
ਡਿੱਪੂ ਹੋਲਡਰ ਮੀਡੀਆ ਨਾਲ ਗੱਲਬਾਤ ਕਰਦੇ ਹੋਏ। -ਫੋਟੋ: ਮਾਨ
ਪੱਤਰ ਪ੍ਰੇਰਕ
ਮਾਨਸਾ, 27 ਮਾਰਚ
ਡਿੱਪੂ ਹੋਲਡਰ ਯੂਨੀਅਨ ਵੱਲੋਂ ਜ਼ਿਲ੍ਹਾ ਖ਼ੁਰਾਕ ਅਤੇ ਸਪਲਾਈ ਅਫ਼ਸਰ ਮਾਨਸਾ ਨੂੰ ਮਿਲ ਕੇ ਆਪਣੀਆਂ ਮੰਗਾਂ ਅਤੇ ਆ ਰਹੀਆਂ ਮੁਸ਼ਕਲਾਂ ਸਬੰਧੀ ਮੰਗ ਪੱਤਰ ਦਿੱਤਾ ਗਿਆ। ਇਸ ਵਿੱਚ ਪੀਐਮਕੇਵਾਈ ਸਕੀਮ ਅਧੀਨ ਪਿਛਲੇ ਬਕਾਇਆ ਕਮਿਸ਼ਨ ਅਤੇ ਢੋਆ-ਢੋਆਈ ਦੇ ਪੈਸੇ ਜਾਰੀ ਕਰਨ ਦੀ ਮੰਗ ਕੀਤੀ ਗਈ।
ਮੰਗ ਪੱਤਰ ਦੇਣ ਤੋਂ ਪਿੱਛੋਂ ਜਥੇਬੰਦੀ ਦੇ ਆਗੂ ਜਗਪ੍ਰੀਤ ਸਿੰਘ ਨੇ ਦੱਸਿਆ ਕਿ ਲਾਭਪਾਤਰੀਆਂ ਨੂੰ ਦਿੱਤੇ ਜਾਣ ਵਾਲੀ ਕਣਕ ਦਾ, ਜੋ 35 ਫ਼ੀਸਦੀ ਕੱਟ ਲਾਇਆ ਗਿਆ ਸੀ, ਨੂੰ ਵੀ ਜਾਰੀ ਕਰਨ ਦੀ ਮੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਕਣਕ ਤੋਂ ਵਾਂਝੇ ਰਹੇ ਲਾਭਪਾਤਰੀਆਂ ਅਤੇ ਡਿੱਪੂ ਹੋਲਡਰਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜਿਹੜੇ ਯੋਗ ਲਾਭਪਾਤਰੀਆਂ ਦੇ ਕਾਰਡ ਕੱਟੇ ਗਏ ਹਨ ਉਨ੍ਹਾਂ ਨੂੰ ਵੀ ਬਹਾਲ ਕਰਨ ਦੀ ਮੰਗ ਕੀਤੀ ਗਈ।
ਇਸ ਮੌਕੇ ਜਸਵਿੰਦਰ ਸਿੰਘ ਜੱਸੀ, ਬਿੱਕਰ ਸਿੰਘ, ਪ੍ਰੇਮ ਸਾਗਰ ਭੋਲਾ, ਜਗਪ੍ਰੀਤ ਸਿੰਘ, ਚੇਤ ਸਿੰਘ, ਵਰਿੰਦਰ ਕੁਮਾਰ, ਹੰਸ ਰਾਜ, ਗੁਰਚਰਨ ਸਿੰਘ ਤੇ ਜਸਵੰਤ ਸਿੰਘ ਟੈਨੀ ਵੀ ਮੌਜੂਦ ਸਨ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ