸਤ ’ਚ ਲਏ

ਦਿੱਲੀ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਪੁਲੀਸ ਨੇ ਵਿਰੋਧੀ ਧਿਰ ਦੇ ਕਈ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ। ਸੀ ਪੀ ਆਈ ਦੇ ਸਹਿ-ਸਕੱਤਰ ਨੂੰ ਜਿੱਥੇ ਘਰ ਅੰਦਰ ਨਜ਼ਰਬੰਦ ਕੀਤਾ ਗਿਆ, ਉੱਥੇ ਹੀ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹੈਪੀ...

  • fb
  • twitter
  • whatsapp
  • whatsapp
featured-img featured-img
ਕਾਂਗਰਸੀਆਂ ਨੂੰ ਹਿਰਾਸਤ ’ਚ ਲੈਂਦੀ ਹੋਈ ਪੁਲੀਸ।
Advertisement

ਦਿੱਲੀ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਪੁਲੀਸ ਨੇ ਵਿਰੋਧੀ ਧਿਰ ਦੇ ਕਈ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ। ਸੀ ਪੀ ਆਈ ਦੇ ਸਹਿ-ਸਕੱਤਰ ਨੂੰ ਜਿੱਥੇ ਘਰ ਅੰਦਰ ਨਜ਼ਰਬੰਦ ਕੀਤਾ ਗਿਆ, ਉੱਥੇ ਹੀ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹੈਪੀ ਰਾਣੀਆਂ, ਕਾਂਗਰਸ ਦੇ ਵਿਧਾਇਕ ਸ਼ੀਸ਼ਪਾਲ ਕੇਹਰਵਾਲਾ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ।

ਕਾਂਗਰਸੀ ਵਰਕਰਾਂ ਸਣੇ ਹੋਰ ਨੇਤਾਵਾਂ ਨੇ ਪੁਲੀਸ ਕਾਰਵਾਈ ਦਾ ਵਿਰੋਧ ਕਰਦਿਆਂ ਸਰਕਾਰ ਅਤੇ ਪੁਲੀਸ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕੀਤੀ। ਪੁਲੀਸ ਪ੍ਰਦਰਸ਼ਨ ਕਰ ਰਹੇ ਆਗੂਆਂ ਤੇ ਵਰਕਰਾਂ ਨੂੰ ਬੱਸਾਂ ਵਿੱਚ ਬਿਠਾ ਕੇ ਅਣਪਛਾਤੀ ਥਾਂ ’ਤੇ ਲੈ ਗਈ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਰਾਜ ਕੁਮਾਰ ਸ਼ਰਮਾ, ਸੰਦੀਪ ਨਹਿਰਾ, ਰਾਜੇਸ਼ ਚਡੀਵਾਲ, ਸੁਭਾਸ਼ ਜੋਧਪੁਰੀਆ, ਰਣਧੀਰ ਸਿੰਘ ਧੀਰਾ, ਸਤਪਾਲ ਮਹਿਤਾ, ਲੱਧੂ ਰਾਮ ਪੂਨੀਆ, ਸੁਰਜੀਤ ਭਾਵਦੀਨ, ਬਲਵਿੰਦਰ ਰੋੜੀ, ਮਲਕੀਤ ਰੰਧਾਵਾ, ਵਿਜੇ ਕਾਗਦਾਨਾ, ਜਸਵੰਤ ਪੰਨੀਹਾਰੀ, ਲਵਪ੍ਰੀਤ ਸ਼ਰਮਾ ਜ਼ਿਲ੍ਹਾ ਕਾਂਗਰਸ ਦੇ ਸੂਬਾ ਪ੍ਰਧਾਨ ਵਿਨੀਤ ਸਿੰਘ, ਲਵਪ੍ਰੀਤ ਸ਼ਰਮਾ ਸਣੇ ਸੈਂਕੜੇ ਹੋਰ ਵਰਕਰ ਅੱਜ ਸਵੇਰੇ ਵਿਧਾਇਕ ਕੇਹਰਵਾਲਾ ਦੀ ਰਿਹਾਇਸ਼ ’ਤੇ ਇਕੱਠੇ ਹੋਏ ਦਿੱਲੀ ਰਵਾਨਾ ਹੋਣ ਲੱਗੇ ਤਾਂ ਪੁਲੀਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। ਪੁਲੀਸ ਦੀ ਇਸ ਕਾਰਵਾਈ ਨਾਲ ਕਾਂਗਰਸੀ ਆਗੂਆਂ ਵਿੱਚ ਰੋਸ ਹੈ। ਵਿਧਾਇਕ ਸ਼ੀਸ਼ਪਾਲ ਕੇਹਰਵਾਲਾ ਨੇ ਇਸ ਕਾਰਵਾਈ ਦਾ ਵਿਰੋਧ ਕਰਦਿਆਂ ਇਸ ਨੂੰ ਜਮਹੂਰੀ ਅਧਿਕਾਰਾਂ ਦੀ ਉਲੰਘਣਾ ਕਰਾਰ ਦਿੱਤਾ।

Advertisement

‘ਆਪ’ ਦੇ ਜ਼ਿਲ੍ਹਾ ਪ੍ਰਧਾਨ ਹੈਪੀ ਰਾਣੀਆਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ। ਕਿਸਾਨ ਵਿੰਗ ਦੇ ਸੁਰਜੀਤ ਸਿੰਘ ਬੇਗੂ ਨੂੰ ਘਰ ’ਚ ਨਜ਼ਰਬੰਦ ਕਰ ਦਿੱਤਾ ਗਿਆ। ਇਸੇ ਤਰ੍ਹਾਂ ਸੀ ਪੀ ਆਈ ਦੇ ਸੂਬਾਈ ਸਹਿ-ਸਕੱਤਰ ਤਿਲਕ ਰਾਜ ਵਿਨਾਇਕ ਨੂੰ ਪੁਲੀਸ ਨੇ ਘਰ ਅੰਦਰ ਨਜ਼ਰਬੰਦ ਕਰ ਦਿੱਤਾ। ਆਗੂਆਂ ਨੇ ਥਾਣਿਆਂ ਅੱਗੇ ਪ੍ਰਦਰਸ਼ਨ ਕੀਤੇ।

Advertisement

Advertisement
×