ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਕਿਸਾਨ ਨੂੰ ਮੁਆਵਜ਼ਾ ਦੇਣ ਦੀ ਮੰਗ

ਪੱਤਰ ਪ੍ਰੇਰਕ ਸ਼ਹਿਣਾ, 10 ਮਈ ਅਸਮਾਨੀ ਬਿਜਲੀ ਡਿੱਗਣ ਕਾਰਨ ਬਲਾਕ ਸ਼ਹਿਣਾ ਦੇ ਪਿੰਡ ਪੱਖੋਕੇ ਦੇ ਕਿਸਾਨ ਲੈਂਬਰ ਸਿੰਘ ਦੇ ਹੋਏ ਲੱਖਾਂ ਰੁਪਏ ਦੇ ਨੁਕਸਾਨ ’ਤੇ ਭਾਰਤੀ ਕਿਸਾਨ ਯੂਨੀਅਨ, ਪਿੰਡ ਦੀ ਪੰਚਾਇਤ ਅਤੇ ਕਿਸਾਨਾਂ ਨੇ ਪੀੜਤ ਨੂੰ ਯੋਗ ਮੁਆਵਜ਼ਾ ਦੇਣ ਦੀ...
Advertisement
ਪੱਤਰ ਪ੍ਰੇਰਕ

ਸ਼ਹਿਣਾ, 10 ਮਈ

Advertisement

ਅਸਮਾਨੀ ਬਿਜਲੀ ਡਿੱਗਣ ਕਾਰਨ ਬਲਾਕ ਸ਼ਹਿਣਾ ਦੇ ਪਿੰਡ ਪੱਖੋਕੇ ਦੇ ਕਿਸਾਨ ਲੈਂਬਰ ਸਿੰਘ ਦੇ ਹੋਏ ਲੱਖਾਂ ਰੁਪਏ ਦੇ ਨੁਕਸਾਨ ’ਤੇ ਭਾਰਤੀ ਕਿਸਾਨ ਯੂਨੀਅਨ, ਪਿੰਡ ਦੀ ਪੰਚਾਇਤ ਅਤੇ ਕਿਸਾਨਾਂ ਨੇ ਪੀੜਤ ਨੂੰ ਯੋਗ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਪਿਛਲੇ ਦਿਨੀਂ ਰਾਤ ਸਮੇਂ ਆਈ ਤੇਜ਼ ਹਨੇਰੀ ਅਤੇ ਮੀਂਹ ਦੌਰਾਨ ਅਸਮਾਨੀ ਬਿਜਲੀ ਡਿੱਗਣ ਕਾਰਨ ਲੈਂਬਰ ਸਿੰਘ ਪੁੱਤਰ ਹਾਕਮ ਸਿੰਘ ਦੀ ਇੱਕ ਮੱਝ (ਕੀਮਤ ਕਰੀਬ ਡੇਢ ਲੱਖ ਰੁਪਏ) ਅਤੇ ਇੱਕ ਬਲਦ ਦੀ ਮੌਤ ਹੋ ਗਈ ਸੀ। ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਬੰਧ ਸਕੱਤਰ ਗੁਰਵਿੰਦਰ ਸਿੰਘ ਨਾਮਧਾਰੀ, ਪਿੰਡ ਪੱਖੋਕੇ ਦੇ ਸਰਪੰਚ ਗੁਰਦਰਸ਼ਨ ਸਿੰਘ, ਸਹਿਕਾਰੀ ਸਭਾ ਦੇ ਪ੍ਰਧਾਨ ਬੂਟਾ ਸਿੰਘ ਅਤੇ ਵੱਖ ਵੱਖ ਧਾਰਮਿਕ ਸਥਾਨਾਂ ਦੇ ਅਹੁਦੇਦਾਰਾਂ ਨੇ ਪੀੜਤ ਪਰਿਵਾਰ ਲਈ ਪ੍ਰਸ਼ਾਸਨ ਤੋਂ ਯੋਗ ਮੁਆਵਜ਼ੇ ਦੀ ਮੰਗ ਕੀਤੀ ਹੈ।

 

Advertisement