ਮਾਨਸਾ (ਪੱਤਰ ਪ੍ਰੇਰਕ): ਓਬੀਸੀ ਫਰੰਟ ਵੱਲੋਂ ਮਾਨਸਾ ਦੇ ਡੀਸੀ ਨੂੰ ਪੰਜਾਬ ਦੇ ਐਡਵੋਕੇਟ ਜਨਰਲ ਦਫ਼ਤਰ ਵਿੱਚ ਲਾਅ ਅਫ਼ਸਰਾਂ ਦੀਆਂ ਨਿਯੁਕਤੀਆਂ ਲਈ ਮੰਡਲ ਕਮਿਸ਼ਨ ਦੀ ਰਿਪੋਰਟ ਅਨੁਸਾਰ ਪੱਛੜੀਆਂ ਸ਼੍ਰੇਣੀਆਂ ਲਈ 27 ਫੀਸਦੀ ਰਾਖਵਾਂਕਰਨ ਦੀ ਮੰਗ ਨੂੰ ਲੈ ਕੇ ਮੰਗ ਪੱਤਰ ਸੌਂਪਿਆ ਗਿਆ। ਫਰੰਟ ਦੇ ਪ੍ਰਧਾਨ ਕੇਵਲ ਸਿੰਘ ਅਤੇ ਜਨਰਲ ਸਕੱਤਰ ਪ੍ਰਿਤਪਾਲ ਸਿੰਘ ਨੇ ਮੰਗ ਕੀਤੀ ਕਿ ਲਾਅ ਅਫ਼ਸਰਾਂ ਦੀਆਂ ਨਿਯੁਕਤੀਆਂ ਵਿੱਚ ਪਛੜੀਆਂ ਜਾਤੀਆਂ ਵੀ ਰਾਖਵਾਂਕਰਨ ਲਈ ਹੱਕਦਾਰ ਹਨ। ਉਨ੍ਹਾਂ ਕਿਹਾ ਓਬੀਸੀ ਸਮਾਜ ਨੂੰ ਦੀਆਂ ਸਰਕਾਰਾਂ ਵਲੋਂ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਮੰਡਲ ਕਮਿਸ਼ਨ ਦੀ ਰਿਪੋਰਟ ਅਨੁਸਾਰ 27% ਰਾਖਵਾਂਕਰਨ ਤੁਰੰਤ ਲਾਗੂ ਕੀਤਾ ਜਾਵੇ।