ਖਾਦ ਦੀ ਜਮ੍ਹਾਂਖੋਰੀ ਖ਼ਿਲਾਫ਼ ਸਖ਼ਤੀ ਦੀ ਮੰਗ
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਖਾਦ ਡੀਲਰਾਂ ਵੱਲੋਂ ਖਾਦ ਦੀ ਜਮ੍ਹਾਂਖੋਰੀ ਰੋਕਣ ਲਈ ਸਖ਼ਤੀ ਕੀਤੀ ਜਾਵੇ। ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਬੰਧਕ ਸਕੱਤਰ ਗੁਰਵਿੰਦਰ ਸਿੰਘ ਨਾਮਧਾਰੀ ਨੇ ਦੱਸਿਆ ਕਿ ਭਾਵੇਂ ਖੇਤੀਬਾੜੀ ਵਿਭਾਗ ਵੱਲੋਂ...
Advertisement
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਖਾਦ ਡੀਲਰਾਂ ਵੱਲੋਂ ਖਾਦ ਦੀ ਜਮ੍ਹਾਂਖੋਰੀ ਰੋਕਣ ਲਈ ਸਖ਼ਤੀ ਕੀਤੀ ਜਾਵੇ। ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਬੰਧਕ ਸਕੱਤਰ ਗੁਰਵਿੰਦਰ ਸਿੰਘ ਨਾਮਧਾਰੀ ਨੇ ਦੱਸਿਆ ਕਿ ਭਾਵੇਂ ਖੇਤੀਬਾੜੀ ਵਿਭਾਗ ਵੱਲੋਂ ਛਾਪੇ ਮਾਰ ਜਾ ਰਹੇ ਹਨ ਅਤੇ ਨਾਜ਼ਾਇਜ ਤੌਰ ’ਤੇ ਜਮ੍ਹਾਂਖੋਰੀ ਵਾਲੀ ਖਾਦ ਫੜੀ ਹੈ। ਇਸ ਜਮ੍ਹਾਂਖੋਰੀ ਰੋਕਣ ਲਈ ਖੇਤੀਬਾੜੀ ਵਿਭਾਗ ਦੇ ਨਾਲ ਪੁਲੀਸ ਵਿਭਾਗ ਵੀ ਲਾਇਆ ਜਾਵੇ। ਕਿਸਾਨ ਆਗੂ ਨੇ ਕਿਹਾ ਕਿ ਪਿਛਲੇ ਸਮੇਂ ਵਿੱਚ ਕਿਸਾਨਾਂ ਨੂੰ ਖਾਦ ਰੇਟ ਦੀ ਲੁੱਟ ਦਾ ਸ਼ਿਕਾਰ ਹੋਣਾ ਪਿਆ ਸੀ। ਗ਼ੈਰ-ਮਿਆਰੀ ਖਾਦਾਂ ਵਾਲਿਆਂ ’ਤੇ ਕੇਸ ਦਰਜ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਕਿਸਾਨ ਆਗੂ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਨੂੰ ਗ਼ੈਰ-ਮਿਆਰੀ ਖਾਦਾਂ ਅਤੇ ਜਮ੍ਹਾਂਖੋਰੀ ਖ਼ਿਲਾਫ਼ ਮੁਹਿੰਮ ਹੋਰ ਤੇਜ਼ ਕਰਨੀ ਚਾਹੀਦੀ ਹੈ।
Advertisement
Advertisement
×