ਖੇਤੀ ਸੈਕਟਰ ਲਈ 12 ਘੰਟੇ ਬਿਜਲੀ ਦੇਣ ਲਈ ਮੰਗ ਪੱਤਰ
ਕਿਸਾਨਾਂ ਨੂੰ ਖੇਤੀ ਸੈਕਟਰ ਲਈ 12 ਘੰਟੇ ਬਿਜਲੀ ਦੇਣ ਦੀ ਮੰਗ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ)- ਡਕੌਂਦਾ ਵੱਲੋਂ ਪਾਵਰਕੌਮ ਸ਼ਹਿਣਾ ਦੇ ਐੱਸ ਡੀ ਓ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਚੀਮਾ ਦੇ ਆਗੂ ਗੋਗੀ ਚੀਮਾ, ਰਾਜਿੰਦਰ...
Advertisement
ਕਿਸਾਨਾਂ ਨੂੰ ਖੇਤੀ ਸੈਕਟਰ ਲਈ 12 ਘੰਟੇ ਬਿਜਲੀ ਦੇਣ ਦੀ ਮੰਗ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ)- ਡਕੌਂਦਾ ਵੱਲੋਂ ਪਾਵਰਕੌਮ ਸ਼ਹਿਣਾ ਦੇ ਐੱਸ ਡੀ ਓ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਚੀਮਾ ਦੇ ਆਗੂ ਗੋਗੀ ਚੀਮਾ, ਰਾਜਿੰਦਰ ਸਿੰਘ, ਜਸਵਿੰਦਰ ਸਿੰਘ, ਬਘੇਲ ਸਿੰਘ, ਹੰਸਾ ਸਿੰਘ ਅਤੇ ਹੋਰ ਵਰਕਰ ਹਾਜ਼ਰ ਸਨ। ਕਿਸਾਨ ਆਗੂਆਂ ਨੇ ਕਿਹਾ ਕਿ ਇਸ ਵੇਲੇ ਖੇਤਾਂ ਨੂੰ ਮਿਲਣ ਵਾਲੀ ਬਿਜਲੀ ਸਪਲਾਈ ਬਹੁਤ ਘੱਟ ਦਿੱਤੀ ਜਾ ਰਹੀ ਹੈ। ਫ਼ਸਲਾਂ ਲਈ ਸਿੰਜਾਈ ਇਸ ਸਮੇਂ ਦੀ ਵੱਡੀ ਲੋੜ ਹੈ ਪਰ ਬਿਜਲੀ ਸਪਲਾਈ ਸਹੀ ਨਾ ਹੋਣ ਕਾਰਨ ਸਿੰਜਾਈ ਅਤੇ ਖੇਤੀ ਦੇ ਹੋਰ ਕੰਮਾਂ ਵਿੱਚ ਰੁਕਾਵਟ ਪੈਂਦੀ ਹੈ। ਉਨ੍ਹਾਂ ਮੰਗ ਕੀਤੀ ਕਿ ਖੇਤੀਬਾੜੀ ਲਈ ਬਿਜਲੀ ਸਪਲਾਈ ਪੰਜ ਘੰਟਿਆਂ ਤੋਂ ਵਧਾ ਕੇ 12 ਘੰਟੇ ਕੀਤੀ ਜਾਵੇ।
Advertisement
