ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ
ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੱਦੇ ਤਹਿਤ ਜ਼ਿਲ੍ਹਾ ਪ੍ਰਧਾਨ ਹਰਣੇਕ ਸਿੰਘ ਗਹਿਰੀ ਦੀ ਅਗਵਾਈ ਹੇਠ ਮੁਲਾਜ਼ਮਾਂ ਨੇ ਰੈਲੀ ਕਰਕੇ ਡੀ ਸੀ ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ। ਪ੍ਰੈੱਸ ਸਕੱਤਰ ਗੁਰਮੀਤ ਸਿੰਘ ਭੋਡਪੁਰਾ ਨੇ ਦੱਸਿਆ ਕਿ ਮੁਲਾਜ਼ਮਾਂ ਨੇ ਤਿੰਨ ਸਾਲ...
Advertisement
ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੱਦੇ ਤਹਿਤ ਜ਼ਿਲ੍ਹਾ ਪ੍ਰਧਾਨ ਹਰਣੇਕ ਸਿੰਘ ਗਹਿਰੀ ਦੀ ਅਗਵਾਈ ਹੇਠ ਮੁਲਾਜ਼ਮਾਂ ਨੇ ਰੈਲੀ ਕਰਕੇ ਡੀ ਸੀ ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ। ਪ੍ਰੈੱਸ ਸਕੱਤਰ ਗੁਰਮੀਤ ਸਿੰਘ ਭੋਡਪੁਰਾ ਨੇ ਦੱਸਿਆ ਕਿ ਮੁਲਾਜ਼ਮਾਂ ਨੇ ਤਿੰਨ ਸਾਲ ਸੇਵਾ ਵਾਲੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਆਊਟਸੋਰਸ ਕਰਮਚਾਰੀਆਂ ਨੂੰ ਵਿਭਾਗ ਅਧੀਨ ਲਿਆਉਣ ਤੇ ਕੇਂਦਰ ਵਾਂਗ 58% ਡੀਏ ਜਾਰੀ ਕਰਨ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਸਰਕਾਰ ਦੀ ਚੁੱਪ ਕਾਰਨ ਮੁਲਾਜ਼ਮ ਕਾਲੀ ਦੀਵਾਲੀ ਮਨਾਉਣ ਨੂੰ ਮਜਬੂਰ ਹਨ ਤੇ ਉਹ 16 ਨਵੰਬਰ ਨੂੰ ਸੰਗਰੂਰ ਵਿੱਚ ਸਾਂਝਾ ਫਰੰਟ ਦੀ ਰੈਲੀ ’ਚ ਹਿੱਸਾ ਲੈਣਗੇ।
Advertisement
Advertisement