ਜ਼ੀਰਾ-ਫਿਰੋਜ਼ਪੁਰ ਸੜਕ ਦੇ ਬਰਮ ਠੀਕ ਕਰਨ ਦੀ ਮੰਗ
ਸਹਾਰਾ ਕਲੱਬ ਜ਼ੀਰਾ ਦੀ ਅਹਿਮ ਮੀਟਿੰਗ ਪ੍ਰਧਾਨ ਗੁਰਤੇਜ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਕਲੱਬ ਦੇ ਆਗੂਆਂ ਨੇ ਕਿਹਾ ਕਿ ਸ਼ਹਿਰ ਦੀ ਮੁੱਖ ਆਵਾਜਾਈ ਲਈ ਰੀੜ੍ਹ ਦੀ ਹੱਡੀ ਸਮਝੀ ਜਾਣ ਵਾਲੀ ਜ਼ੀਰਾ-ਫਿਰੋਜ਼ਪੁਰ ਸੜਕ ਦਾ ਹਾਲ ਹੀ ਵਿੱਚ ਨਵ-ਨਿਰਮਾਣ...
Advertisement
ਸਹਾਰਾ ਕਲੱਬ ਜ਼ੀਰਾ ਦੀ ਅਹਿਮ ਮੀਟਿੰਗ ਪ੍ਰਧਾਨ ਗੁਰਤੇਜ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਕਲੱਬ ਦੇ ਆਗੂਆਂ ਨੇ ਕਿਹਾ ਕਿ ਸ਼ਹਿਰ ਦੀ ਮੁੱਖ ਆਵਾਜਾਈ ਲਈ ਰੀੜ੍ਹ ਦੀ ਹੱਡੀ ਸਮਝੀ ਜਾਣ ਵਾਲੀ ਜ਼ੀਰਾ-ਫਿਰੋਜ਼ਪੁਰ ਸੜਕ ਦਾ ਹਾਲ ਹੀ ਵਿੱਚ ਨਵ-ਨਿਰਮਾਣ ਕੀਤਾ ਗਿਆ ਹੈ ਪਰ ਸੜਕ ਦੇ ਪਾਸਿਆਂ ’ਤੇ ਬਰਮ ਬੇਹੱਦ ਉੱਚੇ ਹੋਣ ਕਾਰਨ ਰਾਹਗੀਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਸਰਕਾਰ ਅਤੇ ਸਬੰਧਤ ਮਹਿਕਮੇ ਤੋਂ ਮੰਗ ਕੀਤੀ ਕਿ ਜਲਦੀ ਤੋਂ ਜਲਦੀਇਨ੍ਹਾਂ ਬਰਮਾਂ ਨੂੰ ਠੀਕ ਕੀਤਾ ਜਾਵੇ ਤਾਂ ਜੋ ਵੱਡੀ ਦੁਰਘਟਨਾ ਨਾ ਵਾਪਰੇ । ਇਸ ਮੌਕੇ ਹਰਬੰਸ ਸਿੰਘ ਸ਼ੇਖਾ ਜਨਰਲ ਸਕੱਤਰ, ਜਸਵਿੰਦਰ ਸਿੰਘ ਖਾਲਸਾ ਖਜ਼ਾਨਚੀ, ਪਰਮਜੀਤ ਸਿੰਘ ਵਿਦਿਆਰਥੀ, ਜਸਵਿੰਦਰਪਾਲ ਸਿੰਘ ਸੋਨੂੰ, ਦਲਬੀਰ ਸਿੰਘ ਜੇਈ, ਜਸਵੰਤ ਸਿੰਘ ਨਾਮਦੇਵ, ਅੰਗਰੇਜ਼ ਸਿੰਘ ਅਟਵਾਲ, ਜਰਨੈਲ ਸਿੰਘ ਭੁੱਲਰ ਆਦਿ ਹਾਜ਼ਰ ਸਨ।
Advertisement
Advertisement
×

