ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਮੰਗ
ਸਰਕਾਰੀ ਵਿਭਾਗਾਂ ਨੂੰ ਨਿੱਜੀਕਰਨ ਦੀਆਂ ਨੀਤੀਆਂ ਨੂੰ ਰੱਦ ਕਰਵਾਉਣ ਲਈ ਅਤੇ ਵਿਭਾਗਾਂ ਵਿੱਚ ਸਾਲਾਂ ਬੱਧੀ ਲਗਾਤਾਰ ਸੇਵਾਵਾਂ ਦੇ ਰਹੇ ਇਨਲਿਸਟਮੈਟ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਠੇਕਾ ਮੁਲਾਜ਼ਮਾਂ ਵੱਲੋਂ ਸਬ ਡਿਵੀਜ਼ਨ ਜਲਾਲਾਬਾਦ ਅੱਗੇ ਤਿੰਨ ਰੋਜਾ ਧਰਨਾ ਸ਼ੁਰੂ ਕੀਤਾ ਗਿਆ...
ਸਰਕਾਰੀ ਵਿਭਾਗਾਂ ਨੂੰ ਨਿੱਜੀਕਰਨ ਦੀਆਂ ਨੀਤੀਆਂ ਨੂੰ ਰੱਦ ਕਰਵਾਉਣ ਲਈ ਅਤੇ ਵਿਭਾਗਾਂ ਵਿੱਚ ਸਾਲਾਂ ਬੱਧੀ ਲਗਾਤਾਰ ਸੇਵਾਵਾਂ ਦੇ ਰਹੇ ਇਨਲਿਸਟਮੈਟ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਠੇਕਾ ਮੁਲਾਜ਼ਮਾਂ ਵੱਲੋਂ ਸਬ ਡਿਵੀਜ਼ਨ ਜਲਾਲਾਬਾਦ ਅੱਗੇ ਤਿੰਨ ਰੋਜਾ ਧਰਨਾ ਸ਼ੁਰੂ ਕੀਤਾ ਗਿਆ ਹੈ। ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਆਲਮਕੇ ਨੇ ਦੱਸਿਆ ਕਿ ਇਹ ਧਰਨਾ ਰਕੇਸ਼ ਸਿੰਘ ਹੀਰੇ ਵਾਲਾ ਦੀ ਅਗਵਾਈ ਵਿੱਚ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਆਖਿਆ ਕਿ ਪਿਛਲੇ 15 ਤੋਂ 20 ਸਾਲਾਂ ਦੇ ਲੰਬੇ ਅਰਸੇ ਤੋਂ ਇਨਲਿਸਟਮੈਂਟ ਅਤੇ ਆਊਟਸੋਰਸ ਵਰਕਰ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ ਜਿਸ ਤਹਿਤ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਹੂਲਤ ਘਰਾਂ ਤੱਕ ਪਹੁੰਚਾਈ ਜਾਂਦੀ ਹੈ। ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚੋਣਾਂ ਦੌਰਾਨ ਇਹ ਵਾਅਦਾ ਕੀਤਾ ਗਿਆ ਸੀ ਕਿ ਸਰਕਾਰ ਬਣਨ ’ਤੇ ਹਰੇਕ ਤਰ੍ਹਾਂ ਦੇ ਠੇਕੇ ਮੁਲਾਜ਼ਮਾਂ ਨੂੰ ਪਹਿਲ ਦੇ ਆਧਾਰ ’ਤੇ ਰੈਗੂਲਰ ਕੀਤਾ ਜਾਵੇਗਾ ਪਰ ਪਹਿਲਾਂ ਸਰਕਾਰਾਂ ਦੀ ਤਰ੍ਹਾਂ ਇਸ ਸਰਕਾਰ ਵੱਲੋਂ ਵੀ ਠੇਕਾ ਮੁਲਾਜ਼ਮਾਂ ਨਾਲ ਕੀਤੇ ਗਏ ਵਾਅਦੇ ਪੂਰੇ ਨਹੀਂ ਕੀਤੇ ਗਏ ਹਨ ਅਤੇ ਉਲਟਾ ਇਹਨਾਂ ਅਦਾਰਿਆਂ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਾਰੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣ। ਇਸ ਮੌਕੇ ਬਲਵਿੰਦਰ ਸਿੰਘ ਮਹਾਲਮ ਸੁਖਚੈਨ ਸਿੰਘ ਸੋਢੀ ਅਤੇ ਯੂਨੀਅਨ ਦੇ ਮੈਂਬਰ ਹਾਜ਼ਰ ਸਨ।

