ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਦੇਣ ਦੀ ਮੰਗ
ਥਰਮਲ ਦੇ ਮੁਲਾਜ਼ਮਾਂ ਨੇ ਰੋਸ ਰੈਲੀ ਕੀਤੀ
Advertisement
ਗੁਰੂ ਹਰਿਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਮੁੱਖ ਗੇਟ ਅੱਗੇ ਐਂਪਲਾਈਜ਼ ਫੈੱਡਰੇਸ਼ਨ ਚਾਹਲ, ਐੱਮ ਐੱਸ ਯੂ, ਗਰਿੱਡ ਸਬ ਸਟੇਸ਼ਨ, ਐਂਪਲਾਈਜ਼ ਯੂਨੀਅਨ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਦੀਆਂ ਮਾੜੀਆਂ ਨੀਤੀਆਂ ਖ਼ਿਲਾਫ਼ ਰੋਸ ਰੈਲੀ ਕੀਤੀ ਅਤੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਫੈੱਡਰੇਸ਼ਨ ਦੇ ਸੂਬਾਈ ਆਗੂ ਬਲਜੀਤ ਸਿੰਘ ਬਰਾੜ, ਸੁਖਦੇਵ ਸਿੰਘ ਗਰੇਵਾਲ ਤੇ ਅਵਤਾਰ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਸੋਧੇ ਹੋਏ ਪੇਅ ਸਕੇਲਾਂ ਦੇ ਬਕਾਏ ਨਹੀਂ ਦਿੱਤੇ ਅਤੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਵੀ ਰੋਕੀਆਂ ਹੋਈਆਂ ਹਨ। ਥਰਮਲ ਵਿੱਚ ਲੰਬੇ ਸਮੇਂ ਤੋਂ ਕੰਮ ਕਰ ਰਹੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ ਅਤੇ ਹੁਣ ਪੰਜਾਬ ਰਾਜ ਬਿਜਲੀ ਬੋਰਡ ਨੂੰ ਕਿਸਾਨਾਂ ਵੱਲੋਂ ਦਾਨ ਕੀਤੀਆਂ ਜ਼ਮੀਨਾਂ ਵੇਚਣ ਦਾ ਫੈਸਲਾ ਕਰਕੇ ਪੰਜਾਬ ਨੇ ਲੋਕਾਂ ਨਾਲ ਧ੍ਰੋਹ ਕਮਾਇਆ ਜਾ ਰਿਹਾ ਹੈ ਪਰ ਲੋਕ ਸਰਕਾਰ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ। ਇਸ ਮੌਕੇ ਬੁਲਾਰਿਆਂ ਨੇ ਮੰਗ ਕੀਤੀ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਦਿੱਤੇ ਜਾਣ ਅਤੇ ਜ਼ਮੀਨਾਂ ਵੇਚਣ ਦਾ ਫੈਸਲਾ ਵਾਪਸ ਲਿਆ ਜਾਵੇ। ਇਸ ਮੌਕੇ ਵੱਖ ਵੱਖ ਜਥੇਬੰਦੀਆਂ ਦੇ ਆਗੂ ਅਤੇ ਵਰਕਰ ਹਾਜ਼ਰ ਸਨ।
Advertisement
Advertisement
