ਆਰ ਐੱਮ ਪੀ ਦੀ ਰਜਿਸ਼ਟ੍ਰੇਸ਼ਨ ਖੋਲ੍ਹਣ ਦੀ ਮੰਗ
ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ, ਭੁੱਚੋ ਮੰਡੀ ਵੱਲੋਂ ਬਲਾਕ ਪ੍ਰਧਾਨ ਡਾ. ਜਸਬੀਰ ਸਿੰਘ ਤੁੰਗਵਾਲੀ ਦੀ ਅਗਵਾਈ ਹੇਠ ਕੀਤੀ ਗਈ। ਇਸ ਵਿੱਚ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵਿਚਾਰਾਂ ਕੀਤੀਆਂ ਗਈਆਂ ਅਤੇ ਸਰਕਾਰ ਤੋਂ ਮੰਗ ਕੀਤੀ ਗਈ ਕਿ ਆਰ ਐੱਮ ਪੀ ਦੀ ਰਜਿਸਟ੍ਰੇਸ਼ਨ...
Advertisement
ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ, ਭੁੱਚੋ ਮੰਡੀ ਵੱਲੋਂ ਬਲਾਕ ਪ੍ਰਧਾਨ ਡਾ. ਜਸਬੀਰ ਸਿੰਘ ਤੁੰਗਵਾਲੀ ਦੀ ਅਗਵਾਈ ਹੇਠ ਕੀਤੀ ਗਈ। ਇਸ ਵਿੱਚ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵਿਚਾਰਾਂ ਕੀਤੀਆਂ ਗਈਆਂ ਅਤੇ ਸਰਕਾਰ ਤੋਂ ਮੰਗ ਕੀਤੀ ਗਈ ਕਿ ਆਰ ਐੱਮ ਪੀ ਦੀ ਰਜਿਸਟ੍ਰੇਸ਼ਨ ਖੋਲ੍ਹੀ ਜਾਵੇ। ਬਲਾਕ ਪ੍ਰਧਾਨ ਜਸਵੀਰ ਸਿੰਘ ਨੇ ਹੜ੍ਹਾਂ ਵਾਲੇ ਇਲਾਕਿਆਂ ਅਤੇ ਲਹਿਰਾ ਮੁਹੱਬਤ ਵਿੱਚ ਬਾਬਾ ਨੰਦ ਸਿੰਘ ਜੀ ਕਲੇਰਾਂ ਵਾਲੇ ਦੀ ਬਰਸੀ ਮੌਕੇ ਇੱਕ ਹਫਤਾ ਮੁਫ਼ਤ ਮੈਡੀਕਲ ਕੈਂਪ ਲਗਾਉਣ ਵਾਲੇ ਸਾਥੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਜ਼ਿਲ੍ਹਾ ਆਗੂ ਸੁਖਦਰਸ਼ਨ ਸਿੰਘ, ਬਲਾਕ ਸਕੱਤਰ ਪ੍ਰਗਟ ਸਿੰਘ, ਗੁਰਦੀਪ ਸਿੰਘ, ਖਜ਼ਾਨਚੀ ਜਸਪ੍ਰੀਤ ਸ਼ਰਮਾ, ਸ਼ਿੰਗਾਰਾ ਸਿੰਘ, ਬਹਾਲ ਸਿੰਘ, ਗੁਰਪ੍ਰੀਤ ਸਿੰਘ ਗਿੱਲ, ਰਾਜ ਸਿੰਘ ਰਾਜੀ, ਹਰਜਿੰਦਰ ਸਿੰਘ, ਠਾਣਾ ਸਿੰਘ, ਮੱਖਣ ਸਰਾ ਅਤੇ ਹਰਚੇਤ ਸ਼ਰਮਾ ਆਦਿ ਹਾਜ਼ਰ ਸਨ।
Advertisement
Advertisement
×