DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਿੱਖ ਕਤਲੇਆਮ ਦੇ ਦੋਸ਼ੀਆਂ ਲਈ ਸਜ਼ਾ ਦੀ ਮੰਗ

ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਸਥਾਨਕ ਐੱਮ ਆਰ ਸਰਕਾਰੀ ਕਾਲਜ ਵਿੱਚ 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ, ਸਿਆਸੀ ਕਾਰਕੁਨਾਂ ਤੇ ਹਵਾਲਾਤੀਆਂ ਦੀ ਰਿਹਾਈ ਦੀ ਮੰਗ ਲਈ ਕਾਲਜ ਦੇ ਗੇਟ ਸਾਹਮਣੇ ਪ੍ਰਦਰਸ਼ਨ ਕੀਤਾ।...

  • fb
  • twitter
  • whatsapp
  • whatsapp
featured-img featured-img
ਐੱਮ ਆਰ ਸਰਕਾਰੀ ਕਾਲਜ ਸਾਹਮਣੇ ਪ੍ਰਦਰਸ਼ਨ ਕਰਦੇ ਹੋਏ ਵਿਦਿਆਰਥੀ।
Advertisement

ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਸਥਾਨਕ ਐੱਮ ਆਰ ਸਰਕਾਰੀ ਕਾਲਜ ਵਿੱਚ 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ, ਸਿਆਸੀ ਕਾਰਕੁਨਾਂ ਤੇ ਹਵਾਲਾਤੀਆਂ ਦੀ ਰਿਹਾਈ ਦੀ ਮੰਗ ਲਈ ਕਾਲਜ ਦੇ ਗੇਟ ਸਾਹਮਣੇ ਪ੍ਰਦਰਸ਼ਨ ਕੀਤਾ। ਉਨ੍ਹਾਂ ਪੰਜਾਬ ਯੂਨੀਵਰਸਿਟੀ ਸੈਨੇਟ ਭੰਗ ਕਰਨ ਦੀ ਨਿਖੇਧੀ ਕੀਤੀ। ਇਸ ਮੌਕੇ ਜ਼ਿਲ੍ਹਾ ਆਗੂ ਆਦਿਤਿਆ ਫ਼ਾਜ਼ਿਲਕਾ ਅਤੇ ਕਾਲਜ ਕਮੇਟੀ ਪ੍ਰਧਾਨ ਦਿਲਕਰਨ ਰਤਨਪੁਰਾ ਨੇ ਕਿਹਾ ਕਿ ਸਿੱਖ ਕਤਲੇਆਮ ਦੇ ਦੋਸ਼ੀ ਜਗਦੀਸ਼ ਟਾਈਟਲਰ ਤੇ ਸੱਜਣ ਕੁਮਾਰ ਖ਼ਿਲਾਫ਼ ਅਦਾਲਤੀ ਕਾਰਵਾਈ ਸਾਲਾਂ ਤੋਂ ਜਾਰੀ ਹੈ। ਹੁਣ ਤੱਕ ਪੀੜਤਾਂ ਦੇ ਪਰਿਵਾਰਾਂ ਨੂੰ 41 ਸਾਲ ਬਾਅਦ ਵੀ ਕੋਈ ਇਨਸਾਫ਼ ਨਹੀਂ ਮਿਲਿਆ। ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਵਾਰ-ਵਾਰ ਕਾਂਗਰਸ ਨੂੰ ਦੋਸ਼ੀ ਐਲਾਨਿਆ ਜਾਂਦਾ ਹੈ ਪਰ ਅੱਜ ਭਾਜਪਾ ਵੀ ਬਿਲਕੁੱਲ ਉਸੇ ਲੀਹ ’ਤੇ ਚੱਲ ਰਹੀ ਹੈ। ਇਸ ਮੌਕੇ ਵਿਦਿਆਰਥੀ ਆਗੂ ਅਰਸ਼ਦੀਪ ਸਿੰਘ ਅਤੇ ਅਮਨ ਕੌਰ ਨੇ ਕਿਹਾ ਪੰਜਾਬ ਸਰਕਾਰ ਵੀ ਲਗਾਤਾਰ ਕੇਂਦਰ ਸਰਕਾਰ ਦੇ ਰਾਹੇ ਚੱਲ ਰਹੀ ਹੈ ਤੇ ਜਮਹੂਰੀ ਹੱਕਾਂ ਨੂੰ ਖ਼ਤਮ ਕਰਨ ਲੱਗੀ ਹੋਈ ਹੈ। ਇਸ ਮੌਕੇ ਸੁਮੀਤ ਸਿੰਘ, ਰਾਹੁਲ, ਹਰਮਨ ਸਿੰਘ, ਵਿੱਕੀ, ਸਾਜਨ ਸਿੰਘ, ਵਿਕਰਮ ਸਿੰਘ, ਅਕਾਸ਼ ਸਿੰਘ, ਕਮਲਜੀਤ ਸਿੰਘ, ਜਸਵੀਰ ਕੌਰ, ਸਰਬਜੀਤ ਕੌਰ, ਸੋਨੀਆ, ਜੋਤੀ ਬਾਲਾ ਆਦਿ ਹਾਜ਼ਰ ਸਨ।

Advertisement
Advertisement
×