ਫ਼ਰੀਦਕੋਟ: ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ’ਚੋਂ ਪੰਜਾਬ ਦੀ ਨੁਮਾਇੰਦਗੀ ਖਤਮ ਕਰਨ ਦੇ ਫ਼ੈਸਲੇ ਦੀ ਸਖ਼ਤ ਨਿੰਦਾ ਕਰਦਿਆਂ ਪਾਵਰ ਮੈਨੇਜਮੈਂਟ ਜੁਆਇੰਟ ਫੋਰਮ ਨੇ ਇਹ ਫ਼ੈਸਲਾ ਵਾਪਸ ਲੈਣ ਦੀ ਮੰਗ ਕੀਤੀ ਹੈ। ਆਗੂਆਂ ਨੇ ਕਿਹਾ ਕਿ ਸਾਲ 1966 ਵਿੱਚ ਪੰਜਾਬ ਦੇ ਪੁਨਰਗਠਨ ਸਮੇਂ ਬੋਰਡ ਦੇ ਪ੍ਰਬੰਧਨ ਵਿੱਚ ਪੰਜਾਬ ਤੋਂ ਮੈਂਬਰ ਪਾਵਰ ਅਤੇ ਹਰਿਆਣਾ ਤੋਂ ਮੈਂਬਰ ਸਿੰਜਾਈ ਪੱਕੇ ਤੌਰ ’ਤੇ ਲਏ ਗਏ ਸਨ। ਇਸੇ ਤਰ੍ਹਾਂ ਚੇਅਰਮੈਨ ਤੋਂ ਇਲਾਵਾ ਮੁਲਾਜ਼ਮਾਂ ਦਾ ਕੋਟਾਂ ਫਿਕਸ ਕੀਤਾ ਗਿਆ ਸੀ, ਪੰਜਾਬ ਦੇ ਮੁਲਾਜ਼ਮਾਂ ਦੇ ਕੋਟੇ ’ਚੋਂ 1200 ਅਸਾਮੀਆਂ ਤੋਂ ਵੱਧ ਖਾਲੀ ਪਈਆਂ ਹਨ। ਇਸ ਫੈਸਲੇ ਦਾ ਮੁਲਾਜ਼ਮਾਂ ਦੀ ਭਰਤੀ ਅਤੇ ਤਰੱਕੀ ’ਤੇ ਮਾੜਾ ਅਸਰ ਪਵੇਗਾ। -ਨਿੱਜੀ ਪੱਤਰ ਪ੍ਰੇਰਕ