ਪੱਤਰ ਪ੍ਰੇਰਕ
ਭੁੱਚੋ ਮੰਡੀ, 26 ਦਸੰਬਰ
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਸੂਬਾਈ ਆਗੂਆਂਂ ਜਗਰੂਪ ਸਿੰਘ, ਗੁਰਵਿੰਦਰ ਸਿੰਘ ਪੰਨੂੰ, ਜਗਸੀਰ ਸਿੰਘ ਭੰਗੂ, ਬਲਿਹਾਰ ਸਿੰਘ ਕਟਾਰੀਆ, ਮਹਿੰਦਰ ਸਿੰਘ ਰੋਪੜ, ਹਰਦੇਵ ਸਿੰਘ ਅਤੇ ਬਲਜਿੰਦਰ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਸਹਾਇਕ ਲਾਈਨਮੈਨਾਂ ਦੀਆਂ ਖਾਲੀ ਪਈਆਂ 1700 ਆਸਾਮੀਆਂ ਨੂੰ ਭਰਨ ਲਈ ਬਾਹਰੋਂ ਭਰਤੀ ਕਰਨ ਦੀ ਬਜਾਇ ਵੱਖ ਵੱਖ ਵਿਭਾਗਾਂ ਵਿੱਚ 15-20 ਸਾਲਾਂ ਤੋਂ ਲਗਾਤਾਰ ਕੰਮ ਕਰ ਰਹੇ ਤਜਰਬੇਕਾਰ ਠੇਕਾ ਮੁਲਾਜ਼ਮਾਂ ਨੂੰ ਪਹਿਲ ਦੇਵੇ। ਉਨ੍ਹਾਂ ਕਿਹਾ ਕਿ ਕੱਚੇ ਕਾਮੇ ਪੱਕੇ ਰੁਜ਼ਗਾਰ ਲਈ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ, ਪਰ ਸਮੇਂ-ਸਮੇਂ ਦੀਆਂ ਸਰਕਾਰਾਂ ਨੇ ਠੇਕਾ ਮੁਲਾਜ਼ਮਾਂ ਨਾਲ ਵਾਅਦਾ ਖ਼ਿਲਾਫ਼ੀ ਕਰਨ ਤੋਂ ਸਿਵਾਏ ਕੁੱਝ ਵੀ ਪੱਲੇ ਨਹੀਂ ਪਾਇਆ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਸ ਮੰਗ ਵੱਲ ਧਿਆਨ ਨਾ ਦਿੱਤਾ, ਤਾਂ ਠੇਕਾ ਮੁਲਾਜ਼ਮ ਸੰਘਰਸ਼ ਹੋਰ ਤੇਜ਼ ਕਰਨਗੇ।