ਕਿਸਾਨੀ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਸੂਬਾ ਪੱਧਰੀ ਸੱਦੇ ਤਹਿਤ ਦਿੱਤਾ ਮੰਗ ਪੱਤਰ
ਸੰਯੁਕਤ ਕਿਸਾਨ ਮੋਰਚੇ ਦੇ ਸੂਬਾ ਪੱਧਰੀ ਸੱਦੇ ਤਹਿਤ ਕਿਸਾਨੀ ਮੰਗਾਂ ਅਤੇ ਹੜ ਪੀੜਤਾਂ ਦੀਆਂ ਸਮੱਸਿਆਵਾਂ ਦੇ ਹੱਲ ਸਬੰਧੀ ਵਫਦ ਦੇ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਹਾਜ਼ਰ ਨਾ ਹੋਣ ਦੇ ਕਾਰਨ ਮੰਗ ਪੱਤਰ ਤਹਿਸੀਲਦਾਰ ਸਾਹਿਬ ਨੂੰ ਦਿੱਤਾ ਗਿਆ। ਇਸ ਮੌਕੇ ਕਿਰਤੀ...
ਸੰਯੁਕਤ ਕਿਸਾਨ ਮੋਰਚੇ ਦੇ ਸੂਬਾ ਪੱਧਰੀ ਸੱਦੇ ਤਹਿਤ ਕਿਸਾਨੀ ਮੰਗਾਂ ਅਤੇ ਹੜ ਪੀੜਤਾਂ ਦੀਆਂ ਸਮੱਸਿਆਵਾਂ ਦੇ ਹੱਲ ਸਬੰਧੀ ਵਫਦ ਦੇ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਹਾਜ਼ਰ ਨਾ ਹੋਣ ਦੇ ਕਾਰਨ ਮੰਗ ਪੱਤਰ ਤਹਿਸੀਲਦਾਰ ਸਾਹਿਬ ਨੂੰ ਦਿੱਤਾ ਗਿਆ।
ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ, ਜਮਹੂਰੀ ਕਿਸਾਨ ਸਭਾ ਦੇ ਸੂਬਾ ਕਮੇਟੀ ਮੈਂਬਰ ਰਮੇਸ਼ ਵਡੇਰਾ, ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਜ਼ਿਲ੍ਹਾ ਪ੍ਰਧਾਨ ਵਣਜਾਰ ਸਿੰਘ, ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਸਕੱਤਰ ਦਰਸ਼ਨ ਸਿੰਘ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜਿਲਾ ਆਗੂ ਸੁਖਦੀਪ ਸਿੰਘ ਨੇ ਕਿਹਾ ਕਿ ਕਿਸਾਨਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦੇ ਨਾਲ ਨਾਲ ਬਿਜਲੀ ਸੋਧ ਬਿੱਲ, ਝੋਨੇ ਦੇ ਰੇਟ ਤੇ ਨਮੀ ਦੇ ਬਹਾਨੇ ਕੱਟ ਲਾਉਣ, ਡੀਏਪੀ ਦੀ ਘਾਟ, ਗੰਨੇ ਦਾ ਬਕਾਇਆ ਸਰਕਾਰ ਵੱਲੋਂ ਨਾ ਦੇਣ ਅਤੇ ਮਜ਼ਬੂਰੀ ਵੱਸ ਪਰਾਲੀ ਸਾੜਨ ਵਾਲੇ ਕਿਸਾਨਾਂ ’ਤੇ ਸਖ਼ਤੀ ਦੇ ਖਿਲਾਫ ਕਾਰਵਾਈ ਦਾ ਵਿਰੋਧ ਕੀਤਾ ਜਾਵੇਗਾ।
ਸੰਯੁਕਤ ਕਿਸਾਨ ਮੋਰਚੇ ਨੇ ਬਿਜਲੀ ਸੋਧ ਬਿੱਲ 2025 ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ 9 ਨਵੰਬਰ ਤੋਂ ਪਹਿਲਾਂ ਪਹਿਲਾਂ ਬਿਜਲੀ ਸੋਧ ਬਿੱਲ ਨੂੰ ਰੱਦ ਕਰਨ ਸਬੰਧੀ ਕੇਂਦਰ ਸਰਕਾਰ ਨੂੰ ਲਿਖ ਕੇ ਭੇਜਣਾ ਚਾਹੀਦਾ ਹੈ। 26 ਨਵੰਬਰ ਨੂੰ ਦੇਸ਼ ਦੇ ਸਾਰੇ ਸੂਬਿਆਂ ਦੀਆਂ ਰਾਜਧਾਨੀਆਂ ਵਿੱਚ ਕੀਤੇ ਜਾਣ ਵਾਲੇ ਪ੍ਰਦਰਸ਼ਨਾਂ ਵਿੱਚ ਬਿਜਲੀ ਸੋਧ ਬਿਲ ਨੂੰ ਰੱਦ ਕਰਨ ਦੀ ਮੰਗ ਮੁੱਖ ਮੰਗ ਵਜੋਂ ਸ਼ਾਮਿਲ ਹੋਵੇਗੀ।
ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਕਿ ਕੇਂਦਰ ਸਰਕਾਰ ਸਬਸਿਡੀ ਦੀ ਰਕਮ ਬਚਾਉਣ ਵਾਸਤੇ ਜਾਣ ਬੁੱਝ ਕੇ ਡੀਏਪੀ ਦੀ ਖਰੀਦ ਘੱਟ ਕਰ ਰਹੀ ਹੈ ਜਿਸ ਕਾਰਨ ਕਿਸਾਨਾਂ ਨੂੰ ਕਣਕ ਬੀਜਣ ਵਿੱਚ ਸਮੱਸਿਆ ਆ ਰਹੀ ਹੈ ਕੇਂਦਰ ਅਤੇ ਪੰਜਾਬ ਸਰਕਾਰ ਡੀਏਪੀ ਦੀ ਘਾਟ ਪੂਰੀ ਕਰੇ।

