ਹੜ੍ਹਾਂ ਨਾਲ ਨੁਕਸਾਨੀਆਂ ਫ਼ਸਲਾਂ ਲਈ ਮੁਆਵਜ਼ੇ ਦੀ ਮੰਗ
ਭਾਰਤੀ ਕਿਸਾਨ ਯੂਨੀਅਨ ਖੋਸਾ ਦੀ ਅਹਿਮ ਮੀਟਿੰਗ ਜ਼ੀਰਾ ਵਿੱਚ ਕੌਮੀ ਪ੍ਰਧਾਨ ਸੁਖਜਿੰਦਰ ਸਿੰਘ ਖੋਸਾ ਦੀ ਅਗਵਾਈ ਹੇਠ ਹੋਈ । ਸੀਨੀਅਰ ਮੀਤ ਪ੍ਰਧਾਨ ਫਤਿਹ ਸਿੰਘ ਕੋਟ ਕਰੋੜ, ਸੂਬਾ ਪ੍ਰੈੱਸ ਸਕੱਤਰ ਮੰਗਲ ਸਿੰਘ ਸੰਧੂ ਸ਼ਾਹਵਾਲਾ ਆਦਿ ਨੇ ਕਿਹਾ ਕਿ ਹੜ੍ਹਾਂ ਨਾਲ ਜ਼ੀਰਾ...
Advertisement
ਭਾਰਤੀ ਕਿਸਾਨ ਯੂਨੀਅਨ ਖੋਸਾ ਦੀ ਅਹਿਮ ਮੀਟਿੰਗ ਜ਼ੀਰਾ ਵਿੱਚ ਕੌਮੀ ਪ੍ਰਧਾਨ ਸੁਖਜਿੰਦਰ ਸਿੰਘ ਖੋਸਾ ਦੀ ਅਗਵਾਈ ਹੇਠ ਹੋਈ । ਸੀਨੀਅਰ ਮੀਤ ਪ੍ਰਧਾਨ ਫਤਿਹ ਸਿੰਘ ਕੋਟ ਕਰੋੜ, ਸੂਬਾ ਪ੍ਰੈੱਸ ਸਕੱਤਰ ਮੰਗਲ ਸਿੰਘ ਸੰਧੂ ਸ਼ਾਹਵਾਲਾ ਆਦਿ ਨੇ ਕਿਹਾ ਕਿ ਹੜ੍ਹਾਂ ਨਾਲ ਜ਼ੀਰਾ ਹਲਕੇ ਦੇ ਪਿੰਡਾਂ ਵਿੱਚ ਸੈਂਕੜੇ ਏਕੜ ਝੋਨੇ ਦੀ ਫ਼ਸਲ, ਸਬਜ਼ੀਆਂ ਅਤੇ ਪਸ਼ੂਆਂ ਦਾ ਚਾਰਾ ਪਾਣੀ ਵਿੱਚ ਡੁੱਬ ਗਿਆ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਿਸਾਨਾਂ ਦੀ ਨੁਕਸਾਨੀ ਗਈ ਫ਼ਸਲ ਦੀ ਗਿਰਦਾਵਰੀ ਕਰਵਾ ਕੇ ਉਨ੍ਹਾਂ ਨੂੰ ਤੁਰੰਤ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ।
Advertisement
Advertisement