ਹੜ੍ਹਾਂ ਕਾਰਨ ਪੀਪੀਐੱਸਸੀ ਪ੍ਰੀਖਿਆ ਮੁਲਤਵੀ ਕਰਨ ਦੀ ਮੰਗ
ਸੂਬੇ ਵਿੱਚ ਹੜ੍ਹਾਂ ਨਾਲ ਬਣੇ ਗੰਭੀਰ ਹਾਲਾਤਾਂ ਦੇ ਮੱਦੇਨਜ਼ਰ ਵਿਦਿਆਰਥੀਆਂ ਵੱਲੋਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐੱਸਸੀ) ਸਮੇਤ ਸਾਰੀਆਂ ਸਰਕਾਰੀ ਪ੍ਰੀਖਿਆਵਾਂ ਨੂੰ ਮੁਲਤਵੀ ਕਰਨ ਦੀ ਮੰਗ ਕੀਤੀ ਹੈ। ਜਸਪ੍ਰੀਤ ਸਿੰਘ ਬਠਿੰਡਾ ਤੇ ਉਨ੍ਹਾਂ ਦੇ ਸਾਥੀਆਂ ਨੇ ਕਿਹਾ ਕਿ ਪੀਪੀਐੱਸਸੀ ਵਰਗੀਆਂ ਪ੍ਰੀਖਿਆਵਾਂ...
Advertisement
ਸੂਬੇ ਵਿੱਚ ਹੜ੍ਹਾਂ ਨਾਲ ਬਣੇ ਗੰਭੀਰ ਹਾਲਾਤਾਂ ਦੇ ਮੱਦੇਨਜ਼ਰ ਵਿਦਿਆਰਥੀਆਂ ਵੱਲੋਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐੱਸਸੀ) ਸਮੇਤ ਸਾਰੀਆਂ ਸਰਕਾਰੀ ਪ੍ਰੀਖਿਆਵਾਂ ਨੂੰ ਮੁਲਤਵੀ ਕਰਨ ਦੀ ਮੰਗ ਕੀਤੀ ਹੈ। ਜਸਪ੍ਰੀਤ ਸਿੰਘ ਬਠਿੰਡਾ ਤੇ ਉਨ੍ਹਾਂ ਦੇ ਸਾਥੀਆਂ ਨੇ ਕਿਹਾ ਕਿ ਪੀਪੀਐੱਸਸੀ ਵਰਗੀਆਂ ਪ੍ਰੀਖਿਆਵਾਂ ਨੌਜਵਾਨਾਂ ਦੇ ਭਵਿੱਖ ਨਾਲ ਜੁੜੀਆਂ ਹੁੰਦੀਆਂ ਹਨ, ਇਸ ਲਈ ਉਨ੍ਹਾਂ ਨੂੰ ਸੰਵੇਦਨਸ਼ੀਲ ਹਾਲਾਤ ਵਿੱਚ ਕਰਵਾਉਣਾ ਵਿਦਿਆਰਥੀਆਂ ਨਾਲ ਅਨਿਆਂ ਹੋਵੇਗਾ। ਉਨ੍ਹਾਂ ਨੇ ਉਮੀਦ ਜਤਾਈ ਕਿ ਸਰਕਾਰ ਹਾਲਾਤ ਆਮ ਵਰਗੇ ਹੋਣ ’ਤੇ ਹੀ ਨਵੀਆਂ ਤਰੀਖਾਂ ਜਾਰੀ ਕਰੇਗੀ। ਗੌਰਤਲਬ ਹੈ, ਕਿ ਕਈ ਜ਼ਿਲ੍ਹਿਆਂ ਦੇ ਪਿੰਡ ਪਾਣੀ ਹੇਠ ਹਨ। ਸੜਕਾਂ ਬੰਦ ਪਈਆਂ ਹਨ, ਪਰਿਵਾਰ ਬੇਘਰ ਹੋਏ ਹਨ ਅਤੇ ਕੁਝ ਖੇਤਰਾਂ ਵਿਚ ਬਸ ਸਰਵਿਸ ਸਮੇਤ ਜ਼ਰੂਰੀ ਸਹੂਲਤਾਂ ਪ੍ਰਭਾਵਿਤ ਹਨ। ਅਜਿਹੀ ਸਥਿਤੀ ਵਿੱਚ ਵਿਦਿਆਰਥੀਆਂ ਲਈ ਨਾ ਤਾਂ ਪੜ੍ਹਾਈ ਤੇ ਧਿਆਨ ਕੇਂਦਰਿਤ ਕਰਨਾ ਸੰਭਵ ਹੈ ਅਤੇ ਨਾ ਹੀ ਪ੍ਰੀਖਿਆ ਕੇਂਦਰਾਂ ਤੱਕ ਸੁਰੱਖਿਅਤ ਢੰਗ ਨਾਲ ਪਹੁੰਚਣਾ।
Advertisement
Advertisement
×