ਨੁਕਸਾਈਆਂ ਫ਼ਸਲਾਂ ਦਾ 60 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਮੰਗ
ਭਾਰਤੀ ਕਿਸਾਨ ਏਕਤਾ (ਬੀਕੇਈ) ਦੇ ਸੂਬਾਈ ਪ੍ਰਧਾਨ ਲਖਵਿੰਦਰ ਸਿੰਘ ਔਲਖ ਨੇ ਕਿਹਾ ਕਿ ਕਿਸਾਨਾਂ ਦੀਆਂ ਮੀਂਹ, ਗੜ੍ਹਿਆਂ, ਹੜ੍ਹ ਜਾਂ ਘਟੀਆ ਸਪਰੇਆਂ ਤੇ ਬੀਜਾਂ ਨਾਲ ਨੁਕਸਾਨੀਆਂ ਫ਼ਸਲਾਂ ਦਾ 60 ਹਜ਼ਾਰ ਰੁਪਏ ਪ੍ਰਤੀ ਏਕੜ ਮੁਅਵਜ਼ਾ ਦਿੱਤਾ ਜਾਏ। ਉਹ ਅੱਜ ਕਿਸਾਨਾਂ ਦੇ ਵਫ਼ਦ...
ਭਾਰਤੀ ਕਿਸਾਨ ਏਕਤਾ (ਬੀਕੇਈ) ਦੇ ਸੂਬਾਈ ਪ੍ਰਧਾਨ ਲਖਵਿੰਦਰ ਸਿੰਘ ਔਲਖ ਨੇ ਕਿਹਾ ਕਿ ਕਿਸਾਨਾਂ ਦੀਆਂ ਮੀਂਹ, ਗੜ੍ਹਿਆਂ, ਹੜ੍ਹ ਜਾਂ ਘਟੀਆ ਸਪਰੇਆਂ ਤੇ ਬੀਜਾਂ ਨਾਲ ਨੁਕਸਾਨੀਆਂ ਫ਼ਸਲਾਂ ਦਾ 60 ਹਜ਼ਾਰ ਰੁਪਏ ਪ੍ਰਤੀ ਏਕੜ ਮੁਅਵਜ਼ਾ ਦਿੱਤਾ ਜਾਏ। ਉਹ ਅੱਜ ਕਿਸਾਨਾਂ ਦੇ ਵਫ਼ਦ ਨਾਲ ਪਿੰਡ ਜਮਾਲ ’ਚ ਨੁਕਸਾਨੀਆਂ ਗਈਆਂ ਫ਼ਸਲਾਂ ਦਾ ਜਾਇਜ਼ਾ ਲੈ ਰਹੇ ਸਨ।
ਔਲਖ ਨੇ ਕਿਹਾ ਕਿ ਐਤਕੀਂ ਜਿਥੇ ਹੜ੍ਹ ਤੇ ਮੀਂਹ ਨਾਲ ਫ਼ਸਲਾਂ ਦਾ ਨੁਕਸਾਨ ਹੋਇਆ, ਉਥੇ ਘਟੀਆ ਕੁਆਲਿਟੀ ਦੇ ਬੀਜ, ਕੀਟਨਾਸ਼ਕ, ਖਾਦਾਂ ਅਤੇ ਜੈਵਿਕ ਖਾਦਾਂ ਦੇ ਕਾਰਨ ਵੀ ਫ਼ਸਲਾਂ ਨੁਕਸਾਨੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਔਲਖ ਨੇ ਕਿਹਾ ਕਿ ਸਰਕਾਰ ਨੇ ਕਿਸਾਨਾਂ ਨੂੰ ਮੁਆਵਜ਼ਾ ਪੋਰਟਲ ’ਤੇ ਨੁਕਸਾਨੀਆਂ ਗਈਆਂ ਫਸਲਾਂ ਨੂੰ ਰਜਿਸਟਰ ਕਰਨ ਲਈ ਕਿਹਾ ਹੈ ਅਤੇ 15 ਹਜ਼ਾਰ ਮੁਆਵਜ਼ਾ ਦਿੱਤੇ ਜਾਣ ਦੀ ਗੱਲ ਕਹੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦਾ 50,000 ਤੋਂ 60,000 ਰੁਪਏ ਪ੍ਰਤੀ ਏਕੜ ਨੁਕਸਾਨ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਬਿਨਾਂ ਕਿਸੇ ਸੀਮਾ ਦੇ ਕਿਸਾਨਾਂ ਨੂੰ ਉਨ੍ਹਾਂ ਦੇ ਨੁਕਸਾਨ ਦਾ ਪੂਰਾ ਮੁਆਵਜ਼ਾ ਦਿੱਤਾ ਜਾਵੇ, ਤਾਂ ਜੋ ਪਹਿਲਾਂ ਹੀ ਕਰਜ਼ੇ ਵਿੱਚ ਡੁੱਬੇ ਕਿਸਾਨਾਂ ਨੂੰ ਆਪਣੀ ਅਗਲੀ ਫ਼ਸਲ ਬੀਜਣ ਲਈ ਹੋਰ ਕਰਜ਼ਾ ਨਾ ਲੈਣਾ ਪਵੇ।