ਜ਼ੀਰਾ: ਇਥੇ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਜ਼ੀਰਾ ਅਤੇ ਬਲਾਕ ਮਖੂ ਦੀਆਂ ਹੈਲਪਰਾਂ ਅਤੇ ਵਰਕਰਾਂ ਨੇ ਪ੍ਰਧਾਨ ਕੁਲਵਿੰਦਰ ਕੌਰ ਸ਼ਾਹਵਾਲਾ ਦੀ ਪ੍ਰਧਾਨਗੀ ਹੇਠ ਆਪਣੀਆਂ ਹੱਕੀ ਮੰਗਾਂ ਸਬੰਧੀ ਹਲਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਰਿਹਾਇਸ਼ ’ਤੇ ਮੁੱਖ ਮੰਤਰੀ ਦੇ ਨਾਮ ਮਾਰਕੀਟ ਕਮੇਟੀ ਜ਼ੀਰਾ ਦੇ ਚੇਅਰਮੈਨ ਕੁਲਬੀਰ ਸਿੰਘ ਟਿੰਮੀ ਨੂੰ ਆਪਣਾ ਮੰਗ ਪੱਤਰ ਸੌਂਪਿਆ। ਇਸ ਮੌਕੇ ਸਰਕਲ ਪ੍ਰਧਾਨ ਜਸਵਿੰਦਰ ਕੌਰ ਸ਼ਾਹਵਾਲਾ, ਬਲਜਿੰਦਰ ਕੌਰ, ਜਸਵੀਰ ਕੌਰ ਤੇ ਮਨਜੀਤ ਕੌਰ ਹਾਜ਼ਰ ਸਨ। -ਪੱਤਰ ਪ੍ਰੇਰਕ