ਭੁੱਚੋ ਮੰਡੀ: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਅੱਜ ਪਿੰਡ ਭੁੱਚੋ ਕਲਾਂ ਵਿੱਚ ਡੀਏਪੀ ਖਾਦ ਦੇ ਰੇਟਾਂ ਵਿੱਚ ਕੀਤੇ ਵਾਧੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਅਤੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਭਾਈਰੂਪਾ ਨੇ ਮੋਦੀ ਸਰਕਾਰ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕਰਦਿਆਂ ਕਿਹਾ ਕਿ ਇੱਕ ਪਾਸੇ ਕਿਸਾਨ ਪਹਿਲਾਂ ਹੀ ਕਣਕ ਦੇ ਘਟੇ ਝਾੜ ਕਾਰਨ ਖੁਦਕੁਸ਼ੀਆਂ ਕਰ ਰਹੇ ਹਨ, ਦੂਜੇ ਪਾਸੇ ਕੇਂਦਰ ਸਰਕਾਰ ਨੇ ਡੀਏਪੀ ਖਾਦ ਦੇ ਰੇਟਾਂ ਵਿੱਚ 150 ਰੁਪਏ ਪ੍ਰਤੀ ਗੱਟਾ ਵਾਧਾ ਕਰ ਕੇ ਕਿਸਾਨਾਂ ’ਤੇ ਹੋਰ ਆਰਥਿਕ ਬੋਝ ਪਾ ਦਿੱਤਾ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਵਧਾਏ ਗਏ ਰੇਟ ਵਾਪਸ ਲਏ ਜਾਣ। ਇਸ ਮੌਕੇ ਆਗੂ ਕਰਮ ਸਿੰਘ ਭਾਈਰੂਪਾ, ਤੇਜ ਸਿੰਘ ਸੇਮਾ ਅਤੇ ਗੁਰਦਾਸ ਸਿੰਘ ਸੇਮਾ ਨੇ ਸੰਬੋਧਨ ਕੀਤਾ। -ਪੱਤਰ ਪ੍ਰੇਰਕ