ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਫੀਸ ਮੁਆਫ਼ ਕਰਨ ਦੀ ਮੰਗ
ਡਿਪਟੀ ਕਮਿਸ਼ਨਰ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ
Advertisement
ਪੰਜਾਬ ਦੇ ਹੜ੍ਹ ਪ੍ਰਭਾਵਤ ਇਲਾਕੇ ਦੇ ਵਿਦਿਆਰਥੀਆਂ ਦੀਆਂ ਬੋਰਡ ਦੀਆਂ ਪ੍ਰੀਖਿਆ ਫੀਸਾਂ ਅਤੇ ਹੋਰ ਸਕੂਲੀ ਫੰਡ ਨੂੰ ਮੁਆਫ਼ ਕਰਨ ਸਬੰਧੀ ਤਰਕਸ਼ੀਲ ਸੁਸਾਇਟੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਦੇ ਨਾਂ ਇੱਕ ਮੰਗ ਪੱਤਰ ਮਾਨਸਾ ਦੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਰਾਹੀਂ ਇਥੇ ਦਿੱਤਾ ਗਿਆ।
ਤਰਕਸ਼ੀਲ ਸੁਸਾਇਟੀ ਪੰਜਾਬ ਦੀ ਮਾਨਸਾ ਜ਼ਿਲ੍ਹਾ ਇਕਾਈ ਦੇ ਆਗੂ ਭੁਪਿੰਦਰ ਫੌਜੀ, ਨਰਿੰਦਰ ਕੌਰ ਬੁਜਰ ਹਮੀਰਾ, ਗੁਰਦੀਪ ਸਿੰਘ ਸਿੱਧੂ, ਅੰਮ੍ਰਿਤ ਰਿਸ਼ੀ ਨੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇਣ ਤੋਂ ਬਾਅਦ ਦੱਸਿਆ ਕਿ ਇਨ੍ਹਾਂ ਹੜ੍ਹਾਂ ਦੀ ਮਾਰ ਹੇਠਲੇ ਪਿੰਡਾਂ ਵਿੱਚ ਸਰਕਾਰੀ ਸਕੂਲ ਹੀ ਲੋਕਾਂ ਦੇ ਰਹਿਣ ਬਸੇਰਾ ਬਣੇ ਰਹੇ ਹਨ ਅਤੇ ਅਜਿਹੇ ਪਿੰਡਾਂ ਵਿੱਚ ਸਕੂਲ ਬੰਦ ਹੋਣ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਵੀ ਹੋਇਆ ਹੈ, ਜਦੋਂ ਕਿ ਹੁਣ ਬੋਰਡ ਦੀਆਂ ਪ੍ਰੀਖਿਆਵਾਂ ਸਿਰ ’ਤੇ ਹਨ। ਉਨ੍ਹਾਂ ਕਿਹਾ ਕਿ 10ਵੀਂ ਅਤੇ 12ਵੀਂ ਬੋਰਡ ਦੀਆਂ ਪ੍ਰੀਖਿਆਵਾਂ ਫੀਸਾਂ, ਹੋਰਨਾਂ ਫੰਡਾਂ ਸਮੇਤ 1500 ਤੋਂ ਲੈਕੇ 2400 ਰੁਪਏ ਹਨ। ਉਨ੍ਹਾਂ ਕਿਹਾ ਕਿ ਹੜ੍ਹ ਪੀੜਤਾਂ ਦੇ ਕੋਲ ਇਸ ਵੇਲੇ ਕੁੱਝ ਨਹੀਂ ਬਚਿਆ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬੋਰਡ ਦੀਆਂ ਫੀਸਾਂ ਅਤੇ ਹੋਰ ਫੰਡ ਪਹਿਲ ਦੇ ਆਧਾਰ ’ਤੇ ਮੁਆਫ਼ ਕੀਤੇ ਜਾਣ, ਜਿਸ ਸਦਕਾ ਵਿਦਿਆਰਥੀ ਆਪਣੀਆਂ ਪ੍ਰੀਖਿਆਵਾਂ ਦੇ ਸਕਣ।
Advertisement
Advertisement