ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਹੜ੍ਹਾਂ ਦੇ ਮੱਦੇਨਜ਼ਰ ਮਾਲ ਅਧਿਕਾਰੀਆਂ ਨੂੰ ਬਹਾਲ ਕਰਨ ਦੀ ਮੰਗ

ਪੰਜਾਬ ਰੈਵੇਨਿਊ ਅਫ਼ਸਰ ਐਸੋਸੀਏਸ਼ਨ ਵੱਲੋਂ ਮੁੱਖ ਮੰਤਰੀ ਨੂੰ ਪੱਤਰ
ਮੁੱਖ ਮੰਤਰੀ ਨੂੰ ਲਿਖੇ ਪੱਤਰ ਦਾ ਸਕਰੀਨ ਸ਼ਾਰਟ।
Advertisement

ਪੰਜਾਬ ਰੈਵੇਨਿਊ ਅਫ਼ਸਰ ਐਸੋਸੀਏਸ਼ਨ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੂਬੇ ’ਚ ਹੜ੍ਹਾਂ ਦੇ ਮੱਦੇਨਜ਼ਰ ਦਰਜਨ ਤੋਂ ਵੱਧ ਮੁਅੱਤਲ ਮਾਲ ਅਧਿਕਾਰੀਆਂ ਨੂੰ ਬਹਾਲ ਕਰ ਕੇ ਤੁਰੰਤ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਤਾਇਨਾਤ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਜਿਨ੍ਹਾਂ ਮਾਲ ਅਫ਼ਸਰਾਂ ਦੀ ਡਿਊਟੀ ਸੂਬੇ ਦੇ ਵਿੱਤ ਕਮਿਸ਼ਨਰ ਮਾਲ ’ਚ ਲਾਈ ਗਈ ਹੈ, ਉਨ੍ਹਾਂ ਨੂੰ ਵੀ ਤੁਰੰਤ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਤਾਇਨਾਤ ਕਰਨ ਦੀ ਮੰਗ ਕੀਤੀ ਗਈ ਹੈ। ਜਥੇਬੰਦੀ ਦੇ ਕਾਰਜਕਾਰੀ ਪ੍ਰਧਾਨ ਲਛਮਣ ਸਿੰਘ ਨੇ ਜਾਰੀ ਬਿਆਨ ਵਿੱਚ ਆਖਿਆ ਕਿ ਕਾਫ਼ੀ ਅਧਿਕਾਰੀਆਂ ਦੀ ਰਿਟਾਇਰਮੈਂਟ ਹੋਣ ਕਰਕੇ ਮਾਲ ਵਿਭਾਗ ਵਿੱਚ ਅਸਾਮੀਆਂ ਖਾਲੀ ਹੋ ਗਈਆਂ ਹਨ। ਅਗਲੇ ਛੇ ਮਹੀਨਿਆਂ ਵਿੱਚ ਵੀ ਵੱਡੀ ਗਿਣਤੀ ਵਿੱਚ ਮਾਲ ਅਧਿਕਾਰੀਆਂ ਦੀ ਰਿਟਾਇਰਮੈਂਟ ਹੈ। ਉਨ੍ਹਾਂ ਆਖਿਆ ਕਿ ਸੂਬਾ ਭਰ ਵਿੱਚ ਹੜ੍ਹਾਂ ਅਤੇ ਭਾਰੀ ਮੀਂਹ ਕਾਰਨ ਲੋਕ ਪ੍ਰੇਸ਼ਾਨ ਹਨ। ਮਾਲ ਵਿਭਾਗ, ਪ੍ਰਬੰਧਕੀ ਢਾਂਚੇ ਦੀ ਰੀੜ੍ਹ ਦੀ ਹੱਡੀ ਹੋਣ ਕਰਕੇ ਰਾਹਤ ਕਾਰਜਾਂ ਵਿੱਚ ਵਧ-ਚੜ੍ਹ ਕੇ ਹਿੱਸਾ ਪਾ ਰਿਹਾ ਹੈ। ਇਸ ਸੰਕਟ ਦੀ ਘੜੀ ਵਿੱਚ ਮਾਲ ਵਿਭਾਗ ਦੇ ਕੁੱਝ ਅਧਿਕਾਰੀ ਕਾਫੀ ਸਮੇਂ ਤੋਂ ਕਿਸੇ ਨਾ ਕਿਸੇ ਕਾਰਨ ਸੇਵਾ ਤੋਂ ਮੁਅੱਤਲ ਚੱਲ ਰਹੇ ਹਨ ਅਤੇ 50 ਤੋਂ 75 ਫ਼ੀਸਦੀ ਤਨਖ਼ਾਹ ਤਾਂ ਲੈ ਰਹੇ ਹਨ, ਪਰ ਤਜਰਬੇਕਾਰ ਹੋਣ ਬਾਵਜੂਦ ਰਾਹਤ ਕਾਰਜਾਂ ਵਿੱਚ ਹਿੱਸਾ ਨਹੀਂ ਲੈ ਸਕਦੇ। ਉਨ੍ਹਾਂ ਮੁਅੱਤਲ ਮਾਲ ਅਧਿਕਾਰੀਆਂ ਦੀ ਤੁਰੰਤ ਬਹਾਲੀ ਦੀ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਕੋਲ ਲੰਮਾ ਤਜਰਬਾ ਹੋਣ ਕਰਕੇ ਉਨ੍ਹਾਂ ਨੂੰ ਕੁਦਰਤੀ ਆਫ਼ਤਾਂ ਨਾਲ ਨਜਿੱਠਣਾ ਆਉਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੜ੍ਹਾਂ ਦੀ ਭਿਆਨਕ ਸਥਿਤੀ ਨੂੰ ਮੁੱਖ ਰੱਖਦਿਆਂ ਮੁਅੱਤਲ ਮਾਲ ਅਫ਼ਸਰਾਂ ਨਾਲ ਨਰਮੀ ਵਾਲਾ ਵਰਤਾਓ ਕਰਦਿਆਂ ਉਨ੍ਹਾਂ ਨੂੰ ਬਹਾਲ ਕਰ ਕੇ ਰਾਹਤ ਕਾਰਜਾਂ ਵਿੱਚ ਲਾਇਆ ਜਾਵੇ।

Advertisement
Advertisement
Show comments