ਨਿੱਜੀ ਪੱਤਰ ਪ੍ਰੇਰਕ
ਫਾਜ਼ਿਲਕਾ, 30 ਸਤੰਬਰ
ਇੱਥੇ ਐੱਮਆਰ ਸਰਕਾਰੀ ਕਾਲਜ ਫਾਜ਼ਿਲਕਾ ’ਚ ਚੱਲ ਰਹੇ ਨਵੇਂ ਕੰਪਿਊਟਰ ਕੋਰਸਾਂ ’ਚ ਕਾਲਜ ਵੱਲੋਂ ਵਿਦਿਆਰਥੀਆਂ ਨੂੰ ਦਾਖਲਾ ਨਾ ਦੇਣ ਦੇ ਰੋਸ ਵਜੋਂ ਅੱਜ ਪੰਜਾਬ ਸਟੂਡੈਂਟਸ ਯੂਨੀਅਨ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਵਫਦ ਵੱਲੋਂ ਏਡੀਸੀ ਫਾਜ਼ਿਲਕਾ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਧੀਰਜ ਕੁਮਾਰ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਹਰੀਸ਼ ਨੱਢਾ ਲਾਧੂਕਾ ਨੇ ਕਾਲਜ ਮੈਨੇਜਮੈਂਟ ਅਤੇ ਜ਼ਿਲ੍ਹਾ ਪ੍ਰਸਾਸਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਇਨ੍ਹਾਂ ਕੋਰਸਾਂ ’ਚ ਦਾਖਲਾ ਨਹੀਂ ਦਿੱਤੇ ਜਾਂਦੇ ਤਾਂ ਇਸ ਖਿਲਾਫ ਜਲਦ ਹੀ ਸੰਘਰਸ਼ ਵਿੱਢਿਆ ਜਾਵੇਗਾ।