ਮਾਨਸਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਮਾਸਟਰ ਮਿੱਠੂ ਸਿੰਘ ਕਾਹਨੇਕੇ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਵਿਦਿਅਕ ਸੰਸਥਾਵਾਂ ਨੂੰ ਬਚਾਉਣ ਲਈ ਹਰ ਕਮੇਟੀ ਮੈਂਬਰ ਤੇ ਪੰਥਕ ਸਖਸ਼ੀਅਤਾਂ ਨੂੰ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਅਧੀਨ ਆਉਂਦੇ ਕਾਲਜਾਂ ਤੇ ਸਕੂਲਾਂ ਦੇ ਅਧਿਆਪਕ ਤਨਖਾਹਾਂ ਤੋਂ ਵਾਂਝੇ ਹਨ ਤੇ ਉਨ੍ਹਾਂ ਗੁਜ਼ਾਰਾ ਕਰਨਾ ਔਖਾ ਹੋ ਗਿਆ ਹੈ। ਮਾਸਟਰ ਕਾਹਨੇਕੇ ਨੇ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੋਂ ਮੰਗ ਕੀਤੀ ਮੁਲਾਜ਼ਮਾਂ ਦੀਆਂ ਤਨਖਾਹਾਂ ਜਾਰੀ ਕਰਵਾਈਆਂ ਜਾਣ। -ਪੱਤਰ ਪ੍ਰੇਰਕ