ਆਮ ਆਦਮੀ ਕਲੀਨਿਕਾਂ ਸਬੰਧੀ ਕਾਂਗਰਸੀਆਂ ਵੱਲੋਂ ਡੀਸੀ ਨੂੰ ਮੰਗ ਪੱਤਰ : The Tribune India

ਆਮ ਆਦਮੀ ਕਲੀਨਿਕਾਂ ਸਬੰਧੀ ਕਾਂਗਰਸੀਆਂ ਵੱਲੋਂ ਡੀਸੀ ਨੂੰ ਮੰਗ ਪੱਤਰ

ਆਮ ਆਦਮੀ ਕਲੀਨਿਕਾਂ ਸਬੰਧੀ ਕਾਂਗਰਸੀਆਂ ਵੱਲੋਂ ਡੀਸੀ ਨੂੰ ਮੰਗ ਪੱਤਰ

ਮਾਨਸਾ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਦੇ ਹੋਏ ਕਾਂਗਰਸੀ ਆਗੂ। - ਫੋਟੋ: ਸੁਰੇਸ਼

ਜੋਗਿੰਦਰ ਸਿੰਘ ਮਾਨ
ਮਾਨਸਾ, 29 ਨਵੰਬਰ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਮਾਨਸਾ ਦੇ ਡਿਪਟੀ ਕਮਿਸ਼ਨਰ ਕੋਲ ਰਾਜ ’ਚ ਬਣਾਏ ਜਾ ਰਹੇ 521 ਆਮ ਆਦਮੀ ਕਲੀਨਿਕਾਂ ’ਤੇ ਆਪਣਾ ਇਤਰਾਜ਼ ਪ੍ਰਗਟ ਕਰਦੇ ਕਿਹਾ ਕਿ ਇਕ ਤਾਂ ਇਹ ਪਹਿਲਾਂ ਚੱਲਦੀਆਂ ਡਿਸਪੈਂਸਰੀਆ ਦਾ ਨਾਂ ਬਦਲਕੇ ਆਮ ਆਦਮੀ ਕਲੀਨਿਕ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮਾਨਸਾ ਜ਼ਿਲ੍ਹੇ ਵਿੱਚ ਇਨ੍ਹਾਂ ਕਲੀਨਿਕਾਂ ਦਾ ਨਾਂ ਬਦਲ ਕੇ ਇਨ੍ਹਾਂ ਨੂੰ ਰਾਜਨੀਤਕ ਨਾਂ ਦਿੱਤਾ ਜਾ ਰਿਹਾ ਹੈ, ਜਿਸ ਨਾਲ ਕਈ ਡਿਸਪੈਂਸਰੀਆਂ, ਜਿਨ੍ਹਾਂ ਦੇ ਨਾਂ ਦੇਸ਼ ਭਗਤਾਂ ਤੇ ਸਿੱਖ ਸਖਸ਼ੀਅਤਾਂ ਦੇ ਨਾਂ ਨਾਲ ਜੁੜੇ ਹੋਏ ਹਨ, ਦਾ ਨਾਮੋ ਨਿਸ਼ਾਨ ਮਿਟ ਜਾਵੇਗਾ। ਕਾਂਗਰਸ ਕਮੇਟੀ ਦੇ ਇੱਕ ਵਫ਼ਦ ਵੱਲੋਂ ਐਡਵੋਕੇਟ ਗੁਰਪ੍ਰੀਤ ਸਿੰਘ ਵਿੱਕੀ ਦੀ ਅਗਵਾਈ ਹੇਠ ਮਾਨਸਾ ਦੇ ਡਿਪਟੀ ਕਮਿਸ਼ਨਰ ਬਲਦੀਪ ਕੌਰ ਨੂੰ ਮੰਗ ਪੱਤਰ ਸੌਂਪਿਆ ਗਿਆ। ਉਨ੍ਹਾਂ ਦੱਸਿਆ ਕਿ ਮਾਨਸਾ ’ਚ ਪਹਿਲਾਂ ਹੀ ਇਹ ਮੁੱਢਲੇ ਸਿਹਤ ਕੇਂਦਰ, ਜਿਨ੍ਹਾਂ ਵਿੱਚੋਂ ਪਿੰਡ ਫਫੜੇ ਭਾਈਕੇ ’ਚ ਭਾਈ ਬਹਿਲੋ, ਮਾਨਸਾ ਸ਼ਹਿਰ ’ਚ ਡਾ. ਭੀਮ ਰਾਓ ਅੰਬੇਡਕਰ ਤੇ ਬੋਹਾ ’ਚ ਸਮਾਜ ਸੇਵੀ ਮਦਨ ਲਾਲ ਦੇ ਨਾਂ ’ਤੇ ਚੱਲ ਰਹੇ ਹਨ, ਪਰ ਹੁਣ ਸਰਕਾਰ ਆਪਣੀ ਮਸ਼ਹੂਰੀ ’ਤੇ ਫੋਕੀ ਸ਼ੋਹਰਤ ਲਈ ਇਨ੍ਹਾਂ ਉੱਘੇ ਤੇ ਸਿੱਖ ਸਖਸ਼ੀਅਤਾਂ ਦਾ ਨਾਂ ਬਦਲ ਕੇ ਆਮ ਆਦਮੀ ਕਲੀਨਿਕ ਰੱਖ ਰਹੀ ਹੈ। ਉਨ੍ਹਾਂ ਨੇ ਆਮ ਆਦਮੀ ਪਾਰਟੀ ਨੂੰ ਭਾਜਪਾ ਦੀ ਬੀ ਟੀਮ ਦੱਸਦਿਆਂ ਕਿਹਾ ਕਿ ਜਿਸ ਤਰ੍ਹਾਂ ਮੋਦੀ ਨੇ ਦਿੱਲੀ ਦੇ ਕੁਝ ਰਸਤਿਆਂ ਦੇ ਨਾਂ ਬਦਲ ਦਿੱਤੇ ਉਸੇ ਤਰ੍ਹਾਂ ਅੱਜ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਇਨ੍ਹਾਂ ਲੋਕਾਂ ਦੇ ਨਾਂ ਬਦਲ ਕੇ ਘਟੀਆ ਰਾਜਨੀਤੀ ਕਰ ਰਹੀ ਹੈ। ਉਨ੍ਹਾਂ ਸਿਹਤ ਮੰਤਰੀ ਦੀ ਮਾਨਸਾ ਫੇਰੀ ਨੂੰ ਆੜੇ ਹੱਥੀਂ ਲੈਂਦੇ ਹੋਏ ਕਿਹਾ ਕਿ ਪਿਛਲੇ ਦਿਨ ਸਿਹਤ ਮੰਤਰੀ ਮਾਨਸਾ ਦੇ ਸਿਵਲ ਹਸਪਤਾਲ ਦਾ ਦੌਰਾ ਕਰਨ ਆਏ ਪਰ ਉਹ ਸਿਰਫ ਇਕ ਫੋਟੋ ਸੈਸਨ ਤੱਕ ਹੀ ਸੀਮਤ ਰਹਿ ਗਿਆ। ਇਸ ਮੌਕੇ ਕੌਂਸਲਰ ਪਵਨ ਕੁਮਾਰ, ਕੁਲਵਿੰਦਰ ਕੌਰ, ਸੀਨੀਅਰ ਕਾਂਗਰਸੀ ਆਗੂ ਪਾਲਾ ਰਾਮ ਪਰੋਚਾ, ਐਡਵੋਕੇਟ ਰਵੀ ਰੁਪਾਲ, ਗੁਰਸੇਵਕ ਢੂੰਡਾ, ਗੁਰਪਿਆਰ ਜੌੜਾ, ਰਾਮ ਸਿੰਘ ਠੂਠਿਆਂਵਾਲੀ, ਸਤੀਸ਼ ਮਹਿਤਾ ਵੀ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕੰਧ ਓਹਲੇ ਪਰਦੇਸ

ਕੰਧ ਓਹਲੇ ਪਰਦੇਸ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਪੈਨਸ਼ਨਰ ਪ੍ਰੀਤਮ ਸਿੰਘ

ਪੈਨਸ਼ਨਰ ਪ੍ਰੀਤਮ ਸਿੰਘ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਸ਼ਹਿਰ

View All