ਪੰਜਾਬ ’ਤੇ ਦਿੱਲੀ ਵਾਲਿਆਂ ਦਾ ਰਾਜ: ਰਾਹੀ
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਨੂੰ ਦੁਬਾਰਾ ਸੁਨਹਿਰੀ ਦੌਰ ਵਿੱਚ ਵਾਪਸ ਲਿਆਉਣ ਦੀ ਸਮਰੱਥਾ ਰੱਖਦਾ ਹੈ। ਉਨ੍ਹਾਂ ਅੱਜ ਜ਼ਿਲ੍ਹਾ ਪਰਿਸ਼ਦ ਦੇ ਸ਼ਹਿਣਾ ਜ਼ੋਨ ਅਤੇ ਬਲਾਕ ਸਮਿਤੀ ਨੈਣੇਵਾਲ...
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਨੂੰ ਦੁਬਾਰਾ ਸੁਨਹਿਰੀ ਦੌਰ ਵਿੱਚ ਵਾਪਸ ਲਿਆਉਣ ਦੀ ਸਮਰੱਥਾ ਰੱਖਦਾ ਹੈ। ਉਨ੍ਹਾਂ ਅੱਜ ਜ਼ਿਲ੍ਹਾ ਪਰਿਸ਼ਦ ਦੇ ਸ਼ਹਿਣਾ ਜ਼ੋਨ ਅਤੇ ਬਲਾਕ ਸਮਿਤੀ ਨੈਣੇਵਾਲ ਤੋਂ ਅਕਾਲੀ ਦਲ ਦੀ ਉਮੀਦਵਾਰ ਸੁਰਿੰਦਰ ਕੌਰ ਅਤੇ ਬਲਾਕ ਸਮਿਤੀ ਜ਼ੋਨ ਮੱਝੂਕੇ ਤੋਂ ਕੁਲਵਿੰਦਰ ਦੀਪ ਕੌਰ ਲਧਰੋਈਆ ਦੇ ਹੱਕ ਵਿੱਚ ਅੱਜ ਵੱਖ-ਵੱਖ ਪਿੰਡਾਂ ’ਚ ਮੀਟਿੰਗ ਕਰ ਕੇ ਆਪਣੇ ਉਮੀਦਵਾਰਾਂ ਲਈ ਵੋਟ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਦਾ ਬਦਲਾਅ ਦੇ ਨਾਮ ਹੇਠ ਸਰਕਾਰ ਬਣਾਉਣ ਵਾਲੀ ‘ਆਪ’ ਤੋਂ ਮੋਹ ਭੰਗ ਹੋ ਚੁੱਕਾ ਹੈ। ਸਰਕਾਰ ਲੋਕਾਂ ਨੂੰ ਭੁੱਲ ਚੁੱਕੀ ਹੈ ਤੇ ਇਸ ਸਮੇਂ ਪੰਜਾਬ ਵਿੱਚ ਦਿੱਲੀ ਦੇ ਲੋਕਾਂ ਦਾ ਰਾਜ ਚੱਲ ਰਿਹਾ ਹੈ ਜਿਨ੍ਹਾਂ ਨੂੰ ਦਿੱਲੀ ਦੇ ਲੋਕਾਂ ਨੇ ਨਕਾਰ ਦਿੱਤਾ ਹੈ। ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਅਕਾਲੀ ਦਲ ਤੁਹਾਡੀ ਆਪਣੀ ਤੇ ਪਰਖੀ ਹੋਈ ਪਾਰਟੀ ਹੈ ਜਿਸ ਨੂੰ ਮੁੜ ਸੱਤਾ ਵਿਚ ਲਿਆਉਣ ਦੀ ਸ਼ੁਰੂਆਤ ਸੂਬੇ ਦੇ ਲੋਕ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸਮਿਤੀ ਚੋਣਾਂ ਤੋਂ ਕਰਨ ਦਾ ਮਨ ਬਣਾ ਚੁੱਕੇ ਹਨ।
ਇਸ ਸਮੇਂ ਸਾਬਕਾ ਪ੍ਰਧਾਨ ਜਸਵੀਰ ਸਿੰਘ ਧੰਮੀ, ਸ਼ਹਿਰੀ ਪ੍ਰਧਾਨ ਅਮਨਿੰਦਰ ਸਿੰਘ ਗੋਲਡੀ ਭੁੱਲਰ, ਸਰਪੰਚ ਗਗਨਦੀਪ ਸਿੰਘ ਗਗਨਾ, ਬੀ.ਸੀ ਵਿੰਗ ਦੇ ਜ਼ਿਲਾ ਆਗੂ ਬਲਵਿੰਦਰ ਸਿੰਘ ਲਧਰੋਈਆ, ਗੁਰਵਿੰਦਰ ਸਿੰਘ ਗੋਰਾ ਮੱਝੂਕੇ, ਸੁਖਦੇਵ ਸਿੰਘ ਜੈਦ, ਸੁਰਜੀਤ ਸਿੰਘ ਸੰਘੇੜਾ ਆਦਿ ਹਾਜ਼ਰ ਹਨ।

