ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਮੰਗ

ਸਰਕਾਰੀ ਵਿਭਾਗਾਂ ਨੂੰ ਨਿੱਜੀਕਰਨ ਦੀਆਂ ਨੀਤੀਆਂ ਨੂੰ ਰੱਦ ਕਰਵਾਉਣ ਲਈ ਅਤੇ ਵਿਭਾਗਾਂ ਵਿੱਚ ਸਾਲਾਂ ਬੱਧੀ ਲਗਾਤਾਰ ਸੇਵਾਵਾਂ ਦੇ ਰਹੇ ਇਨਲਿਸਟਮੈਟ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਠੇਕਾ ਮੁਲਾਜ਼ਮਾਂ ਵੱਲੋਂ ਸਬ ਡਿਵੀਜ਼ਨ ਜਲਾਲਾਬਾਦ ਅੱਗੇ ਤਿੰਨ ਰੋਜਾ ਧਰਨਾ ਸ਼ੁਰੂ ਕੀਤਾ ਗਿਆ...
Advertisement

ਸਰਕਾਰੀ ਵਿਭਾਗਾਂ ਨੂੰ ਨਿੱਜੀਕਰਨ ਦੀਆਂ ਨੀਤੀਆਂ ਨੂੰ ਰੱਦ ਕਰਵਾਉਣ ਲਈ ਅਤੇ ਵਿਭਾਗਾਂ ਵਿੱਚ ਸਾਲਾਂ ਬੱਧੀ ਲਗਾਤਾਰ ਸੇਵਾਵਾਂ ਦੇ ਰਹੇ ਇਨਲਿਸਟਮੈਟ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਠੇਕਾ ਮੁਲਾਜ਼ਮਾਂ ਵੱਲੋਂ ਸਬ ਡਿਵੀਜ਼ਨ ਜਲਾਲਾਬਾਦ ਅੱਗੇ ਤਿੰਨ ਰੋਜਾ ਧਰਨਾ ਸ਼ੁਰੂ ਕੀਤਾ ਗਿਆ ਹੈ। ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਆਲਮਕੇ ਨੇ ਦੱਸਿਆ ਕਿ ਇਹ ਧਰਨਾ ਰਕੇਸ਼ ਸਿੰਘ ਹੀਰੇ ਵਾਲਾ ਦੀ ਅਗਵਾਈ ਵਿੱਚ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਆਖਿਆ ਕਿ ਪਿਛਲੇ 15 ਤੋਂ 20 ਸਾਲਾਂ ਦੇ ਲੰਬੇ ਅਰਸੇ ਤੋਂ ਇਨਲਿਸਟਮੈਂਟ ਅਤੇ ਆਊਟਸੋਰਸ ਵਰਕਰ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ ਜਿਸ ਤਹਿਤ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਹੂਲਤ ਘਰਾਂ ਤੱਕ ਪਹੁੰਚਾਈ ਜਾਂਦੀ ਹੈ। ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚੋਣਾਂ ਦੌਰਾਨ ਇਹ ਵਾਅਦਾ ਕੀਤਾ ਗਿਆ ਸੀ ਕਿ ਸਰਕਾਰ ਬਣਨ ’ਤੇ ਹਰੇਕ ਤਰ੍ਹਾਂ ਦੇ ਠੇਕੇ ਮੁਲਾਜ਼ਮਾਂ ਨੂੰ ਪਹਿਲ ਦੇ ਆਧਾਰ ’ਤੇ ਰੈਗੂਲਰ ਕੀਤਾ ਜਾਵੇਗਾ ਪਰ ਪਹਿਲਾਂ ਸਰਕਾਰਾਂ ਦੀ ਤਰ੍ਹਾਂ ਇਸ ਸਰਕਾਰ ਵੱਲੋਂ ਵੀ ਠੇਕਾ ਮੁਲਾਜ਼ਮਾਂ ਨਾਲ ਕੀਤੇ ਗਏ ਵਾਅਦੇ ਪੂਰੇ ਨਹੀਂ ਕੀਤੇ ਗਏ ਹਨ ਅਤੇ ਉਲਟਾ ਇਹਨਾਂ ਅਦਾਰਿਆਂ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਾਰੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣ। ਇਸ ਮੌਕੇ ਬਲਵਿੰਦਰ ਸਿੰਘ ਮਹਾਲਮ ਸੁਖਚੈਨ ਸਿੰਘ ਸੋਢੀ ਅਤੇ ਯੂਨੀਅਨ ਦੇ ਮੈਂਬਰ ਹਾਜ਼ਰ ਸਨ।

Advertisement

Advertisement
Show comments