DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪਦ ਉੱਨਤ ਲੈਕਚਰਾਰਾਂ ਨੂੰ ਤੁਰੰਤ ਸਟੇਸ਼ਨ ਚੋਣ ਕਰਵਾਉਣ ਦੀ ਮੰਗ

ਪਦ ਉੱਨਤ ਲੈਕਚਰਾਰ ਫਰੰਟ ਪੰਜਾਬ ਨੇ ਮਾਸਟਰ ਕੇਡਰ ਤੋਂ ਲੈਕਚਰਾਰ ਕੇਡਰ ਵਿੱਚ ਪ੍ਰਮੋਸ਼ਨ ਹਾਸਲ ਕਰ ਚੁੱਕੇ ਅਧਿਆਪਕਾਂ ਨੂੰ ਜਲਦ ਸਟੇਸ਼ਨ ਚੋਣ ਕਰਵਾਉਣ ਦੀ ਮੰਗ ਕੀਤੀ ਹੈ। ਇਹ ਮੰਗ ਦਰਸ਼ਨਪਾਲ, ਕਪਿਲ ਕੁਮਾਰ ਅਤੇ ਗੁਰਪ੍ਰੀਤ ਸਿੰਘ ਦੀ ਸਾਂਝੀ ਅਗਵਾਈ ਵਿੱਚ ਕੀਤੀ...
  • fb
  • twitter
  • whatsapp
  • whatsapp
Advertisement
ਪਦ ਉੱਨਤ ਲੈਕਚਰਾਰ ਫਰੰਟ ਪੰਜਾਬ ਨੇ ਮਾਸਟਰ ਕੇਡਰ ਤੋਂ ਲੈਕਚਰਾਰ ਕੇਡਰ ਵਿੱਚ ਪ੍ਰਮੋਸ਼ਨ ਹਾਸਲ ਕਰ ਚੁੱਕੇ ਅਧਿਆਪਕਾਂ ਨੂੰ ਜਲਦ ਸਟੇਸ਼ਨ ਚੋਣ ਕਰਵਾਉਣ ਦੀ ਮੰਗ ਕੀਤੀ ਹੈ। ਇਹ ਮੰਗ ਦਰਸ਼ਨਪਾਲ, ਕਪਿਲ ਕੁਮਾਰ ਅਤੇ ਗੁਰਪ੍ਰੀਤ ਸਿੰਘ ਦੀ ਸਾਂਝੀ ਅਗਵਾਈ ਵਿੱਚ ਕੀਤੀ ਗਈ ਮੀਟਿੰਗ ਦੌਰਾਨ ਚੁੱਕੀ ਗਈ।

ਮੀਟਿੰਗ ਵਿੱਚ ਪਿਛਲੇ ਸਮੇਂ ਤੋਂ ਚੱਲ ਰਹੀ ਪ੍ਰਮੋਸ਼ਨ ਪ੍ਰਕਿਰਿਆ ਤੇ ਵਿਚਾਰਵਟਾਂਦਰਾ ਕੀਤਾ ਗਿਆ। ਸਿੱਖਿਆ ਵਿਭਾਗ ਵੱਲੋਂ ਲਗਪਗ ਦੋ ਮਹੀਨੇ ਪਹਿਲਾਂ ਲਗਭਗ 1250 ਅਧਿਆਪਕਾਂ ਨੂੰ ਮਾਸਟਰ ਕੇਡਰ ਤੋਂ ਲੈਕਚਰਾਰ ਕੇਡਰ ਵਿੱਚ ਪਦ ਉੱਨਤ ਕਰਕੇ ਪ੍ਰਮੋਸ਼ਨ ਲਿਸਟਾਂ ਜਾਰੀ ਕੀਤੀਆਂ ਗਈਆਂ ਸਨ। ਵਿਭਾਗ ਦੇ ਹੁਕਮਾਂ ਅਨੁਸਾਰ ਸਾਰੇ ਪਦ ਉੱਨਤ ਲੈਕਚਰਾਰ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਕੋਲ ਹਾਜ਼ਰ ਹਨ, ਪਰ ਬਦਲੀਆਂ ਦੀ ਪ੍ਰਕਿਰਿਆ ਦੇ ਕਾਰਨ ਅਜੇ ਤੱਕ ਸਟੇਸ਼ਨ ਚੋਣ ਨਹੀਂ ਹੋਈ।

ਫਰੰਟ ਵੱਲੋਂ ਜ਼ੋਰ ਦਿੱਤਾ ਗਿਆ ਕਿ ਇਸ ਦੇ ਕਾਰਨ ਗਿਆਰਵੀ ਅਤੇ ਬਾਰ੍ਹਵੀਂ ਜਮਤਾਂ ਵਿੱਚ ਪੜ੍ਹ ਰਹੇ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ ਅਤੇ ਪ੍ਰਮੋਸ਼ਨ ਅਧੀਨ ਅਧਿਆਪਕਾਂ ਵਿੱਚ ਨਿਰਾਸ਼ਾ ਬਣੀ ਹੋਈ ਹੈ। ਇਸ ਲਈ ਉਨ੍ਹਾਂ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਤੋਂ ਮੰਗ ਕੀਤੀ ਹੈ ਕਿ ਹੁਣ ਜਦੋਂ ਬਦਲੀਆਂ ਦਾ ਪਹਿਲਾਂ ਰਾਊਂਡ ਲਗਪਗ ਹੋ ਚੁੱਕਾ ਹੈ ਤਾਂ ਪਦ ਉੱਨਤ ਲੈਕਚਰਾਰਾਂ ਨੂੰ ਤੁਰੰਤ ਸਟੇਸ਼ਨ ਚੋਣ ਕਰਵਾਈ ਜਾਵੇ ਅਤੇ ਸਾਰੇ ਖਾਲੀ ਸਟੇਸ਼ਨ ਚੋਣ ਸਮੇਂ ਵਿਖਾਏ ਜਾਣ। ਫਰੰਟ ਦਾ ਕਹਿਣਾ ਹੈ ਕਿ ਜਲਦ ਕਾਰਵਾਈ ਨਾ ਕੀਤੀ ਗਈ ਤਾਂ ਸੈਕੰਡਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੀ ਪੜ੍ਹਾਈ ਤੇ ਨਕਾਰਾਤਮਕ ਪ੍ਰਭਾਵ ਪਵੇਗਾ।

Advertisement

ਮੀਟਿੰਗ ਵਿੱਚ ਵੱਖ-ਵੱਖ ਜ਼ਿਲਿਆਂ ਤੋਂ ਅਧਿਆਪਕ ਆਗੂ ਰਸ਼ਵਿੰਦਰ ਰਾਮ, ਨਵਦੀਪ ਸਿੰਘ, ਇੰਦਰਜੀਤ ਸਿੰਘ, ਬਲਜੀਤ ਸਿੰਘ, ਵੀਰ ਸਿੰਘ, ਸ਼ੰਮੀ ਸ਼ਰਮਾ, ਵਿਜੇ ਕੁਮਾਰ, ਦੀਪਕ ਕੁਮਾਰ, ਮਨੀਸ਼ ਕੌਰ, ਜਗਦੀਪ ਕੌਰ, ਇੰਦਰਜੀਤ ਸਰਾਵਾਂ, ਬੱਗਾ ਸਿੰਘ, ਅਮਰਿੰਦਰ ਸਿੰਘ, ਅੰਜੂ ਬਾਲਾ ਅਤੇ ਸੀਮਾ ਰਾਣੀ ਆਦਿ ਸ਼ਾਮਿਲ ਹੋਏ।

Advertisement
×