ਸੰਘਰਸ਼ ਕਮੇਟੀ ਵੱਲੋਂ ਵਿਧਾਇਕ ਨੂੰ ਮੰਗ ਪੱਤਰ
ਪੀ ਡਬਲਯੂ ਡੀ ਤਾਲਮੇਲ ਸਘੰਰਸ਼ ਕਮੇਟੀ ਵੱਲੋਂ ਮਾਨਸਾ ਦੇ ਵਿਧਾਇਕ ਡਾ. ਵਿਜੈ ਸਿੰਗਲਾ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਨੂੰ ਜਲ ਸਪਲਾਈ ਵਿਭਾਗ ਦੇ ਦਰਜਾ ਤਿੰਨ ਤੇ ਚਾਰ ਫੀਲਡ ਮੁਲਾਜ਼ਮਾਂ ਨੂੰ ਸਿੱਧੇ ਵਿਭਾਗ ਰਾਹੀਂ ਕੱਚੇ ਕਾਮਿਆਂ ਦੀਆਂ ਮੰਗਾਂ ਦੇ ਠੋਸ ਹੱਲ...
Advertisement
ਪੀ ਡਬਲਯੂ ਡੀ ਤਾਲਮੇਲ ਸਘੰਰਸ਼ ਕਮੇਟੀ ਵੱਲੋਂ ਮਾਨਸਾ ਦੇ ਵਿਧਾਇਕ ਡਾ. ਵਿਜੈ ਸਿੰਗਲਾ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਨੂੰ ਜਲ ਸਪਲਾਈ ਵਿਭਾਗ ਦੇ ਦਰਜਾ ਤਿੰਨ ਤੇ ਚਾਰ ਫੀਲਡ ਮੁਲਾਜ਼ਮਾਂ ਨੂੰ ਸਿੱਧੇ ਵਿਭਾਗ ਰਾਹੀਂ ਕੱਚੇ ਕਾਮਿਆਂ ਦੀਆਂ ਮੰਗਾਂ ਦੇ ਠੋਸ ਹੱਲ ਕਰਨ ਦੀ ਮੰਗ ਕੀਤੀ ਗਈ। ਸੰਘਰਸ਼ ਕਮੇਟੀ ਦੇ ਕਨਵੀਨਰ ਬਿੱਕਰ ਸਿੰਘ ਮਾਖਾ ਨੇ ਦੱਸਿਆ ਕਿ ਦਰਜਾ ਤਿੰਨ ਤੇ ਚਾਰ ਕੱਚੇ ਮੁਲਾਜ਼ਮ ਪਿਛਲੇ ਲੰਬੇ ਤੋਂ ਨਿਗੁਣੀਆਂ ਤਨਖਾਹਾਂ ’ਤੇ ਕੰਮ ਕਰ ਰਹੇ ਹਨ, ਪ੍ਰੰਤੂ ਸਮੇਂ ਦੀਆਂ ਸਰਕਾਰਾਂ ਵੱਲੋਂ ਉਨ੍ਹਾਂ ਦੇ ਮੰਗਾਂ-ਮਸਲਿਆਂ ਨੂੰ ਹੱਲ ਕਰਨ ਦੀ ਅਣਗੌਲਿਆ ਕੀਤਾ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਸਾਰੇ ਕੱਚੇ ਮੁਲਾਜ਼ਮਾਂ ਨੂੰ ਵਿਭਾਗ ਅਧੀਨ ਲਿਆਕੇ ਰੈਗੂਲਰ ਕੀਤਾ ਜਾਵੇ ਤਾਂ ਉਹ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਚੰਗੀ ਤਰ੍ਹਾਂ ਕਰ ਸਕਣ। ਇਸ ਮੌਕੇ ਜਸਵੰਤ ਸਿੰਘ,ਬਾਬੂ ਸਿੰਘ,ਹਿੰਮਤ ਸਿੰਘ, ਪਾਲ ਸਿੰਘ, ਗੁਰਜੰਟ ਸਿੰਘ, ਬਾਸਾ ਸਿੰਘ,ਜਸਪ੍ਰੀਤ ਸਿੰਘ, ਭੂਸ਼ਨ ਗੋਇਲ, ਲਛਮਣ ਸਿੰਘ ਵੀ ਮੌਜੂਦ ਸਨ।
Advertisement
Advertisement
Advertisement
×

