ਸੋਨਮ ਵਾਂਗਚੁਕ ਨੂੰ ਰਿਹਾਅ ਕਰਨ ਦੀ ਮੰਗ
ਸਥਾਨਕ ਕਾਮਰੇਡ ਅਮੋਲਕ ਭਵਨ ਵਿੱਚ ਭਾਰਤੀ ਕਮਿਊਨਿਸਟ ਪਾਰਟੀ ਨੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ। ਇਸ ਦੌਰਾਨ ਲੱਦਾਖ ਦੇ ਗਾਂਧੀਵਾਦੀ ਨੇਤਾ ਸੋਨਮ ਵਾਂਗਚੁਕ ਦੀ ਰਿਹਾਈ ਦੀ ਮੰਗ ਕੀਤੀ ਗਈ। ਸੀਪੀਆਈ ਦੇ ਜ਼ਿਲ੍ਹਾ ਸਕੱਤਰ ਅਸ਼ੋਕ ਕੌਸ਼ਲ ਨੇ ਕਿਹਾ ਕਿ ਲੱਦਾਖ...
Advertisement
ਸਥਾਨਕ ਕਾਮਰੇਡ ਅਮੋਲਕ ਭਵਨ ਵਿੱਚ ਭਾਰਤੀ ਕਮਿਊਨਿਸਟ ਪਾਰਟੀ ਨੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ। ਇਸ ਦੌਰਾਨ ਲੱਦਾਖ ਦੇ ਗਾਂਧੀਵਾਦੀ ਨੇਤਾ ਸੋਨਮ ਵਾਂਗਚੁਕ ਦੀ ਰਿਹਾਈ ਦੀ ਮੰਗ ਕੀਤੀ ਗਈ। ਸੀਪੀਆਈ ਦੇ ਜ਼ਿਲ੍ਹਾ ਸਕੱਤਰ ਅਸ਼ੋਕ ਕੌਸ਼ਲ ਨੇ ਕਿਹਾ ਕਿ ਲੱਦਾਖ ਵਰਗੇ ਸੰਵੇਦਨਸ਼ੀਲ ਇਲਾਕੇ ਦੇ ਲੋਕ ਆਪਣੇ ਹਰਮਨਪਿਆਰੇ ਆਗੂ ਸੋਨਮ ਵਾਂਗਚੁਕ ਦੀ ਅਗਵਾਈ ਹੇਠ ਪਿਛਲੇ ਪੰਜ ਸਾਲ ਤੋਂ ਲੱਦਾਖ ਨੂੰ ਪੂਰਨ ਰਾਜ ਦਾ ਦਰਜਾ ਦੇਣ ਅਤੇ ਇੱਥੋਂ ਦੀ ਜ਼ਮੀਨ ਕਾਰਪੋਰੇਟਾਂ ਵੱਲੋਂ ਹੜੱਪੇ ਜਾਣ ਤੋਂ ਬਚਾਉਣ ਲਈ ਸੂਬੇ ਨੂੰ ਸੰਵਿਧਾਨ ਦੀ ਛੇਵੀਂ ਅਨੁਸੂਚੀ ਵਿੱਚ ਸ਼ਾਮਲ ਕਰਨ ਦੀ ਮੰਗ ਕਰ ਰਹੇ ਹਨ। ਇਸ ਮੌਕੇ ਸੁਖਜਿੰਦਰ ਸਿੰਘ ਤੂੰਬੜਭੰਨ, ਪ੍ਰੇਮ ਚਾਵਲਾ, ਰਮੇਸ਼ ਕੌਸ਼ਲ, ਅਸ਼ੋਕ ਸੇਠੀ, ਵੀਰ ਸਿੰਘ ਕੰਮੇਆਣਾ, ਗੁਰਚਰਨ ਸਿੰਘ ਮਾਨ ਹਾਜ਼ਰ ਸਨ।
Advertisement
Advertisement
×